ਸਮਰਾਲਾ ''ਚ ਭਿਆਨਕ ਹਾਦਸੇ ਦੌਰਾਨ 3 ਮੌਤਾਂ, ਮਾਂ-ਧੀ ਨੂੰ ਦੂਰ ਤੱਕ ਘੜੀਸਦਾ ਲੈ ਗਿਆ ਮੋਟਰਸਾਈਕਲ

Wednesday, Dec 02, 2020 - 02:00 PM (IST)

ਸਮਰਾਲਾ ''ਚ ਭਿਆਨਕ ਹਾਦਸੇ ਦੌਰਾਨ 3 ਮੌਤਾਂ, ਮਾਂ-ਧੀ ਨੂੰ ਦੂਰ ਤੱਕ ਘੜੀਸਦਾ ਲੈ ਗਿਆ ਮੋਟਰਸਾਈਕਲ

ਸਮਰਾਲਾ (ਗਰਗ, ਬੰਗੜ) : ਥਾਣਾ ਸਮਰਾਲਾ ਅਧੀਨ ਪੈਂਦੀ ਪੁਲਸ ਚੌਂਕੀ ਹੇਡੋਂ ਨੇੜੇ ਬੁੱਧਵਾਰ ਨੂੰ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ ਪਸ਼ੂਆਂ ਲਈ ਚਾਰਾ ਲੈਣ ਜਾਂਦੇ ਸਮੇਂ ਮਾਂ-ਧੀ ਦੀ ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਲਪੇਟ 'ਚ ਆਉਣ ਨਾਲ ਮੌਕੇ ’ਤੇ ਹੀ ਮੌਤ ਹੋ ਗਈ। ਇਸ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਨੇ ਵੀ ਮੌਕੇ 'ਤੇ ਹੀ ਦਮ ਤੋੜ ਦਿੱਤਾ, ਜਦੋਂ ਕਿ ਉਸ ਦੇ ਇੱਕ ਹੋਰ ਸਾਥੀ ਦੀ ਹਾਲਤ ਕਾਫੀ ਗੰਭੀਰ ਹੈ।

ਇਹ ਵੀ ਪੜ੍ਹੋ : ਹੋਟਲ ਮਾਲਕ ਦੇ ਬੱਚੇ ਨੂੰ ਅਗਵਾ ਕਰਕੇ ਮੰਗੀ 10 ਲੱਖ ਦੀ ਫਿਰੌਤੀ, ਡਰਾਈਵਰ ਗ੍ਰਿਫ਼ਤਾਰ

ਇਹ ਹਾਦਸਾ ਲੁਧਿਆਣਾ-ਚੰਡੀਗੜ੍ਹ ਹਾਈਵੇਅ ’ਤੇ ਪਿੰਡ ਹੇਡੋਂ ਨੇੜੇ ਉਸ ਵੇਲੇ ਵਾਪਰਿਆ, ਜਦੋਂ ਸੁਖਵਿੰਦਰ ਕੌਰ (46) ਪਤਨੀ ਬਬਲਾ ਸਿੰਘ ਅਤੇ ਉਸ ਦੀ ਧੀ ਹਰਪ੍ਰੀਤ ਕੌਰ (20) ਵਾਸੀ ਪਿੰਡ ਹੇਡੋਂ ਦੁਪਹਿਰ ਕਰੀਬ 12 ਵਜੇ ਆਪਣੇ ਪਸ਼ੂਆਂ ਲਈ ਪੈਦਲ ਹੀ ਪੱਠੇ ਲੈਣ ਜਾ ਰਹੀਆਂ ਸਨ।

ਇਹ ਵੀ ਪੜ੍ਹੋ : 'ਨਵਜੋਤ ਸਿੱਧੂ' ਦੀ ਕੈਬਨਿਟ 'ਚ ਕਦੋਂ ਵਾਪਸੀ ਹੋਵੇਗੀ, ਸਿਰਫ 'ਕੈਪਟਨ' ਨੂੰ ਹੀ ਖ਼ਬਰ

ਅਚਾਨਕ ਹੀ ਪਿੱਛੇ ਤੋਂ ਆ ਰਿਹਾ ਇੱਕ ਤੇਜ਼ ਰਫ਼ਤਾਰ ਮੋਟਰਸਾਈਕਲ ਇਨ੍ਹਾਂ ਦੋਹਾਂ ਨੂੰ ਘੜੀਸਦਾ ਹੋਇਆ ਕਾਫੀ ਦੂਰ ਤੱਕ ਲੈ ਗਿਆ ਅਤੇ ਦੋਹਾਂ ਦੀ ਥਾਂ ’ਤੇ ਹੀ ਮੌਤ ਹੋ ਗਈ। ਇਸ ਭਿਆਨਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਵੀ ਘਟਨਾ ਸਥਾਨ ’ਤੇ ਮੌਤ ਹੋ ਗਈ, ਜਦੋਂ ਕਿ ਮੋਟਰਸਾਈਕਲ ਸਵਾਰ ਦੂਜਾ ਨੌਜਵਾਨ ਗੰਭੀਰ ਰੂਪ 'ਚ ਜ਼ਖਮੀਂ ਹੋ ਗਿਆ। ਇਹ ਵੀ ਪੜ੍ਹੋ : ਛੋਟੀਆਂ ਜਮਾਤਾਂ ਦੇ ਬੱਚਿਆਂ ਨੂੰ ਬੁਲਾ ਕੇ ਬੁਰਾ ਫਸਿਆ ਸਕੂਲ, ਹੁਣ ਹੋਵੇਗੀ ਕਾਰਵਾਈ

ਉਸ ਨੂੰ ਸਥਾਨਕ ਸਿਵਲ ਹਸਪਤਾਲ 'ਚ ਮੁੱਢਲੀ ਡਾਕਟਰੀ ਸਹਾਇਤਾ ਉਪਰੰਤ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਹਾਦਸੇ 'ਚ ਮਰਨ ਵਾਲੇ ਨੌਜਵਾਨ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਅਤੇ ਉਸ ਦੇ ਨਾਲ ਦਾ ਜ਼ਖਮੀਂ ਸਾਥੀ ਲੁਧਿਆਣਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

 

 


author

Babita

Content Editor

Related News