ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਣੇ 3 ਗ੍ਰਿਫਤਾਰ
Friday, Dec 22, 2017 - 01:48 AM (IST)
ਬਟਾਲਾ, (ਬੇਰੀ)- ਥਾਣਾ ਸਿਵਲ ਲਾਈਨ ਅਤੇ ਫਤਿਹਗੜ੍ਹ ਚੂੜੀਆਂ ਦੀ ਪੁਲਸ ਵੱਲੋਂ ਸੈਂਕੜੇ ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਣੇ ਦੋ ਨੂੰ ਗ੍ਰਿਫਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਏ. ਐੱਸ. ਆਈ. ਗੁਰਸੇਵਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਦੌਰਾਨੇ ਗਸ਼ਤ ਪੁਲ ਡਰੇਨ ਅਰਬਨ ਅਸਟੇਟ ਤੋਂ ਸੋਨੂੰ ਪੁੱਤਰ ਸਤਨਾਮ ਸਿੰਘ ਵਾਸੀ ਗਾਂਧੀ ਕੈਂਪ ਬਟਾਲਾ ਨੂੰ 95 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ, ਜਦਕਿ ਏ. ਐੱਸ. ਆਈ. ਹਰਪਾਲ ਸਿੰਘ ਨੇ ਆਕਾਸ਼ ਗਿੱਲ ਪੁੱਤਰ ਗੁਲਜ਼ਾਰ ਮਸੀਹ ਵਾਸੀ ਪਿੰਡ ਗਿਲਮੰਝ ਥਾਣਾ ਸ੍ਰੀ ਹਰਗੋਬਿੰਦਪੁਰ ਨੂੰ 100 ਨਸ਼ੀਲੀਆਂ ਗੋਲੀਆਂ ਬਿਨਾਂ ਲੇਬਲ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਸ ਅਨੁਸਾਰ ਉਕਤ ਦੋਵਾਂ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ ਥਾਣਾ ਸਿਵਲ ਲਾਈਨ 'ਚ ਕੇਸ ਦਰਜ ਕਰ ਦਿੱਤਾ ਹੈ। ਇਸੇ ਤਰ੍ਹਾਂ ਥਾਣਾ ਫਤਿਹਗੜ੍ਹ ਚੂੜੀਆਂ ਦੇ ਐੱਸ. ਐੱਚ. ਓ. ਚਰਨਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਪੁਲ ਡਰੇਨ ਬੱਦੋਵਾਲ ਕਲਾਂ ਤੋਂ ਦੌਰਾਨੇ ਗਸ਼ਤ ਵਿੱਕੀ ਮਸੀਹ ਪੁੱਤਰ ਨਜ਼ੀਰ ਮਸੀਹ ਵਾਸੀ ਵਾਰਡ ਨੰ. 2 ਨੂੰ 100 ਨਸ਼ੀਲੇ ਕੈਪਸੂਲਾਂ ਸਣੇ ਗ੍ਰਿਫਤਾਰ ਕਰਨ ਤੋਂ ਬਾਅਦ ਉਸ ਦੇ ਵਿਰੁੱਧ ਉਪਰੋਕਤ ਥਾਣੇ 'ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਦਿੱਤਾ ਹੈ।
