ਨਸ਼ੇ ਵਾਲੀਆਂ ਗੋਲੀਆਂ ਸਮੇਤ ਤਿੰਨ ਨਸ਼ਾ ਤਸਕਰ ਪੁਲਸ ਅੱੜਿਕੇ

Saturday, Jul 06, 2024 - 12:08 PM (IST)

ਨਸ਼ੇ ਵਾਲੀਆਂ ਗੋਲੀਆਂ ਸਮੇਤ ਤਿੰਨ ਨਸ਼ਾ ਤਸਕਰ ਪੁਲਸ ਅੱੜਿਕੇ

ਗੋਨਿਆਣਾ (ਗੋਰਾ ਲਾਲ) : ਥਾਣਾ ਨੇਹੀਆਂ ਵਾਲਾ ਦੀ ਪੁਲਸ ਨੇ ਇਲਾਕੇ 'ਚ ਗੁਪਤ ਸੂਚਨਾ ਦੇ ਆਧਾਰ 'ਤੇ ਦੋ ਥਾਵਾਂ ’ਤੇ ਛਾਪਾਮਾਰੀ ਕਰ ਕੇ ਨਸ਼ੇ ਵਾਲੀਆਂ ਗੋਲੀਆਂ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਥਾਣਾ ਨੇਹੀਆਂਵਾਲਾ ਦੇ ਇੰਸਪੈਕਟਰ ਜਗਦੇਵ ਸਿੰਘ ਨੇ ਦੱਸਿਆ ਕਿ ਪੁਲਸ ਨੇ 2 ਥਾਵਾਂ ’ਤੇ ਛਾਪਾਮਾਰੀ ਕਰ ਕੇ ਤਿੰਨ ਨਸ਼ਾ ਤਸਕਰਾਂ ਨੂੰ 190 ਨਸ਼ੇ ਵਾਲੀਆਂ ਗੋਲੀਆਂ ਟਰਾਮਾਡੋਲ ਸਮੇਤ ਕਾਬੂ ਕੀਤਾ ਹੈ।

ਉਨ੍ਹਾਂ ਕਿਹਾ ਕਿ ਪੁਲਸ ਨੇ ਪਿੰਡ ਜੀਦਾ ’ਚੋਂ ਪ੍ਰਗਟ ਸਿੰਘ ਪੁੱਤਰ ਸਰਜੀਤ ਸਿੰਘ ਅਤੇ ਗੁਰਮੇਲ ਸਿੰਘ ਪੁੱਤਰ ਚੰਨਣ ਸਿੰਘ ਵਾਸੀਆਨ ਪਿੰਡ ਜੀਦਾ ਨੂੰ 80 ਗੋਲੀਆਂ ਟਰਾਮਾਡੋਲ ਅਤੇ ਪਿੰਡ ਮਹਿਮਾ ਭਗਵਾਨਾ ’ਚੋਂ ਪ੍ਰਦੀਪ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਹਰਰਾਏਪੁਰ ਨੂੰ ਨਸ਼ੇ ਦੀਆਂ 110 ਗੋਲੀਆਂ ਟਰਾਮਾਡੋਲ ਸਮੇਤ ਕਾਬੂ ਕੀਤਾ ਹੈ। ਪੁਲਸ ਨੇ ਪ੍ਰਗਟ ਸਿੰਘ ਅਤੇ ਗੁਰਮੇਲ ਸਿੰਘ ਵਾਸੀਆਨ ਪਿੰਡ ਜੀਦਾ ਅਤੇ ਪ੍ਰਦੀਪ ਕੁਮਾਰ ਵਾਸੀ ਪਿੰਡ ਹਰਰਾਏਪੁਰ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 


author

Babita

Content Editor

Related News