ਨਸ਼ੀਲੇ ਪਦਾਰਥਾਂ ਸਮੇਤ 3 ਗ੍ਰਿਫਤਾਰ

02/03/2018 7:36:48 AM

ਕਪੂਰਥਲਾ, (ਭੂਸ਼ਣ)- ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ 3 ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੇ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦੇ ਅਨੁਸਾਰ ਥਾਣਾ ਕੋਤਵਾਲੀ ਦੇ ਐੱਸ. ਐੱਚ. ਓ. ਇੰਸਪੈਕਟਰ ਹਰਗੁਰਦੇਵ ਸਿੰਘ ਨੇ ਪੁਲਸ ਪਾਰਟੀ ਦੇ ਨਾਲ ਪਿੰਡ ਨਵਾਂ ਪਿੰਡ ਭੱਠੇ ਦੇ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ ਕਿ ਇਸ ਦੌਰਾਨ ਜਦੋਂ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਉਸ ਤੋਂ ਪੁੱਛਗਿਛ ਕੀਤੀ ਤਾਂ ਉਸ ਨੇ ਆਪਣਾ ਨਾਂ ਸਾਜਨ ਪੁੱਤਰ ਵਾਸੂਦੇਵ ਨਿਵਾਸੀ ਮੁਹੱਲਾ ਜਟਪੁਰਾ ਕਪੂਰਥਲਾ ਦੱਸਿਆ, ਦੀ ਤਲਾਸ਼ੀ ਦੌਰਾਨ ਉਸ ਕੋਲੋਂ 25 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।  ਇਸੇ ਤਰ੍ਹਾਂ ਕੋਤਵਾਲੀ ਪੁਲਸ ਨੇ ਨਾਕਾਬੰਦੀ ਦੌਰਾਨ ਹਰਜੀਤ ਸਿੰੰਘ ਉਰਫ ਮੰਗਾ ਪੁੱਤਰ ਬਲਕਾਰ ਸਿੰਘ ਨਿਵਾਸੀ ਨਵਾਂ ਪਿੰਡ ਭੱਠਾ ਨੂੰ ਕਾਬੂ ਕਰਕੇ 70 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ । ਇਕ ਹੋਰ ਮਾਮਲੇ 'ਚ ਪਿੰਡ ਬੂਟਾ ਦੇ ਨਜ਼ਦੀਕ ਨਾਕਾਬੰਦੀ ਦੇ ਦੌਰਾਨ ਕੋਤਵਾਲੀ ਪੁਲਸ ਨੇ ਗੁਰਦੇਵ ਸਿੰਘ ਪੁੱਤਰ ਕਿਰਪਾਲ ਸਿੰਘ ਨਿਵਾਸੀ ਪਿੰਡ ਬੂਟਾ ਤੋਂ 70 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਪੁਲਸ ਨੇ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।