ਭਿਆਨਕ ਹਾਦਸੇ ਦੌਰਾਨ 2 ਸਕੇ ਭਰਾਵਾਂ ਸਣੇ 3 ਦੀ ਮੌਤ, ਪਰਿਵਾਰਾਂ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Saturday, Sep 16, 2023 - 04:10 PM (IST)

ਭਿਆਨਕ ਹਾਦਸੇ ਦੌਰਾਨ 2 ਸਕੇ ਭਰਾਵਾਂ ਸਣੇ 3 ਦੀ ਮੌਤ, ਪਰਿਵਾਰਾਂ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਕੋਟ ਈਸੇ ਖਾਂ (ਸਤੀਸ਼) : ਕੋਟ ਈਸੇ ਖਾਂ ਸੜਕ 'ਤੇ ਪੈਟਰੋਲ ਪੰਪ ਨੇੜੇ ਭਿਆਨਕ ਹਾਦਸਾ ਵਾਪਰਿਆ। ਇਸ ਦੌਰਾਨ 2 ਸਕੇ ਭਰਾਵਾਂ ਸਣੇ 3 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਇਕ ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਜਾਣਕਾਰੀ ਮੁਤਾਬਕ ਜਨਦੀਪ ਸਿੰਘ ਪੁੱਤਰ ਭਜਨ ਸਿੰਘ, ਲਵਪ੍ਰੀਤ ਸਿੰਘ ਪੁੱਤਰ ਲਖਬੀਰ ਸਿੰਘ, ਗੁਰਜੰਟ ਸਿੰਘ ਪੁੱਤਰ ਲਖਬੀਰ ਸਿੰਘ ਅਤੇ ਲਖਵਿੰਦਰ ਸਿੰਘ ਪੁੱਤਰ ਸੁੱਖਾ ਸਿੰਘ ਵਾਸੀਆਨ ਪਿੰਡ ਲਹੁਕਾ ਖੁਰਦ ਮੋਟਰਸਾਈਕਲ 'ਤੇ ਤਲਵੰਡੀ ਮੰਗੇ ਖਾਂ ਤੋਂ ਪਿੰਡ ਨੂੰ ਵਾਪਸ ਜਾ ਰਹੇ ਸਨ।

ਇਹ ਵੀ ਪੜ੍ਹੋ : ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ (ਵੀਡੀਓ)

ਇਸ ਦੌਰਾਨ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਲਖਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਬਾਕੀ ਤਿੰਨਾਂ ਨੂੰ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਾਇਆ ਗਿਆ।

ਇਹ ਵੀ ਪੜ੍ਹੋ : ਸੁਖਬੀਰ ਤੇ ਮਜੀਠੀਆ ਨਹੀਂ ਲੜਨਗੇ ਚੋਣਾਂ! AAP ਨੇ ਕਰ ਦਿੱਤਾ ਵੱਡਾ ਖ਼ੁਲਾਸਾ (ਵੀਡੀਓ)

ਇੱਥੇ ਹਾਲਤ ਨਾਜ਼ੁਕ ਹੋਣ ਕਾਰਨ ਇਨ੍ਹਾਂ ਨੂੰ ਫਰੀਦਕੋਟ ਰੈਫ਼ਰ ਕਰ ਦਿੱਤਾ ਇਸ ਦੌਰਾਨ ਲਵਪ੍ਰੀਤ ਅਤੇ ਗੁਰਜੰਟ ਸਿੰਘ ਦੋਹਾਂ ਸਕੇ ਭਰਾਵਾਂ ਦੀ ਮੌਤ ਹੋ ਗਈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News