ਨਸ਼ੀਲੇ ਪਦਾਰਥਾਂ ਸਮੇਤ 3 ਗ੍ਰਿਫਤਾਰ
Thursday, Oct 26, 2017 - 07:03 AM (IST)
ਤਰਨਤਾਰਨ, (ਰਾਜੂ)- ਪੁਲਸ ਵੱਲੋਂ ਵੱਖ-ਵੱਖ ਖੇਤਰਾਂ 'ਚ ਛਾਪੇਮਾਰੀ ਕਰ ਕੇ ਨਸ਼ੀਲੇ ਪਦਾਰਥਾਂ ਸਮੇਤ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਅਨੁਸਾਰ ਥਾਣਾ ਭਿੱਖੀਵਿੰਡ ਦੇ ਏ. ਐੱਸ. ਆਈ. ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਇਲਾਕੇ 'ਚ ਗਸ਼ਤ ਦੌਰਾਨ ਸ਼ੱਕ ਦੇ ਆਧਾਰ 'ਤੇ ਮੋਟਰਸਾਈਕਲ ਸਵਾਰ ਇਕ ਮੋਨੇ ਨੌਜਵਾਨ ਅਤੇ ਔਰਤ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਜੁਗਰਾਜ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪੱਟੀ ਕੋਲੋਂ 2 ਗ੍ਰਾਮ ਹੈਰੋਇਨ ਅਤੇ ਅਮਨਦੀਪ ਕੌਰ ਪੁੱਤਰੀ ਗੁਰਦੀਪ ਸਿੰਘ ਵਾਸੀ ਪੱਟੀ ਤੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ।
ਉਧਰ, ਥਾਣਾ ਭਿੱਖੀਵਿੰਡ ਦੇ ਮੁੱਖ ਸਿਪਾਹੀ ਦਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਮੁਲਾਜ਼ਮਾਂ ਨਾਲ ਗਸ਼ਤ ਦੌਰਾਨ ਅੱਡਾ ਸੁਰਸਿੰਘ ਮੌਜੂਦ ਸੀ ਕਿ ਇਸ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਗੁਰਮੁਖ ਸਿੰਘ ਪੁੱਤਰ ਸੰਪੂਰਨ ਸਿੰਘ ਵਾਸੀ ਪੱਧਰੀ ਕਲਾਂ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ, ਜਿਸ 'ਤੇ ਉਕਤ ਦੋਸ਼ੀ ਦੇ ਘਰ ਛਾਪਾਮਾਰੀ ਦੌਰਾਨ ਉੱਥੋਂ 40 ਕਿਲੋ ਲਾਹਣ ਬਰਾਮਦ ਹੋਈ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
