ਵਿਆਹ ਦੀਆਂ ਖੁਸ਼ੀਆਂ ਸੋਗ ’ਚ ਬਦਲੀਆਂ, ਵਿਆਹ ਲਈ ਸ਼ਾਪਿੰਗ ਕਰਨ ਨਿਕਲੇ 3 ਭਰਾ ਹੋਏ ਲਾਪਤਾ

Monday, Nov 20, 2023 - 06:39 PM (IST)

ਵਿਆਹ ਦੀਆਂ ਖੁਸ਼ੀਆਂ ਸੋਗ ’ਚ ਬਦਲੀਆਂ, ਵਿਆਹ ਲਈ ਸ਼ਾਪਿੰਗ ਕਰਨ ਨਿਕਲੇ 3 ਭਰਾ ਹੋਏ ਲਾਪਤਾ

ਫਿਰੋਜ਼ਪੁਰ (ਕੁਮਾਰ) : ਇਕ ਘਰ ਵਿਚ ਵਿਆਹ ਦੀਆਂ ਖੁਸ਼ੀਆਂ ਉਸ ਸਮੇਂ ਮਾਤਮ ਵਿਚ ਬਦਲ ਗਈਆਂ ਜਦੋਂ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਝਾੜੀਵਾਲਾ ਤੋਂ ਵਿਆਹ ਲਈ ਕੱਪੜੇ ਖਰੀਦਣ ਆਏ ਦੋ ਸਕੇ ਭਰਾ ਅਤੇ ਉਨ੍ਹਾਂ ਦਾ ਇਕ ਰਿਸ਼ਤੇਦਾਰ ਸ਼ੱਕੀ ਹਾਲਤ ਵਿਚ ਲਾਪਤਾ ਹੋ ਗਏ। ਜਦੋਂ ਉਹ ਘਰ ਵਾਪਸ ਨਾ ਆਏ ਤਾਂ ਉਨ੍ਹਾ ਦੀ ਤਲਾਸ਼ ਕੀਤੀ ਗਈ ਤਾਂ ਫਿਰੋਜ਼ਪੁਰ ਨੇੜੇ ਦੇ ਪੁਲ ਕੋਲ ਉਨ੍ਹਾਂ ਦਾ ਨੁਕਸਾਨਿਆ ਹੋਇਆ ਮੋਟਰਸਾਈਕਲ ਮਿਲਿਆ ਅਤੇ 2 ਦਿਨ ਬੀਤ ਜਾਣ ’ਤੇ ਵੀ ਅਜੇ ਤੱਕ ਇਨ੍ਹਾਂ ਨੌਜਵਾਨਾਂ ਦਾ ਕੋਈ ਸੁਰਾਗ ਨਹੀਂ ਲੱਗਾ ਅਤੇ ਖੁਸ਼ੀ ਦਾ ਮਾਹੌਲ ਸੋਗ ਵਿਚ ਬਦਲ ਗਿਆ ਹੈ।

ਇਹ ਵੀ ਪੜ੍ਹੋ : ਲੁਧਿਆਣਾ ਦੇ ਪੁਲਸ ਕਮਿਸ਼ਨਰ ਵਲੋਂ ਥਾਣਾ ਮਾਡਲ ਟਾਊਨ ਦੀ ਐੱਸ. ਐੱਚ. ਓ. ਸਸਪੈਂਡ, ਜਾਣੋ ਕੀ ਹੈ ਪੂਰਾ ਮਾਮਲਾ

