ਭਿਆਨਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ 3 ਲੋਕਾਂ ਦੀ ਮੌਤ, ਪੂਰੇ ਪਿੰਡ 'ਚ ਛਾਇਆ ਸੋਗ

08/31/2023 1:05:44 PM

ਸੁਨਾਮ ਊਧਮ ਸਿੰਘ ਵਾਲਾ (ਬਾਂਸਲ) : ਇੱਥੇ ਬੀਤੀ ਸ਼ਾਮ ਦਰਮਿਆਨ ਸੁਨਾਮ ਤੋਂ ਪਿੰਡ ਸ਼ੇਰੋਂ ਵੱਲ ਭਿਆਨਕ ਹਾਦਸੇ ਦੌਰਾਨ 3 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮੋਟਰਸਾਈਕਲ 'ਤੇ ਸਵਾਰ 2 ਵਿਅਕਤੀ ਅਤੇ ਇੱਕ ਔਰਤ ਦੀ ਕਿਸੇ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੌਤ ਹੋ ਗਈ।

ਇਹ ਵੀ ਪੜ੍ਹੋ : PSEB 9ਵੀਂ ਤੇ 11ਵੀਂ ਜਮਾਤ ਦੀ ਰਜਿਸਟ੍ਰੇਸ਼ਨ ਨੂੰ ਲੈ ਕੇ ਜ਼ਰੂਰੀ ਖ਼ਬਰ, ਵਧਾਈ ਗਈ ਪੇਮੈਂਟ ਦੀ ਆਖ਼ਰੀ ਤਾਰੀਖ਼

ਇਹ ਤਿੰਨੇ ਪਿੰਡ ਸ਼ੇਰੋਂ ਦੇ ਵਸਨੀਕ ਸਨ ਅਤੇ ਸੁਨਾਮ ਤੋਂ ਵਾਪਸ ਆਪਣੇ ਪਿੰਡ ਜਾ ਰਹੇ ਸਨ। ਜਦੋਂ ਇਹ ਲੋਕ ਸ਼ੇਰੋਂ ਕੈਂਚੀਆਂ ਲੰਘੇ ਹੀ ਸਨ ਤਾਂ ਕਿਸੇ ਅਣਪਛਾਤੇ ਵਾਹਨ ਨੇ ਇਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਫੇਟ ਮਾਰ ਦਿੱਤੀ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਸਰਕਾਰ ਵੱਲੋਂ ਗ੍ਰਾਮ ਪੰਚਾਇਤਾਂ ਦੀ ਵਾਰਡਬੰਦੀ ਸਬੰਧੀ ਹੁਕਮ ਜਾਰੀ

ਫੇਟ ਵੱਜਣ ਕਾਰਨ ਤਿੰਨਾਂ ਦੇ ਗੰਭੀਰ ਸੱਟਾਂ ਵੱਜੀਆਂ ਤੇ ਦੋਹਾਂ ਵਿਅਕਤੀਆਂ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ, ਜਦੋਂ ਕਿ ਔਰਤ ਨੇ ਸਰਕਾਰੀ ਹਸਪਤਾਲ ਵਿਖੇ ਜਾ ਕੇ ਦਮ ਤੋੜਿਆ। ਇਸ ਭਿਆਨਕ ਹਾਦਸੇ ਦੌਰਾਨ 3 ਲੋਕਾਂ ਦੀ ਮੌਤ ਹੋ ਜਾਣ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।  ਪੁਲਸ ਵਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।


ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Babita

Content Editor

Related News