ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ 3 ਗੁਰਗੇ ਡਿਪੋਰਟ, ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

Wednesday, Aug 19, 2026 - 11:35 AM (IST)

ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ 3 ਗੁਰਗੇ ਡਿਪੋਰਟ, ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਪੁਲਸ ਨੇ ਸਰਹੱਦ ਪਾਰ ਸੰਗਠਿਤ ਅਪਰਾਧ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਵਿੰਗ ਦੇ ਓਵਰਸੀਜ਼ ਫਿਊਜ਼ਿਟਿਵ ਟ੍ਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ ਨੇ ਕੇਂਦਰੀ ਏਜੰਸੀਆਂ ਦੀ ਮਦਦ ਨਾਲਮਲੇਸ਼ੀਆ ਤੋਂ ਦਵਿੰਦਰ ਬੰਬੀਹਾ ਗੈਂਗ ਨਾਲ ਜੁੜੇ ਤਿੰਨ ਲੋੜੀਂਦੇ ਮੁਲਜ਼ਮਾਂ ਨੂੰ ਡਿਪੋਰਟ ਕਰਵਾਇਆ ਹੈ। ਇਹ ਤਿੰਨੇ ਡਿਪੋਰਟ ਕੀਤੇ ਗਏ ਮੁਲਜ਼ਮ ਕਤਲ, ਜ਼ਬਰੀ ਵਸੂਲੀ, ਵਿਸਫੋਟਕ ਸਮੱਗਰੀ ਅਤੇ ਲੁਧਿਆਣਾ 'ਚ ਹੈਂਡ ਗ੍ਰਨੇਡ ਧਮਾਕੇ ਦੀ ਸਾਜ਼ਿਸ਼ ਸਮੇਤ ਕਈ ਮਾਮਲਿਆਂ 'ਚ ਲੋੜੀਂਦੇ ਹਨ।

ਇਹ ਵੀ ਪੜ੍ਹੋ : ਅਗਲੇ 3 ਘੰਟੇ ਬੇਹੱਦ ਭਾਰੀ! ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ, ਟ੍ਰਾਈਸਿਟੀ 'ਚ...

ਇਨ੍ਹਾਂ ਦੇ ਸਬੰਧ ਪਾਕਿਸਤਾਨ ਦੀ ਆਈ. ਐੱਸ. ਆਈ. ਨਾਲ ਵੀ ਹਨ। ਜਸਪ੍ਰੀਤ ਸਿੰਘ ਉਰਫ਼ ਜੱਸ ਬਹਿਬਲ, ਅਜੈ ਸਿੰਘ ਅਤੇ ਪਵਨਦੀਪ ਸਿੰਘ ਨੂੰ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚਣ 'ਤੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਅਗਲੇਰੀ ਜਾਂਚ ਲਈ ਪੰਜਾਬ ਲਿਆਂਦਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ : ਬਿਜਲੀ ਬਿੱਲ ਨਹੀਂ ਭਰਿਆ ਤਾਂ ਹੋ ਜਾਓ ਸਾਵਧਾਨ! ਵਿਭਾਗ ਵਲੋਂ ਕੱਟੇ ਜਾ ਰਹੇ ਕੁਨੈਕਸ਼ਨ

ਡੀ. ਜੀ. ਪੀ. ਗੌਰਵ ਯਾਦਵ ਦਾ ਕਹਿਣਾ ਹੈ ਕਿ ਪੰਜਾਬ ਪੁਲਸ ਅੰਤਰਰਾਸ਼ਟਰੀ ਸੰਗਠਿਤ ਅਪਰਾਧ ਨੈੱਟਵਰਕਾਂ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਗੌੜੇ ਭਾਵੇਂ ਕਿਤੇ ਵੀ ਲੁਕ ਜਾਣ, ਅਸੀਂ ਉਨ੍ਹਾਂ ਨੂੰ ਲੱਭ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਵਾਂਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 


author

Babita

Content Editor

Related News