ਪਟਿਆਲਾ ਜ਼ਿਲ੍ਹੇ ’ਚ ਕੋਰੋਨਾ ਕਾਰਨ 3 ਦੀ ਮੌਤ, 10 ਨਵੇਂ ਕੇਸਾਂ ਦੀ ਹੋਈ ਪੁਸ਼ਟੀ

01/05/2021 12:51:44 AM

ਪਟਿਆਲਾ, (ਪਰਮੀਤ)- ਜ਼ਿਲ੍ਹੇ ’ਚ 10 ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ’ਚ ਪ੍ਰਾਪਤ 416 ਕਰੀਬ ਰਿਪੋਰਟਾਂ ’ਚੋਂ 10 ਕੋਵਿਡ ਪਾਜ਼ੇਟਿਵ ਪਾਏ ਗਏ ਹਨ, ਜਿਸ ਨਾਲ ਜ਼ਿਲ੍ਹੇ ’ਚ ਪਾਜ਼ੇਟਿਵ ਕੇਸਾਂ ਦੀ ਗਿਣਤੀ 15,835 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜ਼ਿਲ੍ਹੇ ਦੇ 14 ਹੋਰ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ, ਜਿਸ ਨਾਲ ਜ਼ਿਲੇ ’ਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 15,122 ਹੋ ਗਈ ਹੈ। ਅੱਜ ਜ਼ਿਲ੍ਹੇ ’ਚ 3 ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਜ਼ਿਲ੍ਹੇ  ’ਚ ਕੁੱਲ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਮੌਤਾਂ ਦੀ ਗਿਣਤੀ 488 ਹੋ ਗਈ ਹੈ। ਜ਼ਿਲੇ ’ਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 225 ਹੈ।

ਪਾਜ਼ੇਟਿਵ ਆਏ ਕੇਸਾਂ ਬਾਰੇ ਉਨ੍ਹਾਂ ਦੱਸਿਆ ਕਿ ਇਨ੍ਹਾਂ 10 ਕੇਸਾਂ ’ਚੋਂ ਪਟਿਆਲਾ ਸ਼ਹਿਰ ਤੋਂ 7, ਬਲਾਕ ਕੌਲੀ ਤੋਂ 1 ਅਤੇ ਬਲਾਕ ਸ਼ੁਤਰਾਣਾ ਤੋਂ 2 ਕੇਸ ਰਿਪੋਰਟ ਹੋਏ ਹਨ, ਜੋ ਕਿ ਸਾਰੇ ਹੀ ਓ. ਪੀ. ਡੀ. ’ਚ ਆਏ ਨਵੇਂ ਫਲੂ ਅਤੇ ਬਗੈਰ ਫਲੂ ਲੱਛਣਾਂ ਵਾਲੇ ਆਏ ਮਰੀਜ਼ਾਂ ਦੇ ਲਏ ਸੈਂਪਲਾਂ ’ਚੋਂ ਆਏ ਪਾਜ਼ੇਟਿਵ ਮਰੀਜ਼ ਹਨ। ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲੇ ’ਚ 3 ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਮੌਤ ਹੋਈ। ਇਨ੍ਹਾਂ ’ਚ ਪਹਿਲਾ ਪਟਿਆਲਾ ਦੇ ਅਰੋਡ਼ਿਆਂ ਸਟਰੀਟ ਦਾ ਰਹਿਣ ਵਾਲਾ 73 ਸਾਲਾ ਪੁਰਸ਼ ਜੋ ਕਿ ਬੀ. ਪੀ. ਦੀ ਬੀਮਾਰੀ ਦਾ ਮਰੀਜ਼ ਸੀ। ਦੂਸਰਾ ਪਿੰਡ ਕੌਲੀ ਦਾ ਰਹਿਣ ਵਾਲਾ 68 ਸਾਲਾ ਪੁਰਸ਼ ਜੋ ਕਿ ਹਾਈਪਰਟੈਂਸ਼ਨ ਦਾ ਮਰੀਜ਼ ਸੀ ਅਤੇ ਨਿੱਜੀ ਹਸਪਤਾਲ ’ਚ ਦਾਖਲ ਸੀ, ਤੀਸਰਾ ਪਾਤਡ਼ਾਂ ਦੇ ਜੋਰਾ ਬਸਤੀ ’ਚ ਰਹਿਣ ਵਾਲਾ 75 ਸਾਲ ਬਜ਼ੁਰਗ ਜੋ ਕਿ ਦਿਲ ਦੀ ਬੀਮਾਰੀ ਦਾ ਮਰੀਜ਼ ਸੀ ਅਤੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ’ਚ ਦਾਖਲ ਸੀ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲੇ ’ਚ ਅੱਜ 1610 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ ’ਚ ਕੋਵਿਡ ਜਾਂਚ ਸਬੰਧੀ 2,90,284 ਸੈਂਪਲ ਲਏ ਜਾ ਚੁਕੇ ਹਨ, ਜਿਨ੍ਹਾਂ ’ਚੋਂ ਜ਼ਿਲਾ ਪਟਿਆਲਾ ਦੇ 15,835 ਕੋਵਿਡ ਪਾਜ਼ੇਟਿਵ, 2,72,500 ਨੈਗੇਟਿਵ ਅਤੇ ਲਗਭਗ 1549 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਕੁੱਲ ਪਾਜ਼ੇਟਿਵ 15835

ਠੀਕ ਹੋਏ 15122

ਐਕਟਿਵ ਕੇਸ 225

ਮੌਤਾਂ 488


Bharat Thapa

Content Editor

Related News