3 ਕਰੋੜ ਪੰਜਾਬੀਆਂ ਨੂੰ 10 ਲੱਖ ਤੱਕ ਮਿਲੇਗਾ ਕੈਸ਼ਲੈੱਸ ਇਲਾਜ, ਪੜ੍ਹੋ ਕਿਵੇਂ ਕਰਵਾਉਣੀ ਹੈ ਰਜਿਸਟ੍ਰੇਸ਼ਨ

Wednesday, Sep 24, 2025 - 09:37 AM (IST)

3 ਕਰੋੜ ਪੰਜਾਬੀਆਂ ਨੂੰ 10 ਲੱਖ ਤੱਕ ਮਿਲੇਗਾ ਕੈਸ਼ਲੈੱਸ ਇਲਾਜ, ਪੜ੍ਹੋ ਕਿਵੇਂ ਕਰਵਾਉਣੀ ਹੈ ਰਜਿਸਟ੍ਰੇਸ਼ਨ

ਚੰਡੀਗੜ੍ਹ (ਅੰਕੁਰ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਵਿਆਪਕ ਸਿਹਤ ਸੰਭਾਲ ਕਵਰੇਜ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੰਗਲਵਾਰ ਨੂੰ ‘ਮੁੱਖ ਮੰਤਰੀ ਸਿਹਤ ਯੋਜਨਾ’ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕੀਤੀ। ਇਸ ਤਹਿਤ ਸੂਬੇ ਦੇ 3 ਕਰੋੜ ਵਾਸੀਆਂ ਨੂੰ 10 ਲੱਖ ਰੁਪਏ ਦਾ ਨਕਦੀ ਰਹਿਤ ਇਲਾਜ ਮਿਲੇਗਾ। ਇਸ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਆਨਲਾਈਨ ਉਦਘਾਟਨ ਰਾਜ ਸਿਹਤ ਏਜੰਸੀ (ਐੱਸ. ਐੱਚ. ਏ.) ਦਫ਼ਤਰ ਤੋਂ ਕੀਤਾ ਗਿਆ। ਇਹ ਪ੍ਰਾਜੈਕਟ ਦੋ ਜ਼ਿਲ੍ਹਿਆਂ ਤਰਨਤਾਰਨ ਤੇ ਬਰਨਾਲਾ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦਾ ਵੱਡਾ ਐਲਾਨ, ਇੰਡਸਟਰੀ ਤੇ NRIs ਨੂੰ ਕੀਤੀ ਖ਼ਾਸ ਅਪੀਲ (ਵੀਡੀਓ)

ਕੈਬਨਿਟ ਮੰਤਰੀ, ਜਿਨ੍ਹਾਂ ਨਾਲ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ ਤੇ ਸੀ. ਈ. ਓ. ਐੱਸ. ਐੱਚ. ਏ. ਸੰਯਮ ਅਗਰਵਾਲ ਵੀ ਸਨ, ਨੇ ਦੱਸਿਆ ਕਿ ਜਨਤਾ ਲਈ ਇਕ ਸੁਚਾਰੂ ਅਤੇ ਪਹੁੰਚਯੋਗ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਦੋਹਾਂ ਜ਼ਿਲ੍ਹਿਆਂ ’ਚ ਰਜਿਸਟ੍ਰੇਸ਼ਨ ਕੈਂਪ ਲਗਾਏ ਗਏ ਹਨ। ਪਹਿਲੇ ਦਿਨ ਹੀ ਇਸ ਯੋਜਨਾ ਲਈ 1480 ਪਰਿਵਾਰਾਂ ਨੇ ਨਾਂ ਦਰਜ ਕਰਵਾਇਆ ਹੈ। ਇਸ ਯੋਜਨਾ ਤਹਿਤ ਲਾਭਪਾਤਰੀ ਸੂਬੇ ਭਰ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ 500 ਤੋਂ ਵੱਧ ਸੂਚੀਬੱਧ ਨਿੱਜੀ ਹਸਪਤਾਲਾਂ 'ਚ ਨਕਦੀ ਰਹਿਤ ਇਲਾਜ ਪ੍ਰਾਪਤ ਕਰ ਸਕਦੇ ਹਨ। ਡਾ. ਬਲਬੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਯੋਗਤਾ ਮਾਪਦੰਡ ਸਰਲ ਅਤੇ ਨਿਰਪੱਖ ਹਨ।

ਇਹ ਵੀ ਪੜ੍ਹੋ : ਭਾਰਤੀ ਰੇਲਵੇ ਦਾ ਪੰਜਾਬ ਨੂੰ ਤੋਹਫ਼ਾ, ਪੰਜਾਬੀਆਂ ਨੂੰ ਮਿਲੇਗਾ ਵੱਡਾ ਫ਼ਾਇਦਾ (ਵੀਡੀਓ)

ਰਜਿਸਟ੍ਰੇਸ਼ਨ ਕਰਵਾਉਣ ਲਈ ਸਿਰਫ਼ ਵੋਟਰ ਆਈ. ਡੀ. ਕਾਰਡ ਅਤੇ ਆਧਾਰ ਕਾਰਡ ਲੋੜੀਂਦਾ ਹੈ ਅਤੇ ਇਸ ਯੋਜਨਾ ਦਾ ਲਾਭ ਲੈਣ ਲਈ ਆਮਦਨ ਦੀ ਵੀ ਕੋਈ ਸ਼ਰਤ ਨਹੀਂ ਹੋਵੇਗੀ। ਇਸ ਯੋਜਨਾ ਅਧੀਨ ਡਾਕਟਰੀ ਇਲਾਜਾਂ ਦੀ ਵਿਸ਼ਾਲ ਸੂਚੀ ਸ਼ਾਮਲ ਹੈ, ਜਿਸ ਤਹਿਤ 2300 ਤੋਂ ਵੱਧ ਸਿਹਤ ਪੈਕੇਜਾਂ ’ਚ ਹਰ ਤਰ੍ਹਾਂ ਦੀਆਂ ਵੱਡੀਆਂ ਅਤੇ ਛੋਟੀਆਂ ਬਿਮਾਰੀਆਂ ਦੇ ਨਾਲ-ਨਾਲ ਹਾਦਸੇ ਵਾਲੀਆਂ ਸਰਜਰੀਆਂ ਨੂੰ ਵੀ ਕਵਰ ਕੀਤਾ ਜਾਂਦਾ ਹੈ। ਇਹ ਯਕੀਨੀ ਬਣਾਇਆ ਗਿਆ ਹੈ ਕਿ ਪੰਜਾਬ ਦੇ ਲੋਕਾਂ ਲਈ ਹਰ ਡਾਕਟਰੀ ਸਹੂਲਤ ਨੂੰ ਇਸ ਵਿਆਪਕ ਸਿਹਤ ਬੀਮਾ ਹੇਠ ਕਵਰ ਕੀਤਾ ਜਾਵੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News