ਬੁਰਜ ਜਵਾਹਰ ਸਿੰਘ ਵਾਲਾ ਵਿਖੇ ਡੇਰਾ ਪ੍ਰੇਮੀ ਦੇ ਹੋਏ ਕਤਲ ਮਾਮਲੇ ’ਚ 3 ਦੋਸ਼ੀਆਂ ਨੂੰ ਉਮਰ ਕੈਦ

Friday, Feb 04, 2022 - 11:04 PM (IST)

ਬੁਰਜ ਜਵਾਹਰ ਸਿੰਘ ਵਾਲਾ ਵਿਖੇ ਡੇਰਾ ਪ੍ਰੇਮੀ ਦੇ ਹੋਏ ਕਤਲ ਮਾਮਲੇ ’ਚ 3 ਦੋਸ਼ੀਆਂ ਨੂੰ ਉਮਰ ਕੈਦ

ਫ਼ਰੀਦਕੋਟ (ਰਾਜਨ)-ਜੂਨ 2015 ’ਚ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ’ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਣ ਤੋਂ ਤਕਰੀਬਨ ਇਕ ਸਾਲ ਬਾਅਦ ਗੁਰਦੁਆਰਾ ਸਾਹਿਬ ਦੇ ਸਾਹਮਣੇ ਦੁਕਾਨ ਚਲਾਉਂਦੇ ਡੇਰਾ ਪ੍ਰੇਮੀ ਗੁਰਦੇਵ ਸਿੰਘ ਦੇ ਹੋਏ ਕਤਲ ਦੇ ਮਾਮਲੇ ’ਚ ਫ਼ੈਸਲਾ ਸੁਣਾਉਂਦਿਆਂ ਸਥਾਨਕ ਮਾਣਯੋਗ ਵਧੀਕ ਸੈਸ਼ਨ ਜੱਜ ਦੀ ਅਦਾਲਤ ਵੱਲੋਂ ਤਿੰਨ ਮੁਲਜ਼ਮਾਂ ਨੂੰ ਡੇਰਾ ਪ੍ਰੇਮੀ ਗੁਰਦੇਵ ਸਿੰਘ ਦੇ ਕਤਲ ਦਾ ਦੋਸ਼ੀ ਮੰਨਦਿਆਂ ਉਮਰ ਕੈਦ ਦੀ ਸਜ਼ਾ ਤੇ 25-25 ਹਜ਼ਾਰ ਰੁਪਏ ਜੁਰਮਾਨੇ ਦਾ ਹੁਕਮ ਸੁਣਾਇਆ ਹੈ। ਦੱਸਣਯੋਗ ਹੈ ਕਿ 13 ਜੂਨ 2016 ਨੂੰ ਸਵੇਰੇ ਜਦੋਂ ਡੇਰਾ ਪ੍ਰੇਮੀ ਗੁਰਦੇਵ ਸਿੰਘ ਆਪਣੀ ਪਤਨੀ ਸਮੇਤ ਦੁਕਾਨ ਖੋਲ੍ਹ ਕੇ ਦੁਕਾਨ ਦੇ ਬਾਹਰ ਪਾਣੀ ਦਾ ਛਿੜਕਾਅ ਰਿਹਾ ਸੀ ਤਾਂ ਤਿੰਨ ਕਾਰ ਸਵਾਰ ਮੌਕੇ ’ਤੇ ਆਏ ਅਤੇ ਉਹ ਗੁਰਦੇਵ ਸਿੰਘ ਨੂੰ ਗੋਲੀਆਂ ਮਾਰ ਕੇ ਫ਼ਰਾਰ ਹੋ ਗਏ ਸਨ, ਜਿਸ ’ਤੇ ਗੁਰਦੇਵ ਸਿੰਘ ਨੂੰ ਜਦੋਂ ਜ਼ਖ਼ਮੀ ਹਾਲਤ ’ਚ ਡੀ. ਐੱਮ. ਸੀ. ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਤਾਂ ਦੂਸਰੇ ਦਿਨ ਉਸ ਦੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ : CM ਚੰਨੀ ਦੇ ਭਾਣਜੇ ਹਨੀ ਨੂੰ ਅਦਾਲਤ ਨੇ 8 ਫਰਵਰੀ ਤੱਕ ਭੇਜਿਆ ED ਦੇ ਰਿਮਾਂਡ ’ਤੇ

ਇਸ ਘਟਨਾ ’ਤੇ ਪੁਲਸ ਵੱਲੋਂ ਮ੍ਰਿਤਕ ਗੁਰਦੇਵ ਸਿੰਘ ਦੀ ਪਤਨੀ ਸਰਬਜੀਤ ਕੌਰ ਦੇ ਬਿਆਨਾਂ ’ਤੇ ਮੁਕੱਦਮਾ ਦਰਜ ਕਰ ਲਿਆ ਗਿਆ ਸੀ। ਐਡਵੋਕੇਟ ਵਿਨੋਦ ਮੌਂਗਾ ਨੇ ਦੱਸਿਆ ਕਿ ਇਸ ਘਟਨਾਂ ਤੋਂ ਬਾਅਦ ਥਾਣਾ ਮੱਲ੍ਹਾ ਵਿਖੇ ਡੀ. ਐੱਸ. ਪੀ. ਵੱਲੋਂ ਤਿੰਨ ਮੁਲਜ਼ਮਾਂ ਨੂੰ ਆਰਮਜ਼ ਐਕਟ ਤਹਿਤ ਗਿ੍ਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਤੋਂ ਕੀਤੀ ਗਈ ਪੁੱਛਗਿੱਛ ’ਤੇ ਇਨ੍ਹਾਂ ਮੰਨਿਆਂ ਸੀ ਕਿ ਇਨ੍ਹਾਂ ਨੇ ਡੇਰਾ ਪ੍ਰੇਮੀ ਗੁਰਦੇਵ ਸਿੰਘ ਦਾ ਵੀ ਕਤਲ ਕੀਤਾ ਹੈ, ਜਿਸ ’ਤੇ ਤਿੰਨੋਂ ਮੁਲਜ਼ਮਾਂ ਗੁਰਪ੍ਰੀਤ ਸਿੰਘ ਉਰਫ ਗੋਪੀ, ਅਸ਼ੋਕ ਕੁਮਾਰ ਉਰਫ ਅਮਨਾ ਵਾਸੀਆਨ ਪਿੰਡ ਕੁਹਾਲਾ ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਜਸਵੰਤ ਸਿੰਘ ਵਾਸੀ ਫਿਰੋਜ਼ੁਪਰ ਨੂੰ ਇਸ ਮਾਮਲੇ ’ਚ ਨਾਮਜ਼ਦ ਕਰ ਲਿਆ ਗਿਆ ਸੀ। ਇਨ੍ਹਾਂ ਨੂੰ ਕਤਲ ਦਾ ਦੋਸ਼ੀ ਕਰਾਰ ਦਿੰਦਿਆਂ ਅੱਜ ਮਾਣਯੋਗ ਵਧੀਕ ਸੈਸ਼ਨ ਜੱਜ ਦੀ ਅਦਾਲਤ ਵੱਲੋਂ ਉਕਤ ਅਨੁਸਾਰ ਫ਼ੈਸਲਾ ਸੁਣਾਇਆ ਗਿਆ। 


author

Manoj

Content Editor

Related News