ਅੱਜ ਤੋਂ 3 ਦਿਨ ਦੇ ਪੰਜਾਬ ਦੌਰੇ ''ਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ, ਜਾਣੋ ਪੂਰਾ ਸ਼ਡਿਊਲ
Saturday, Jun 20, 2026 - 08:20 AM (IST)
ਚੰਡੀਗੜ੍ਹ/ਜੈਤੋ (ਅੰਕੁਰ, ਪਰਾਸ਼ਰ) - ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ 20 ਤੋਂ 22 ਜੂਨ ਤੱਕ ਤਿੰਨ ਦਿਨਾਂ ਦੇ ਪੰਜਾਬ ਦੌਰੇ ’ਤੇ ਆ ਰਹੇ ਹਨ, ਜਿਸ ਨੂੰ ਸਿਰਫ਼ ਇਕ ਰੁਟੀਨ ਦੌਰਾ ਨਹੀਂ ਸਗੋਂ ਭਾਜਪਾ ਦੀ ਪੰਜਾਬ ਰਣਨੀਤੀ ਦਾ ਅਹਿਮ ਹਿੱਸਾ ਮੰਨਿਆ ਜਾ ਰਿਹਾ ਹੈ। ਦੱਸ ਦੇਈਏ ਕਿ ਪੰਜਾਬ ਦੀ ਸਿਆਸਤ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਇਕ ਪਾਸੇ ਕਾਂਗਰਸ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਮੀਟਿੰਗਾਂ ਕਰ ਰਹੀ ਹੈ, ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਵੀ ਆਪਣੇ ਸਿਆਸੀ ਏਜੰਡੇ ਨੂੰ ਨਵੇਂ ਸਿਰੇ ਨਾਲ ਅੱਗੇ ਵਧਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।
ਪੜ੍ਹੋ ਇਹ ਵੀ - ਰਿਸ਼ਤਾ ਟੁੱਟਣ ਮਗਰੋਂ ਹੈਵਾਨ ਬਣਿਆ ਨੌਜਵਾਨ ! ਗੁੱਸੇ 'ਚ ਕੁੜੀ ਤੇ ਛੋਟੀ ਭੈਣ ਨੂੰ ਮਾਰ'ਤੀਆਂ ਗੋਲ਼ੀਆਂ
ਇਸੇ ਦਰਮਿਆਨ ਭਾਰਤੀ ਜਨਤਾ ਪਾਰਟੀ ਨੇ ਵੀ ਪੰਜਾਬ ’ਚ ਆਪਣੀ ਸਿਆਸੀ ਪਕੜ ਮਜ਼ਬੂਤ ਕਰਨ ਲਈ ਵੱਡਾ ਦਾਅ ਖੇਡਿਆ ਹੈ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਤਿੰਨ ਦਿਨ ਤਕ ਪੰਜਾਬ ਰਹਿਣਗੇ, ਜਿਸ ਦੌਰਾਨ ਉਹ ਵੱਖ-ਵੱਖ ਧਾਰਮਿਕ ਅਸਥਾਨਾਂ 'ਤੇ ਵੀ ਨਤਮਸਤਕ ਹੋਣਗੇ। ਨਿਤਿਨ ਨਬੀਨ 20 ਜੂਨ ਨੂੰ ਅੰਮ੍ਰਿਤਸਰ ਪਹੁੰਚ ਕੇ ਸ੍ਰੀ ਹਰਿਮੰਦਰ ਸਾਹਿਬ, ਇਤਿਹਾਸਕ ਜਲ੍ਹਿਆਂਵਾਲਾ ਬਾਗ, ਦੁਰਗਿਆਣਾ ਮੰਦਰ ਅਤੇ ਰਾਮਤੀਰਥ ਵਿਖੇ ਨਤਮਸਤਕ ਹੋਣਗੇ। ਉਸੇ ਸ਼ਾਮ ਉਹ ਅੰਮ੍ਰਿਤਸਰ ਦੇ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਗੱਲਬਾਤ ਕਰਨਗੇ। ਇਸ ਤੋਂ ਇਲਾਵਾ ਉਹ 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਮੌਕੇ ਅੰਮ੍ਰਿਤਸਰ ਵਿਚ ਭਾਰਤ-ਪਾਕਿ ਬਾਰਡਰ 'ਤੇ ਭਾਜਪਾ ਵਰਕਰਾਂ ਦੇ ਨਾਲ ਯੋਗ ਕਰਨਗੇ।
ਪੜ੍ਹੋ ਇਹ ਵੀ - ਘਰ ਛੱਡ Beach 'ਤੇ ਸੌਣ ਲਈ ਮਜਬੂਰ ਹੋਏ ਮੁੰਬਈ ਦੇ ਲੋਕ, ਵਾਇਰਲ ਵੀਡੀਓ ਨੇ ਉਡਾਏ ਲੋਕਾਂ ਦੇ ਹੋਸ਼
ਉਹ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਭਾਜਪਾ ਵਰਕਰਾਂ ਤੇ ਆਗੂਆਂ ਦੇ ਨਾਲ-ਨਾਲ ਸੂਬੇ ਦੇ ਉਦਯੋਗਪਤੀਆਂ ਤੇ ਵਪਾਰੀਆਂ ਨਾਲ ਮੁਲਾਕਾਤਾਂ ਕਰਨਗੇ। 21 ਜੂਨ ਨੂੰ ਸ਼੍ਰੀ ਨਬੀਨ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਆਯੋਜਿਤ ਸਮਾਗਮ ਵਿੱਚ ਭਾਗ ਲੈਣਗੇ। ਇਸ ਤੋਂ ਬਾਅਦ ਉਹ ਲੁਧਿਆਣਾ ਜਾਣਗੇ, ਜਿੱਥੇ ਦੁੱਗਰੀ ਰੋਡ ਸਥਿਤ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਦਾ ਰਸਮੀ ਉਦਘਾਟਨ ਕਰਨਗੇ। ਉਹ ਸ਼ਾਮ ਨੂੰ ਜਲੰਧਰ ਦੇ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਰਾਤ ਦੇ ਭੋਜਨ ’ਚ ਵੀ ਹਿੱਸਾ ਲੈਣਗੇ। ਉਹ ਲੁਧਿਆਣਾ ’ਚ ਸੂਬਾਈ ਭਾਜਪਾ ਕੋਰ ਕਮੇਟੀ, ਸੂਬਾ ਕਾਰਜਕਾਰਨੀ, ਜ਼ਿਲ੍ਹਾ ਪ੍ਰਧਾਨਾਂ ਅਤੇ ਸ਼ਕਤੀ ਕੇਂਦਰਾਂ ਦੀਆਂ ਮੀਟਿੰਗਾਂ ’ਚ ਸ਼ਾਮਲ ਹੋਣ ਤੋਂ ਬਾਅਦ ਚੰਡੀਗੜ੍ਹ ’ਚ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਰਿਹਾਇਸ਼ ’ਤੇ ਰਾਤ ਦੇ ਭੋਜਨ ’ਚ ਸ਼ਾਮਲ ਹੋਣਗੇ।
ਪੜ੍ਹੋ ਇਹ ਵੀ - ਬੈਨ ਰਹੇਗਾ Telegram! ਦਿੱਲੀ ਹਾਈਕੋਰਟ ਨੇ ਸੁਣਾਇਆ ਫੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