ਕੀ ਇਨ੍ਹਾਂ ਨੌਜਵਾਨਾਂ ਨੂੰ ਕਿਸੇ ਸਾਜ਼ਿਸ਼ ਤਹਿਤ ਨਹਿਰ ਵਿਚ ਸੁੱਟਿਆ ਗਿਆ ਹੈ ਜਾਂ ਕਿਸੇ ਵਾਹਨ ਚਾਲਕ ਨੇ ਇਨ੍ਹਾਂ ਨੌਜਵਾਨਾਂ ਨੂੰ ਫੇਟ ਮਾਰ ਕੇ ਨਹਿਰ ਵਿੱਚ ਸੁੱਟ ਦਿੱਤਾ ਹੈ? ਇਹ ਮਾਮਲਾ ਅਜੇ ਵੀ ਰਹੱਸ ਬਣਿਆ ਹੋਇਆ ਹੈ। ਕੁਝ ਲੋਕਾਂ ਦਾ ਮੰਨਣਾ ਹੈ ਕਿ ਫਿਰੋਜ਼ਪੁਰ ਨੇੜੇ ਪਿੰਡ ਨੂਰਪੁਰ ਸੇਠਾ ਕੋਲੋਂ ਗੁਜ਼ਰਦੀ ਨਹਿਰ ’ਤੇ ਇਨ੍ਹਾਂ ਨੌਜਵਾਨਾਂ ਦੇ ਮੋਟਰਸਾਈਕਲ ਨੂੰ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ ਅਤੇ ਹੋ ਸਕਦਾ ਹੈ ਕਿ ਇਹ ਤਿੰਨੇ ਜਣੇ ਨਹਿਰ ’ਚ ਜਾ ਡਿੱਗੇ ਹੋਣ। ਖ਼ਬਰ ਲਿਖੇ ਜਾਣ ਤੱਕ ਇਹ ਤਿੰਨੇ ਲਾਪਤਾ ਹਨ, ਜਿਨ੍ਹਾਂ ਦੀ ਗੋਤਾਖੋਰਾਂ ਵੱਲੋਂ ਭਾਲ ਕੀਤੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫਿਰੋਜ਼ਪੁਰ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਲਾਪਤਾ ਨੌਜਵਾਨ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਕਿਸਾਨਾਂ ਲਈ ਸਰਕਾਰ ਦਾ ਵੱਡਾ ਐਲਾਨ, ਖੇਤੀਬਾੜੀ ਅਧਿਕਾਰੀਆਂ ਨੂੰ ਦਿੱਤੇ ਗਏ ਹੁਕਮ

ਮੌਕੇ ’ਤੇ ਮੌਜੂਦ ਇਨ੍ਹਾਂ ਨੌਜਵਾਨਾਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਘਰ ਵਿਚ ਵਿਆਹ ਦਾ ਮਾਹੌਲ ਚੱਲ ਰਿਹਾ ਸੀ ਅਤੇ ਸਾਰੇ ਰਿਸ਼ਤੇਦਾਰ ਭੰਗੜਾ ਪਾ ਰਹੇ ਸਨ। ਸ਼ਨੀਵਾਰ ਰਾਤ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਝਾੜੀਵਾਲਾ ਦੇ ਰਹਿਣ ਵਾਲੇ ਅਕਾਸ਼ਦੀਪ ਸਿੰਘ ਤੇ ਅਨਮੋਲਦੀਪ ਸਿੰਘ ਪੁੱਤਰ ਝਿਰਮਲ ਸਿੰਘ ਅਤੇ ਅਰਸ਼ਦੀਪ ਸਿੰਘ ਪੁੱਤਰ ਨਿਰਮਲ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਵਾਪਸ ਆਪਣੇ ਪਿੰਡ ਆ ਰਹੇ ਸਨ, ਜੋ ਫਿਰੋਜ਼ਪੁਰ ਦੇ ਪਿੰਡ ਰੁਕਨਾ ਬੇਗੂ ਤੋਂ ਅਚਾਨਕ ਲਾਪਤਾ ਹੋ ਗਏ ਅਤੇ ਉਨ੍ਹਾਂ ਦਾ ਮੋਟਰਸਾਈਕਲ ਨਹਿਰ ਦੇ ਪੁਲ ਕੋਲ ਮਿਲਿਆ ਹੈ, ਜਿਸਤੇ ਝਰੀਟਾਂ ਪਈਆਂ ਹੋਈਆ ਹਨ। ਗੋਤਾਖੋਰ ਸਾਰਾ ਦਿਨ ਭਾਲ ਕਰਦੇ ਰਹੇ ਪਰ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲਿਆ। ਪੀੜਤ ਪਰਿਵਾਰ ਨੇ ਨਹਿਰ ਦੇ ਪੁਲ ’ਤੇ ਧਰਨਾ ਵੀ ਦਿੱਤਾ ਹੈ।

ਇਹ ਵੀ ਪੜ੍ਹੋ : ਲੁਧਿਆਣਾ ’ਚ ਅੱਧੀ ਰਾਤ ਨੂੰ ਪੁਲ ’ਤੇ ਵੀਡੀਓ ਬਣਾ ਰਹੇ ਮੁੰਡੇ-ਕੁੜੀ, ਪੁਲਸ ਨੇ ਦੋਵੇਂ ਪਾਸਿਓਂ ਪਾ ਲਿਆ ਘੇਰਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News