ਪੰਜਾਬ 'ਚ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ Alert ਜਾਰੀ
Sunday, Oct 05, 2025 - 07:21 PM (IST)

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਇਕ ਵਾਰ ਫਿਰ ਤੋਂ ਤਬਦੀਲੀ ਵੇਖਣ ਨੂੰ ਮਿਲੀ ਹੈ। ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਵਿੱਚ ਮੌਸਮ ਨੇ ਅਚਾਨਕ ਰੁਖ ਬਦਲਿਆ ਹੈ। ਮੌਸਮ ਵਿਭਾਗ ਨੇ ਪਹਿਲਾਂ ਹੀ ਅਲਰਟ ਜਾਰੀ ਕੀਤਾ ਸੀ ਕਿ 6 ਅਤੇ 7 ਅਕਤੂਬਰ ਨੂੰ ਕੁਝ ਖੇਤਰਾਂ ਵਿੱਚ ਭਾਰੀ ਤੋਂ ਭਾਰੀ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਮਸ਼ਹੂਰ ਗਾਇਕ ਦੀ ਮੌਤ, ਛਾਈ ਸੋਗ ਦੀ ਲਹਿਰ
ਮੌਸਮ ਵਿਭਾਗ ਦੇ ਅਨੁਸਾਰ 8 ਅਕਤੂਬਰ ਤੱਕ ਮੌਸਮ ਗੜਬੜਿਆ ਹੋਇਆ ਰਹੇਗਾ। 6 ਅਤੇ 7 ਅਕਤੂਬਰ ਨੂੰ ਭਾਰੀ ਮੀਂਹ ਦੀ ਸੰਭਾਵਨਾ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਖੁੱਲ੍ਹੇ ਖੇਤਰਾਂ ਵਿੱਚ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਮੁਤਾਬਕ ਮਾਨਸਾ, ਬਠਿੰਡਾ, ਸ਼੍ਰੀ ਮੁੇਕਤਸਰ ਸਾਹਿਬ ਵਿੱਚ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph)ਦੀ ਸੰਭਾਵਨਾ ਹੈ। ਕਿਸਾਨਾਂ ਨੂੰ ਸਲਾਹ ਦਿੰਦੇ ਹੋਏ ਮੌਸਮ ਵਿਭਾਗ ਨੇ ਇਹ ਵੀ ਕਿਹਾ ਕਿ ਕਿਸਾਨ ਆਪਣੀਆਂ ਫ਼ਸਲਾਂ ਨੂੰ ਭਿੱਜਣ ਤੋਂ ਬਚਾਉਣ ਲਈ ਤਿਆਰੀਆਂ ਕਰ ਲੈਣ। ਆਵਾਜਾਈ ਦੇ ਨਾਲ ਜੁੜੀਆਂ ਸੁਰੱਖਿਆ ਸੂਚਨਾਵਾਂ ਦਾ ਪਾਲਣ ਕਰਨਾ ਵੀ ਜ਼ਰੂਰੀ ਹੈ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਨੂੰ ਟਰੈਫਿਕ ਜਾਮ ਤੋਂ ਮਿਲੇਗੀ ਵੱਡੀ ਰਾਹਤ! ਨਵੇਂ ਪੁਲ ਦਾ ਮੰਤਰੀ ਅਰੋੜਾ ਨੇ ਕੀਤਾ ਉਦਘਾਟਨ
ਇਨ੍ਹਾਂ ਜ਼ਿਲ੍ਹਿਆਂ ਵਿਚ ਓਰੇਂਜ ਤੇ ਯੈਲੋ ਅਲਰਟ ਜਾਰੀ
ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ. ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ, ਗੁਰਦਾਸਪੁਰ ਵਿਚ ਭਾਰੀ ਬਾਰਿਸ਼ ਦਾ ਓਰੇਂਜ ਅਲਰਟ ਜਾਰੀ ਕੀਤਾ ਗਿ ਆ ਹੈ। ਉਥੇ ਹੀ ਤਰਨਤਾਰਨ, ਫਿਰੋਜ਼ਪੁਰ, ਮੋਗਾ, ਬਠਿੰਡਾ, ਮਾਨਸਾ, ਮੁਕਤਸਰ ਸਾਹਿਬ, ਫਾਜ਼ਿਲਕਾ, ਬਰਨਾਲਾ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਮਾਤਾ ਦੀ ਭਗਤ ਸੀ ਕੁੜੀ, ਮੁੰਡਾ ਜਾਂਦਾ ਸੀ ਪੰਜਾਬ ਦੇ ਮਸ਼ਹੂਰ ਡੇਰੇ, ਬਸ ਇਸੇ ਗੱਲ ਤੋਂ ਪੈ ਗਿਆ 'ਪੰਗਾ', ਹੋਇਆ...
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8