ਨਸ਼ੇ ਵਾਲੀਆਂ ਗੋਲੀਅਾਂ ਅਤੇ ਗਾਂਜੇ ਸਮੇਤ 3 ਗ੍ਰਿਫਤਾਰ

08/21/2018 1:34:50 AM

 ਬਠਿੰਡਾ, (ਸੁਖਵਿੰਦਰ)- ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੇ ਵਾਲੀਆਂ ਗੋਲੀਆ ਅਤੇ ਗਾਂਜਾ ਬਰਾਮਦ ਕਰ ਕੇ ਦੋਂ ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਨੂੰ ਸੂਚਨਾ ਦੇ ਆਧਾਰ ’ਤੇ ਗੋਨਿਆਣਾ ਰੋਡ ’ਤੇ ਨਾਕੇਬੰਦੀ ਕੀਤੀ ਗਈ ਸੀ। ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੰਧੂਰਾ ਸਿੰਘ ਨੇ ਇਕ ਬਨ੍ਹਿਾਂ ਨੰਬਰੀ ਐਕਟਿਵਾ ਨੂੰ ਰੋਕਿਆ। ਤਲਾਸ਼ੀ ਦੌਰਾਨ ਪੁਲਸ ਨੇ ਸਕੂਟਰੀ ’ਚੋਂ 38  ਗੋਲੀਅਾਂ ਨਸ਼ੇ ਵਾਲੀਆਂ ਅਤੇ 2 ਸ਼ੀਸ਼ੀਅਾਂ ਬਰਾਮਦ ਕਰ ਕੇ ਮੁਲਜ਼ਮ ਸੰਦੀਪ ਕੁਮਾਰ ਵਾਸੀ ਗੋਨਿਆਣਾ ਮੰਡੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਇਲਾਵਾ ਸਿਵਲ ਲਾਈਨ ਪੁਲਸ ਨੇ ਗਸ਼ਤ ਦੌਰਾਨ ਫੇਜ਼ 3 ’ਚੋਂ ਪੰਕਜ ਕੁਮਾਰ ਵਾਸੀ ਬੇਅੰਤ ਨਗਰ ਨੂੰ ਗ੍ਰਿਫਤਾਰ ਕਰ ਕੇ 10 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ। ਪੁਲਸ ਨੇ ਦੋਵਾਂ ਮੁਲਜ਼ਮਾਂ ਖਿਲਾਫ਼  ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  
ਸੰਗਤ ਮੰਡੀ, (ਮਨਜੀਤ)-ਥਾਣਾ ਸੰਗਤ ਦੀ ਪੁਲਸ ਵੱਲੋਂ ਨਰ ਸਿੰਘ ਕਾਲੋਨੀ ਵਿਖੇ ਇਕ  ਮੋਟਰਸਾਈਕਲ ਸਵਾਰ ਵਿਅਕਤੀ ਨੂੰ ਨਸ਼ੇ  ਵਾਲੀਅਾਂ ਗੋਲੀਆਂ ਅਤੇ ਸ਼ੀਸ਼ੀਆਂ ਸਮੇਤ ਕਾਬੂ ਕੀਤਾ ਗਿਆ ਹੈ। ਐੱਸ. ਆਈ. ਚਰਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਸ਼ਤ ਦੌਰਾਨ ਜਦੋਂ ਪੁਲਸ ਪਾਰਟੀ ਨਰ ਸਿੰਘ ਕਾਲੋਨੀ ਵਿਖੇ ਪਹੁੰਚੀ ਤਾਂ ਇਕ ਵਿਅਕਤੀ ਡੱਬਵਾਲੀ ਵਾਲੇ ਪਾਸਿਓਂ ਸ਼ੱਕੀ ਹਾਲਤ ’ਚ ਮੋਟਰਸਾਈਕਲ ’ਤੇ ਆ ਰਿਹਾ ਸੀ। ਪੁਲਸ ਪਾਰਟੀ ਵੱਲੋਂ ਜਦ ਉਕਤ ਵਿਅਕਤੀ ਨੂੰ ਰੋਕ ਕੇ ਉਸ ਦੇ ਮੋਟਰਸਾਈਕਲ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 49 ਨਸ਼ੇ  ਵਾਲੀਅਾਂ ਸ਼ੀਸ਼ੀਆਂ ਅਤੇ 1190  ਗੋਲੀਆਂ ਬਰਾਮਦ ਹੋਈਆਂ। ਫੜੇ ਗਏ ਵਿਅਕਤੀ ਦੀ ਪਛਾਣ ਸ਼ੁਭਾਸ਼ ਪੁੱਤਰ ਹਨੂੰਮਾਨ ਵਾਸੀ ਚੋਟਾਲਾ (ਹਰਿਆਣਾ) ਦੇ ਤੌਰ ’ਤੇ ਕੀਤੀ ਗਈ। ਪੁਲਸ ਵੱਲੋਂ ਉਕਤ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਕੇ ਉਸ ਨੂੰ ਹਵਾਲਾਤ ’ਚ ਬੰਦ ਕਰ ਦਿੱਤਾ ਗਿਆ।


Related News