BSF ਤੇ ਪੁਲਸ ਦੇ ਸਾਂਝੇ ਆਪਰੇਸ਼ਨ ਦੌਰਾਨ ਹੈਰੋਇਨ ਸਣੇ 3 ਡਰੋਨ ਬਰਾਮਦ

Monday, Apr 20, 2026 - 03:23 PM (IST)

BSF ਤੇ ਪੁਲਸ ਦੇ ਸਾਂਝੇ ਆਪਰੇਸ਼ਨ ਦੌਰਾਨ ਹੈਰੋਇਨ ਸਣੇ 3 ਡਰੋਨ ਬਰਾਮਦ

ਫਿਰੋਜ਼ਪੁਰ (ਖੁੱਲਰ) : ਫਿਰੋਜ਼ਪੁਰ ਦੇ ਸਰਹੱਦੀ ਇਲਾਕੇ 'ਚ ਬੀ. ਐੱਸ. ਐੱਫ. ਅਤੇ ਪੁਲਸ ਵੱਲੋਂ ਸਰਚ ਦੌਰਾਨ 2 ਕਿੱਲੋ 567 ਗ੍ਰਾਮ ਹੈਰੋਇਨ ਅਤੇ ਤਿੰਨ ਡਰੋਨ ਬਰਾਮਦ ਕੀਤੇ ਗਏ ਹਨ। ਇਸ ਸਬੰਧ 'ਚ ਥਾਣਾ ਸਦਰ ਫਿਰੋਜ਼ਪੁਰ ਅਤੇ ਥਾਣਾ ਮਮਦੋਟ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਫਿਰੋਜ਼ਪੁਰ ਦੇ ਐੱਚ. ਸੀ. ਰਮੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਡਰੋਨ ਐਕਟੀਵਿਟੀ ਹੋਈ ਹੈ। ਇਸ 'ਤੇ ਪੁਲਸ ਪਾਰਟੀ ਕਮਾਲੇ ਵਾਲਾ ਪਿੰਡ ਪੁੱਜੀ,  ਜਿੱਥੇ ਬੀ. ਐੱਸ. ਐੱਫ. ਨਾਲ ਸਾਂਝੇ ਅਪਰੇਸ਼ਨ ਦੌਰਾਨ ਦੋ ਡਰੋਨ ਅਤੇ ਦੋ ਪੁਲੰਦੇ ਹੈਰੋਇਨ ਬਰਾਮਦ ਕੀਤੇ ਗਏ।

ਪੁਲਸ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਦੋ ਪੁਲੰਦਿਆਂ ਵਿਚੋਂ 1 ਕਿੱਲੋ 550 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਸਦਰ ਦੇ ਹੀ ਸਹਾਇਕ ਥਾਣੇਦਾਰ ਵਿਨੋਦ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਲਈ ਰਵਾਨਾ ਸੀ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਪਿੰਡ ਗੁਲਾਮ ਹੁਸੈਨ ਵਾਲਾ ਦੇ ਖੇਤਾਂ 'ਚ ਕੋਈ ਸ਼ੱਕੀ ਚੀਜ਼ ਪਈ ਹੈ, ਜੋ ਪੁਲਸ ਅਤੇ ਬੀ. ਐੱਸ. ਐੱਫ. ਦੇ ਸਾਂਝੇ ਸਰਚ ਆਪਰੇਸ਼ਨ ਦੌਰਾਨ 34 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਥਾਣਾ ਮਮਦੋਟ ਦੇ ਐੱਸ. ਆਈ. ਦੀਪਕ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨੇ ਬੀ. ਐੱਸ. ਐੱਫ. ਨਾਲ ਸਾਂਝੇ ਸਰਚ ਆਪਰੇਸ਼ਨ ਦੌਰਾਨ 1 ਕਿੱਲੋ 68 ਗ੍ਰਾਮ ਹੈਰੋਇਨ ਅਤੇ ਇਕ ਟੁੱਟਿਆ ਹੋਇਆ ਡਰੋਨ ਬਰਾਮਦ ਕੀਤਾ। ਜਾਂਚ ਅਧਿਕਾਰੀਆਂ ਨੇ ਦੱਸਿਆ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Babita

Content Editor

Related News