ਬੱਚਿਆਂ ਦੀਆਂ ਲੱਗਣਗੀਆਂ ਮੌਜਾਂ, ਪੰਜਾਬ 'ਚ 3 ਦਿਨ ਸਕੂਲ ਰਹਿਣਗੇ ਬੰਦ

Friday, Dec 20, 2024 - 07:13 PM (IST)

ਬੱਚਿਆਂ ਦੀਆਂ ਲੱਗਣਗੀਆਂ ਮੌਜਾਂ, ਪੰਜਾਬ 'ਚ 3 ਦਿਨ ਸਕੂਲ ਰਹਿਣਗੇ ਬੰਦ

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਭਲਕੇ ਨਗਰ-ਨਿਗਮ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਨਤੀਜੇ ਵੀ ਉਸੇ ਦਿਨ ਹੀ ਐਲਾਨ ਦਿੱਤੇ ਜਾਣਗੇ। ਇਸੇ ਤਹਿਤ ਵਿਦਿਆਰਥੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।  ਦਰਅਸਲ ਜਲੰਧਰ ਪ੍ਰਸ਼ਾਸਨ ਵੱਲੋਂ ਭਲਕੇ ਤੋਂ ਸਕੂਲਾਂ 'ਚ 3 ਦਿਨਾਂ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਲੰਧਰ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਵਿੱਚ ਜਲੰਧਰ,  ਨਕੋਦਰ, ਭੋਗਪੁਰ, ਫਿਲੌਰ, ਗੋਰਾਇਆ, ਬਿਲਗਾ, ਸ਼ਾਹਕੋਟ, ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ ਦੇ NH 'ਤੇ ਆਸਟ੍ਰੇਲੀਆ ਤੋਂ ਆ ਰਹੇ ਮਾਂ-ਪੁੱਤ ਨਾਲ ਵਾਪਰੀ ਅਣਹੋਣੀ, ਪੁੱਤ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

PunjabKesari

ਪੰਜਾਬ 'ਚ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਸ਼ੁੱਕਰਵਾਰ 20 ਦਸੰਬਰ ਅਤੇ 21 ਦਸੰਬਰ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਬਾਅਦ ਐਤਵਾਰ ਆ ਰਿਹਾ ਹੈ। ਪੰਜਾਬ ਸਰਕਾਰ ਨੇ ਇਹ ਹੁਕਮ ਸ਼ੁੱਕਰਵਾਰ ਨੂੰ ਸਕੂਲਾਂ ਅਤੇ ਕਾਲਜਾਂ ਵਿੱਚ ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਜਾਰੀ ਕੀਤਾ ਹੈ, ਜਿੱਥੇ ਚੋਣਾਂ ਦੇ ਮੱਦੇਨਜ਼ਰ ਬੂਥ ਬਣਾਏ ਜਾਣੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਭਲਕੇ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਹੋਣੀਆਂ ਹਨ। 21 ਦਸੰਬਰ ਨੂੰ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਨਤੀਜੇ ਵੀ ਸ਼ਾਮ ਤੱਕ ਸਾਹਮਣੇ ਆ ਜਾਣਗੇ। 

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 22 ਦਸੰਬਰ ਤੱਕ ਇਨ੍ਹਾਂ ਚੀਜ਼ਾਂ 'ਤੇ ਰਹੇਗੀ ਪਾਬੰਦੀ

ਨਗਰ ਨਿਗਮ ਚੋਣਾਂ ਹੋਣਗੀਆਂ EVM ਜ਼ਰੀਏ
ਪੰਜਾਬ ਰਾਜ ਚੋਣ ਅਧਿਕਾਰੀ ਰਾਜ ਕਮਲ ਚੌਧਰੀ ਨੇ ਕਿਹਾ ਸੀ ਕਿ ਸੂਬੇ 'ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ 'ਚ ਇਸ ਵਾਰ ਈ. ਵੀ. ਐੱਮ. ਜ਼ਰੀਏ ਕਰਵਾਈਆਂ ਜਾਣਗੀਆਂ। ਪੰਜਾਬ ਵਿੱਚ ਵੀਰਵਾਰ ਸ਼ਾਮ ਤੋਂ ਹੀ ਚੋਣ ਪ੍ਰਚਾਰ 'ਤੇ ਰੋਕ ਲੱਗ ਗਈ ਹੈ। ਇਨ੍ਹਾਂ ਨਿਗਮ ਚੋਣਾਂ ਦੇ ਲਈ ਸੂਬੇ ਦੇ 37.32 ਲੱਖ ਵੋਟਰ ਆਪਣੀ ਵੋਟ ਹੱਕ ਦੀ ਵਰਤੋ ਕਰ ਸਕਣਗੇ। ਜਿਨ੍ਹਾਂ ਵਿੱਚ 19.55 ਪੁਰਸ਼ ਅਤੇ 17.75 ਮਹਿਲਾ ਵੋਟਰ ਹਨ। 5 ਨਗਰ ਨਿਗਮਾਂ ਜਲੰਧਰ, ਅੰਮ੍ਰਿਤਸਰ, ਫਗਵਾੜਾ, ਲੁਧਿਆਣਾ ਅਤੇ ਪਟਿਆਲਾ ਵਿੱਚ ਚੋਣਾਂ ਹੋਣੀਆਂ ਹਨ। 

ਇਹ ਵੀ ਪੜ੍ਹੋ- ਇਕ ਹੋਰ ਮੰਦਭਾਗੀ ਖ਼ਬਰ, ਕਿਸਾਨ ਆਗੂ ਦੀ ਮੌਤ, ਮਿੰਟਾਂ 'ਚ ਪੈ ਗਈਆਂ ਭਾਜੜਾਂ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News