ਪੰਜਾਬ 'ਚ ਲਗਾਤਾਰ 3 ਛੁੱਟੀਆਂ ! ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
Monday, Mar 16, 2026 - 05:06 PM (IST)
ਜਲੰਧਰ (ਵੈੱਬ ਡੈਸਕ)- ਜੇਕਰ ਤੁਸੀਂ ਵੀ ਕਿਤੇ ਘੁੰਮਣ ਦਾ ਪ੍ਰੋਗਰਾਮ ਬਣਾ ਰਹੇ ਹੋ ਤਾਂ ਤੁਹਾਡੇ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪੰਜਾਬ ਵਿਚ ਲਗਾਤਾਰ ਤਿੰਨ ਛੁੱਟੀਆਂ ਆ ਰਹੀਆਂ ਹਨ, ਜਿਸ ਕਰਕੇ ਸਕੂਲ ਅਤੇ ਕਾਜਲ ਬੰਦ ਰਹਿਣਗੇ। 21 ਮਾਰਚ ਸ਼ਨੀਵਾਰ ਨੂੰ ਈਦ ਦਾ ਤਿਉਹਾਰ ਆ ਰਿਹਾ ਹੈ। ਈਦ-ਉਲ-ਫਿਤਰ ਦਾ ਤਿਉਹਾਰ ਹੋਣ ਕਾਰਨ 21 ਮਾਰਚ ਨੂੰ ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਇਸ ਤੋਂ ਅਗਲੇ ਦਿਨ ਯਾਨੀ ਕਿ 22 ਤਾਰੀਖ਼ ਨੂੰ ਐਤਵਾਰ ਆ ਰਿਹਾ ਹੈ, ਜਿਸ ਕਾਰਨ ਹਫ਼ਤਾਵਾਰੀ ਛੁੱਟੀ ਰਹੇਗੀ।
ਇਹ ਵੀ ਪੜ੍ਹੋ: ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ, ਆਪਣੇ ਹੀ ਵਿਧਾਇਕਾਂ ਨੂੰ ਨਹੀਂ ਮਿਲਦੇ CM ਮਾਨ: ਸੁਖਬੀਰ ਬਾਦਲ
ਉਥੇ ਹੀ 23 ਮਾਰਚ ਸੋਮਵਾਰ ਨੂੰ ਵੀ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਮੌਕੇ ਜਨਤਕ ਛੁੱਟੀ ਰਹੇਗੀ, ਜਿਸ ਕਰਕੇ ਪੰਜਾਬ ਵਿਚ ਸਾਰੇ ਸਕੂਲ, ਕਾਲਜ ਬੰਦ ਰਹਿਣਗੇ। ਇਥੇ ਇਹ ਵੀ ਦੱਸਣਯੋਗ ਹੈ ਕਿ ਬਣਦਾ ਹੈ ਕਿ 26 ਮਾਰਚ ਵੀਰਵਾਰ ਨੂੰ ਰਾਮ ਨੌਮੀ ਆ ਰਹੀ ਹੈ, ਜਿਸ ਕਰਕੇ ਛੁੱਟੀ ਰਹੇਗੀ। ਇਸ ਤੋਂ ਬਾਅਦ ਮਹਾਵੀਰ ਜੈਯੰਤੀ ਮੌਕੇ 31 ਮਾਰਚ ਦਿਨ ਮੰਗਲਵਾਰ ਛੁੱਟੀ ਰਹੇਗੀ।
ਜ਼ਿਕਰਯੋਗ ਹੈ ਕਿ ਮਾਰਚ ਮਹੀਨੇ ਬਹੁਤ ਸਾਰੀਆਂ ਜਨਤਕ ਛੁੱਟੀਆਂ ਆਉਂਦੀਆਂ ਹਨ। ਵਿਦਿਆਰਥੀਆਂ ਲਈ ਪ੍ਰੀਖਿਆਵਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਜ਼ਿਆਦਾਤਰ ਪ੍ਰੀਖਿਆਵਾਂ ਮਾਰਚ ਅਤੇ ਅਪ੍ਰੈਲ 'ਚ ਪੂਰੀਆਂ ਹੋਣਗੀਆਂ। ਇਸ ਮਹੀਨੇ ਹੋਲੀ ਅਤੇ ਰਮਜ਼ਾਨ ਵਰਗੇ ਤਿਉਹਾਰ ਵੀ ਆਉਂਦੇ ਹਨ। ਇਸ ਤੋਂ ਇਲਾਵਾ ਕੁਝ ਹੋਰ ਖ਼ਾਸ ਮੌਕਿਆਂ'ਤੇ ਵੀ ਛੁੱਟੀਆਂ ਹਨ, ਜਿਸ 'ਚ ਵੀਕਐਂਡ ਅਤੇ ਤਿਉਹਾਰ ਸ਼ਾਮਲ ਹਨ। ਆਉਣ ਵਾਲੀਆਂ ਛੁੱਟੀਆਂ ਨੂੰ ਧਿਆਨ ਵਿਚ ਰੱਖਦੇ ਹੋਏ ਤੁਸੀਂ ਜੇਕਰ ਕਿਤੇ ਘੁੰਮਣ ਜਾਣਾ ਚਾਹੁੰਦੇ ਹੋ ਤਾਂ ਇਨ੍ਹਾਂ ਤਾਰੀਖ਼ਾਂ ਨੂੰ ਪਲਾਨ ਬਣਾ ਸਕਦੇ ਹੋ।
ਇਹ ਵੀ ਪੜ੍ਹੋ: ਜਲੰਧਰ ਵਾਸੀ ਦੇਣ ਧਿਆਨ! ਗੈਸ ਸਿਲੰਡਰਾਂ ਨੂੰ ਲੈ ਕੇ DC ਹਿਮਾਂਸ਼ੂ ਵੱਲੋਂ ਨਵੇਂ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
