ਮੋਟਰਸਾਈਕਲ ਸਵਾਰ 3 ਹਮਲਾਵਰਾਂ ਨੇ ਨੌਜਵਾਨ ’ਤੇ ਕੀਤਾ ਹਮਲਾ, ਨਕਦੀ-ਲੈਪਟਾਪ ਲੁੱਟ ਹੋਏ ਫ਼ਰਾਰ

Wednesday, May 15, 2024 - 04:54 PM (IST)

ਮੋਟਰਸਾਈਕਲ ਸਵਾਰ 3 ਹਮਲਾਵਰਾਂ ਨੇ ਨੌਜਵਾਨ ’ਤੇ ਕੀਤਾ ਹਮਲਾ, ਨਕਦੀ-ਲੈਪਟਾਪ ਲੁੱਟ ਹੋਏ ਫ਼ਰਾਰ

ਅਬੋਹਰ (ਸੁਨੀਲ) – ਮਲੋਟ ਤੋਂ ਅਬੋਹਰ ਕੇਬਲ ਨੈੱਟਵਰਕ ਦੇ ਕੰਮ ਲਈ ਮੋਟਰਸਾਈਕਲ ’ਤੇ ਆ ਰਹੇ ਇਕ ਨੌਜਵਾਨ ’ਤੇ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਨੇੜਲੇ ਪਿੰਡ ਭੰਗਾਲਾ ਕੋਲ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲਾ ਕਰਨ ਤੋਂ ਬਾਅਦ ਉਕਤ ਲੋਕ ਨੌਜਵਾਨ ਤੋਂ ਹਜ਼ਾਰਾਂ ਰੁਪਏ ਦੀ ਨਕਦੀ ਤੇ ਲੈਪਟਾਪ ਲੁੱਟ ਕੇ ਫ਼ਰਾਰ ਹੋ ਗਏ। ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਇਸ ਮਾਮਲੇ ਦੀ ਮਿਲੀ ਜਾਣਕਾਰੀ ਅਨੁਸਾਰ ਅਜੈ (22) ਪੁੱਤਰ ਸੁਰਿੰਦਰ ਵਾਸੀ ਸ਼ੇਰਗੜ੍ਹ ਮਲੋਟ ’ਚ ਸ਼ਿਵਮ ਡਾਬਰ ਨੇੜੇ ਕੇਬਲ ਨੈੱਟਵਰਕ ਕੰਪਨੀ ’ਚ ਕੰਮ ਕਰਦਾ ਹੈ।

ਇਹ ਵੀ ਪੜ੍ਹੋ - ਇਨਸਾਨੀਅਤ ਸ਼ਰਮਸਾਰ : ਦੁਕਾਨ 'ਤੇ ਚੀਜ਼ ਲੈਣ ਗਈ 6 ਸਾਲਾਂ ਬੱਚੀ ਨੂੰ ਕਬਿਰਸਤਾਨ ਲਿਜਾ ਕੇ ਕੀਤਾ ਜਬਰ-ਜ਼ਿਨਾਹ

ਅੱਜ ਉਹ ਕੰਪਨੀ ਦੇ ਕੰਮ ਲਈ ਅਬੋਹਰ ਆ ਰਿਹਾ ਸੀ ਤਾਂ ਪਿੰਡ ਭੰਗਾਲਾ ਨੇੜੇ ਮੋਟਰਸਾਈਕਲ ’ਤੇ ਪਿੱਛੇ ਤੋਂ ਆਏ ਤਿੰਨ ਨਕਾਬਪੋਸ਼ ਨੌਜਵਾਨਾਂ ਨੇ ਉਸ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਫਿਰ 15 ਹਜ਼ਾਰ ਰੁਪਏ ਦੀ ਨਕਦੀ ਅਤੇ ਲੈਪਟਾਪ ਲੁੱਟ ਲਿਆ ਅਤੇ ਫ਼ਰਾਰ ਹੋ ਗਏ। ਲੁੱਟ ਦੀ ਘਟਨਾ ਵਾਪਰ ਜਾਣ ਤੋਂ ਬਾਅਦ ਜ਼ਖ਼ਮੀ ਹੋਏ ਨੌਜਵਾਨ ਅਜੈ ਨੇ ਆਪਣੇ ਮਾਮੇ ਹਰੀਰਾਮ ਅਤੇ ਮਾਲਕ ਸ਼ਿਵਮ ਡਾਬਰ ਨੂੰ ਇਸ ਦੀ ਸੂਚਨਾ ਦਿੱਤੀ, ਜਿਨ੍ਹਾਂ ਨੇ ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਅਤੇ ਸਦਰ ਪੁਲਸ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ - 50 ਘੰਟਿਆਂ ਬਾਅਦ ਨਹਿਰ ’ਚੋਂ ਬਰਾਮਦ ਹੋਈ 14 ਸਾਲਾ ਬੱਚੇ ਦੀ ਲਾਸ਼, ਦੋ ਭੈਣਾਂ ਦਾ ਸੀ ਇਕੱਲਾ ਭਰਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News