ਪੰਜਾਬ ''ਚ 3 ਦਿਨ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

Tuesday, Jan 22, 2019 - 03:46 PM (IST)

ਪੰਜਾਬ ''ਚ 3 ਦਿਨ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

ਚੰਡੀਗੜ੍ਹ : ਪੰਜਾਬ ਸਮੇਤ ਚੰਡੀਗੜ੍ਹ ਅਤੇ ਹਰਿਆਣਾ 'ਚ ਆਉਣ ਵਾਲੇ 3 ਦਿਨਾਂ ਦੌਰਾਨ ਮੌਸਮ 'ਚ ਕੋਈ ਬਦਲਾਅ ਆਉਣ ਦੀ ਸੰਭਾਵਨਾ ਨਹੀਂ ਹੈ ਅਤੇ ਇਸੇ ਤਰ੍ਹਾਂ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ। ਇਸ ਸਬੰਧੀ ਮੌਸਮ ਵਿਭਾਗ ਵਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਜ਼ਰੂਰੀ ਕੰਮ ਲਈ ਹੀ ਲੋਕਾਂ ਨੂੰ ਘਰਾਂ 'ਚੋਂ ਬਾਹਰ ਨਿਕਲਣ ਦੀ ਅਪੀਲ ਕੀਤੀ ਹੈ। ਉਨ੍ਹਾਂ ਮੁਤਾਬਕ ਅਜਿਹੇ ਮੌਸਮ 'ਚ ਸਵਾਈਨ ਫਲੂ ਵਰਗੀ ਭਿਆਨਕ ਬੀਮਾਰੀ ਦਾ ਖਤਰ ਵਧ ਸਕਦਾ ਹੈ, ਇਸ ਲਈ ਲੋਕਾਂ ਨੂੰ ਇਸ ਗੱਲ ਵੱਲ ਧਿਆਨ ਦੇਣ ਦੀ ਲੋੜ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਤੋਂ ਪੰਜਾਬ, ਹਰਿਆਣਾ ਸਮੇਤ ਚੰਡੀਗੜ੍ਹ 'ਚ ਹੋ ਰਹੀ ਬਾਰਸ਼ ਨੇ ਠੰਡ ਵਧਾ ਦਿੱਤੀ ਹੈ, ਜਿਸ ਕਾਰਨ ਲੋਕਾਂ ਨੂੰ ਕੰਮਕਾਜ ਕਰਨ 'ਚ ਕਾਫੀ ਮੁਸ਼ਕਲ ਪੇਸ਼ ਆ ਰਹੀ ਹੈ। 
 


author

Babita

Content Editor

Related News