ਸੜਕ ਹਾਦਸੇ ’ਚ 3 ਨੌਜਵਾਨਾਂ ਦੀ ਮੌਤ

Sunday, Dec 22, 2024 - 04:59 PM (IST)

ਸੜਕ ਹਾਦਸੇ ’ਚ 3 ਨੌਜਵਾਨਾਂ ਦੀ ਮੌਤ

ਧੂਰੀ (ਅਸ਼ਵਨੀ)- ਲੰਘੀ ਰਾਤ ਧੂਰੀ-ਬਰਨਾਲਾ ਰੋਡ ’ਤੇ ਵਾਪਰੇ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ 3 ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਰਾਤ ਕਰੀਬ 9.30 ਵਜੇ ਪਿੰਡ ਕੱਕੜਤਾਲ ਦੇ ਕੋਲ ਪੈਟਰੋਲ ਪੰਪ ਦੇ ਨੇੜੇ ਵਾਪਰਿਆ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 27 ਦਸੰਬਰ ਨੂੰ ਲੈ ਕੇ ਹੋ ਗਈ ਭਵਿੱਖਬਾਣੀ, ਪੜ੍ਹੋ ਪੂਰੀ ਖ਼ਬਰ

ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ 3 ਨੌਜਵਾਨ ਯਸ਼ ਕੁਮਾਰ, ਕਰਨ ਤੇ ਕਮਲ ਬਰਨਾਲਾ ਤੋਂ ਧੂਰੀ ਨੂੰ ਆ ਰਹੇ ਸਨ। ਇਸ ਦੌਰਾਨ ਇਕ ਬੋਲੈਰੇ ਗੱਡੀ, ਜੋ ਕਿ ਮਾਲੇਰਕੋਟਲਾ ਵਾਇਆ ਧੂਰੀ-ਬਰਨਾਲਾ ਜਾ ਰਹੀ ਸੀ, ਨਾਲ ਉਨ੍ਹਾਂ ਦੀ ਟੱਕਰ ਹੋ ਗਈ। ਹਾਦਸੇ ’ਚ ਮੋਟਰਸਾਈਕਲ ਸਵਾਰ ਤਿੰਨੋਂ ਨੌਜਵਾਨਾਂ ਦੀ ਮੌਤ ਹੋ ਗਈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News