ਨਸ਼ੀਲੇ ਪਦਾਰਥਾਂ ਸਮੇਤ 3 ਗ੍ਰਿਫਤਾਰ

Monday, Jun 19, 2017 - 07:57 AM (IST)

ਤਰਨਤਾਰਨ,   (ਰਾਜੂ)-  ਜ਼ਿਲਾ ਤਰਨਤਾਰਨ ਅਧੀਨ ਆਉਂਦੇ ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਵਿਅਕਤੀਆਂ ਖਿਲਾਫ ਆਬਕਾਰੀ ਅਤੇ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲੇ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 
ਜ਼ਿਲਾ ਪੁਲਸ ਮੁਖੀ ਹਰਜੀਤ ਸਿੰਘ ਵੱਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਪੱਟੀ ਦੀ ਪੁਲਸ ਨੇ ਮੁਖਬਰ ਖਾਸ ਦੀ ਇਤਲਾਹ 'ਤੇ ਕਾਰਵਾਈ ਕਰਦੇ ਹੋਏ ਏ. ਐੱਸ. ਆਈ. ਬਲਬੀਰ ਸਿੰਘ ਵੱਲੋਂ ਬਾਜ ਸਿੰਘ ਉਰਫ ਬਾਜੂ ਪੁੱਤਰ ਸਾਧਾ ਸਿੰਘ ਨੂੰ 2 ਗ੍ਰਾਮ ਹੈਰੋਇਨ ਸਣੇ ਕਾਬੂ ਕਰ ਲਿਆ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ. ਐੱਸ. ਆਈ. ਚਰਨਜੀਤ ਸਿੰਘ ਨੇ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਪਿੰਡ ਵਾਂ ਤਾਰਾ ਤੋਂ ਡਿਪਟੀ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਤਾਰਾ ਸਿੰਘ ਨੂੰ ਕਾਬੂ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ ਤਰਨਤਾਰਨ ਦੀ ਪੁਲਸ ਦੇ ਮੁੱਖ ਸਿਪਾਹੀ ਸਤਪਾਲ ਸਿੰਘ ਨੇ ਸਮੇਤ ਪੁਲਸ ਪਾਰਟੀ ਛਾਪੇਮਾਰੀ ਕਰਦੇ ਹੋਏ 12 ਬੋਤਲਾਂ ਸ਼ਰਾਬ ਸਣੇ ਮੰਗਲ ਸਿੰਘ ਪੁੱਤਰ ਕਪੂਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ।


Related News