ਕੋਰੋਨਾ ਵਾਇਰਸ ਦੇ ਟਾਕਰੇ ਲਈ ਮੈਡੀਕਲ ਕਾਲਜਾਂ ਨੂੰ ਤਿੰਨ ਕਰੋੜ ਰੁਪਏ ਜਾਰੀ: ਸੋਨੀ

03/18/2020 10:27:12 PM

ਅੰੰਮਿ੍ਤਸਰ (ਦਲਜੀਤ ਸ਼ਰਮਾ) — ਪੰਜਾਬ ਰਾਜ ਦੇ ਮੈਡੀਕਲ ਕਾਲਜਾਂ ਨੂੰ ਕੋਰੋਨਾ ਵਾਇਰਸ ਦੇ ਸੰਭਾਵੀ ਟਾਕਰੇ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਲਈ ਰਾਜ ਸਰਕਾਰ ਵੱਲੋਂ ਅੰਮ੍ਰਿਤਸਰ, ਪਟਿਆਲਾ ਅਤੇ ਫਰੀਦਕੋਟ ਦੇ ਮੈਡੀਕਲ ਕਾਲਜਾਂ ਨੂੰ ਇੱਕ-ਇੱਕ ਕਰੋੜ ਰੁਪਇਆ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਰਾਜ ਦੀਆਂ ਵੱਖ-ਵੱਖ ਮੈਡੀਕਲ ਕੌਂਸਲਾਂ ਅਤੇ ਪਟਿਆਲਾ ਮੈਡੀਕਲ ਕਾਲਜ ਅਧਿਆਪਕ ਐਸੋਸੀਏਸਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਪੰਜਾਬ ਰਾਜ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓਮ ਪ੍ਰਕਾਸ ਸੋਨੀ ਵੱਲੋ ਦਿੱਤੀ ਗਈ। 

ਇਸ ਮੌਕੇ ਉਨ੍ਹਾਂ ਪੰਜਾਬ ਰਾਜ ਦੀਆਂ ਸਾਰੀਆਂ ਕੌਂਸਲਾਂ ਦੇ ਮੈਂਬਰਾਂ ਨੂੰ ਕਿਹਾ ਕਿ ਉਹ ਆਮ ਲੋਕਾਂ ਨੁੂੰ ਕੋਰੋਨਾ ਵਾਇਰਸ ਨਾਲ ਟਾਕਰੇ ਸਬੰਧੀ ਕੀਤੇ ਜਾਣ ਵਾਲੇ ਕਾਰਜਾਂ ਬਾਰੇ ਜਾਗਰੂਕ ਕਰਨ। ਇਸ ਤੋ ਇਲਾਵਾ ਅਵੇਰਨੈਸ ਅਤੇ ਗਾਈਡ ਲਾਈਨਜ਼ ਵੀ ਜਾਰੀ ਕਰਨ। 

ਉਨ੍ਹਾਂ ਫਾਰਮੇਸੀ ਕੌਸਲਾਂ ਦੇ ਅਧਿਕਾਰੀਆਂ ਨੁੰ ਕਿਹਾ ਕਿ ਉਹ ਮਾਸਕਾਂ/ਸੈਨੀਟਾਈਜਰਾਂ ਦੀ ਜਖੀਰੇਬਾਜ਼ੀ ਅਤੇ ਕੀਮਤਾਂ ਵਿੱਚ ਕੀਤੇ ਜਾ ਰਹੇ ਬੇਲੋੜੇ ਵਾਧੇ ਨੁੰ ਠੱਲ੍ਹ ਪਾਉਣ ਲਈ ਹਦਾਇਤਾਂ ਜਾਰੀ ਕਰਨ। ਇਸ ਤੋ ਇਲਾਵਾ ਡੈਂਟਲ ਕੌਂਸਲ ਦੇ ਅਧਿਕਾਰੀਆਂ ਨੁੰ ਹਦਾਇਤ ਕੀਤੀ ਕਿ ਉਹ ਡੈਂਟਲ ਸਰਜਨਾਂ ਨੂੰ ਹਦਾਇਤ ਕਰਨ ਦੀ ਅਤੀ ਜਰੂਰੀ ਮਾਮਲਿਆਂ ਵਿੱਚ ਹੀ ਪ੍ਰੋਸੀਜਰ ਕਰਨ ਅਤੇ ਕੋਰੋਨਾ ਵਾਇਰਸ ਦਾ ਖਤਰਾ ਟਲਣ ਉਪਰੰਤ ਹੀ ਬਾਕੀ ਦੇ ਪ੍ਰੋਸੀਜਰ ਕਰਨ। 

ਉਨਾਂ ਕੌਂਸਲਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਿਵਲ ਸਰਜਨਾਂ ਨਾਲ ਤਾਲਮੇਲ ਕਰਕੇ ਲੋੜ ਪੈਣ ਤੇ ਆਪਣੀਆਂ ਸੇਵਾਵਾਂ ਮੁਹੱਈਆਂ ਕਰਵਾਉਣ ਬਾਰੇ ਉਨ੍ਹਾਂ ਨੂੰ ਦੱਸਣ। ਇਸ ਉਪਰੰਤ ਉਨ੍ਹਾਂ ਮੈਡੀਕਲ ਕਾਲਜ, ਪਟਿਆਲਾਐਸੋਸੀਏਸਂਨ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਵੱਖ-ਵੱਖ ਮੰਗਾਂ ਨੁੰ ਪੂਰੇ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ ਮੰਗਾਂ ਦਾ ਜਲਦ ਹੀ ਨਿਪਟਾਰਾ ਕਰ ਦਿੱਤਾ ਜਾਵੇਗਾ। ਉਨ੍ਹਾ ਐਸੋਸੀੲਸ਼ਨ  ਦੇ ਅਧਿਕਾਰੀਆਂ ਨੁੰ ਇਹ ਵੀ ਅਪੀਲ ਕੀਤੀ ਕਿ ਉਹ ਡਾਕਟਰਾਂ ਨੁੰ ਜੈਨਰਿਕ ਦਵਾਈਆਂ ਲਿਖਣ ਲਈ ਪ੍ਰੇਰਿਤ ਕਰਨ। ਇਸ ਮੌਕੇ ਹੋਰਨਾਂ  ਤੋ ਇਲਾਵਾ ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖੋਜ ਸ੍ਰੀ ਡੀ.ਕੇ. ਤਿਵਾੜੀ ਅਤੇ ਡਾਇਰੈਕਟਰ ਖੋਜ਼ ਅਤੇ ਮੈਡੀਕਲ ਸਿੱਖਿਆ ਡਾ: ਅਵਨੀਸ਼ ਕੁਮਾਰ ਵੀ ਹਾਜਰ ਸਨ।


Inder Prajapati

Content Editor

Related News