ਸੜਕ ਹਾਦਸੇ ਨੇ ਬੁਝਾਏ 2 ਘਰਾਂ ਦੇ ਚਿਰਾਗ, ਹੋਲੇ-ਮਹੱਲੇ 'ਤੇ ਜਾ ਰਹੇ 2 ਸਕੇ ਭਰਾਵਾਂ ਸਣੇ 3 ਮੁੰਡਿਆਂ ਦੀ ਮੌਤ

Wednesday, Mar 16, 2022 - 06:44 PM (IST)

ਸੜਕ ਹਾਦਸੇ ਨੇ ਬੁਝਾਏ 2 ਘਰਾਂ ਦੇ ਚਿਰਾਗ, ਹੋਲੇ-ਮਹੱਲੇ 'ਤੇ ਜਾ ਰਹੇ 2 ਸਕੇ ਭਰਾਵਾਂ ਸਣੇ 3 ਮੁੰਡਿਆਂ ਦੀ ਮੌਤ

ਭੋਗਪੁਰ (ਰਾਣਾ ਭੋਗਪੁਰੀਆ,ਰਾਜੇਸ਼ ਸੂਰੀ) - ਹੋਲੇ-ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਜਾ ਰਹੇ 3 ਮੁੰਡਿਆਂ ਦੀ ਭਿਆਨਕ ਸੜਕ ਹਾਦਸੇ 'ਚ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਲਗਭਗ ਇਕ-ਡੇਢ ਵਜੇ ਸ੍ਰੀ ਆਨੰਦਪੁਰ ਸਾਹਿਬ ਜਾ ਰਹੇ ਥਾਣਾ ਭੋਗਪੁਰ ਦੇ ਪਿੰਡ ਸੱਗਰਾਂਵਾਲੀ ਦੇ ਤਿੰਨ ਨੌਜਵਾਨਾਂ ਦੀ ਦਰਦਨਾਕ ਸੜਕ ਹਾਦਸੇ ਵਿੱਚ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਦੀ ਖ਼ਬਰ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। 

PunjabKesari

ਇਹ ਵੀ ਪੜ੍ਹੋ: ਸੰਦੀਪ ਨੰਗਲ ਕਤਲ ਦਾ ਮਾਮਲਾ ਗਰਮਾਇਆ, ਪਰਿਵਾਰਕ ਮੈਂਬਰਾਂ ਨੇ ਨਕੋਦਰ ਸਿਵਲ ਹਸਪਤਾਲ 'ਚ ਦਿੱਤਾ ਧਰਨਾ

ਮ੍ਰਿਤਕਾਂ ਦੀ ਪਛਾਣ ਹਰਪ੍ਰੀਤ ਸਿੰਘ (18) ਪੁੱਤਰ ਜੁਗਿੰਦਰ ਸਿੰਘ, ਲਵਪ੍ਰੀਤ ਸਿੰਘ (16) ਪੁੱਤਰ ਜੁਗਿੰਦਰ ਸਿੰਘ (ਦੋਵੇਂ ਸਕੇ ਭਰਾ) ਅਤੇ ਪ੍ਰਿੰਸਪ੍ਰੀਤ ਸਿੰਘ (17) ਪੁੱਤਰ ਗੁਰਮੀਤ ਸਿੰਘ ਦੇ ਰੂਪ ਵਿਚ ਹੋਈ ਹੈ। ਉਕਤ ਮੁੰਡੇ ਸਪਲੈਂਡਰ ਮੋਟਰਸਾਈਕਲ ਨੰਬਰ ਪੀ. ਬੀ. 08-3862 'ਤੇ ਆਪਣੇ ਪਿੰਡ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ-ਮਹੱਲੇ 'ਤੇ ਜਾ ਰਹੇ ਸਨ ਕਿ ਨੂਰਪੁਰਬੇਦੀ ਰੋਡ 'ਤੇ ਕਾਹਲਵਾਂ ਨੇੜੇ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। 

PunjabKesari

ਇਹ ਵੀ ਪੜ੍ਹੋ: ‘ਆਪ’ ਦੀ ਸਰਕਾਰ: ਨਵੇਂ ‘ਗੌਡਫਾਦਰ’ ਦੀ ਭਾਲ ’ਚ ਜੁਟੀ ਸੂਬੇ ਦੀ ਅਫ਼ਸਰਸ਼ਾਹੀ

ਮੋਟਰਸਾਈਕਲ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ ਹੈ ਅਤੇ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਸਮੇਤ ਤਿੰਨ ਮੁੰਡਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀਆਂ ਲਾਸ਼ਾਂ ਸ੍ਰੀ ਅਨੰਦਪੁਰ ਸਾਹਿਬ ਦੇ ਸਿਵਲ ਹਸਪਤਾਲ ਵਿਖੇ ਰੱਖੀਆਂ ਗਈਆਂ ਹਨ। ਮ੍ਰਿਤਕ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਮੌਕੇ 'ਤੇ ਪਹੁੰਚ ਚੁੱਕੇ ਹਨ।

PunjabKesari

ਇਹ ਵੀ ਪੜ੍ਹੋ: ਹੁਸ਼ਿਆਰਪੁਰ ਵਿਖੇ ਵੱਡੀ ਵਾਰਦਾਤ, 2 ਦਿਨ ਤੋਂ ਲਾਪਤਾ ਨੌਜਵਾਨ ਦਾ ਗੋਲ਼ੀ ਮਾਰ ਕੇ ਕਤਲ, ਖੇਤਾਂ 'ਚੋਂ ਮਿਲੀ ਲਾਸ਼

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News