ਪਾਕਿਸਤਾਨ 'ਚ ਬੈਠੇ ਅੱਤਵਾਦੀ ਰਿੰਦਾ ਦੇ 3 ਸਾਥੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਸਰਹੱਦ ਪਾਰੋਂ ਲਿਆਏ ਸੀ ਹਥਿਆਰ

04/11/2024 8:42:40 AM

ਅੰਮ੍ਰਿਤਸਰ (ਸੰਜੀਵ)- ਪਾਕਿਸਤਾਨ ਵਿਚ ਬੈਠੇ ਖ਼ਤਰਨਾਕ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਸਾਥੀ ਮਨਦੀਪ ਸਿੰਘ ਅਰਸ਼, ਗਗਨਦੀਪ ਸਿੰਘ ਅਤੇ ਪਿਆਰ ਨੂੰ ਥਾਣਾ ਰਮਦਾਸ ਦੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੇ ਕਬਜ਼ੇ ਵਿਚੋਂ 9 ਐੱਮ. ਐੱਮ. ਦੀ ਇਕ ਪਿਸਤੌਲ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਹੋਏ। ਫਿਲਹਾਲ ਪੁਲਸ ਨੇ ਉਕਤ ਮੁਲਜ਼ਮਾਂ ਨੂੰ ਮਾਮਲਾ ਦਰਜ ਕਰਨ ਲਈ ਮਾਣਯੋਗ ਅਦਾਲਤ ਦੀਆਂ ਹਦਾਇਤਾਂ ’ਤੇ ਪੁੱਛਗਿੱਛ ਲਈ ਪੁਲਸ ਰਿਮਾਂਡ ’ਤੇ ਲਿਆ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ IAS ਅਧਿਕਾਰੀ ਨੇ ਦਿੱਤਾ ਅਸਤੀਫ਼ਾ! ਡਿਪਟੀ ਕਮਿਸ਼ਨਰ ਵਜੋਂ ਨਿਭਾਅ ਚੁੱਕੇ ਹਨ ਸੇਵਾਵਾਂ

ਥਾਣਾ ਰਮਦਾਸ ਦੇ ਇੰਚਾਰਜ ਐੱਸ. ਆਈ. ਮਨਜੀਤ ਸਿੰਘ ਨੇ ਇਨਪੁਟ ਦਿੱਤਾ ਸੀ ਕਿ ਵਿਦੇਸ਼ ਵਿਚ ਬੈਠਾ ਹਰਪ੍ਰੀਤ ਸਿੰਘ ਹੈਪੀ ਅਤੇ ਪਾਕਿਸਤਾਨ ਵਿਚ ਬੈਠਾ ਹਰਵਿੰਦਰ ਸਿੰਘ ਰਿੰਦਾ ਡਰੋਨਾਂ ਰਾਹੀਂ ਪੰਜਾਬ ਵਿਚ ਹੈਰੋਇਨ ਅਤੇ ਅਸਲਾ ਭੇਜ ਰਹੇ ਸਨ ਅਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਆਪਣੇ ਸਾਥੀਆਂ ਨੂੰ ਤਿਆਰ ਕਰ ਰਹੇ ਸਨ। ਪੁਲਸ ਨੂੰ ਇਹ ਵੀ ਇਨਪੁੱਟ ਮਿਲੇ ਸੀ ਕਿ ਤਿੰਨੇ ਮੁਲਜ਼ਮ ਸਰਹੱਦ ਪਾਰੋਂ ਹਥਿਆਰ ਲੈ ਕੇ ਆਏ ਸਨ, ਜਿਸ ’ਤੇ ਤਿੰਨਾਂ ਨੂੰ ਨਾਕਾਬੰਦੀ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਹਥਿਆਰ ਬਰਾਮਦ ਕੀਤੇ ਗਏ। ਪੁਲਸ ਤਿੰਨਾਂ ਮੁਲਜ਼ਮਾਂ ਤੋਂ ਬਾਰੀਕੀ ਨਾਲ ਪੁੱਛਗਿੱਛ ਕਰ ਰਹੀ ਹੈ ਅਤੇ ਬਹੁਤ ਜਲਦੀ ਇਨ੍ਹਾਂ ਵੱਲੋਂ ਬਣਾਈਆਂ ਯੋਜਨਾਵਾਂ ਦਾ ਵੀ ਖੁਲਾਸਾ ਹੋ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News