2.60 ਕਰੋੜ ਦੀ ਹੈਰੋਇਨ ਸਮੇਤ 3 ਨਸ਼ਾ ਤਸਕਰ ਗ੍ਰਿਫਤਾਰ
Wednesday, May 01, 2019 - 07:08 PM (IST)

ਲੁਧਿਆਣਾ (ਅਨਿਲ) : ਸਪੈਸ਼ਲ ਟਾਸਕ ਫੋਰਸ ਟੀਮ ਨੇ 2.60 ਕਰੋੜ ਦੀ ਹੈਰੋਇਨ ਸਮੇਤ 3 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਐੱਸ. ਟੀ. ਐੱਫ. ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਨਸ਼ਾ ਤਸਕਰ ਮਾਛੀਵਾੜਾ ਸਾਹਿਬ ਤੋਂ ਆਪਣੇ ਗਾਹਕਾਂ ਨੂੰ ਨਸ਼ੇ ਦੀ ਖੇਪ ਸਪਲਾਈ ਕਰਨ ਆ ਰਹੇ ਸਨ। ਇਸ 'ਤੇ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਨਾਕਾਬੰਦੀ ਕਰਕੇ ਇਕ ਸਫੈਦ ਰੰਗ ਦੀ ਕਾਰ ਨੂੰ ਚੈਕਿੰਗ ਲਈ ਰੁਕਣ ਦਾ ਇਸ਼ਾਰਾ ਕੀਤਾ। ਉਕਤ ਕਾਰ ਸਵਾਰਾਂ ਨੇ ਪੁਲਸ ਨੂੰ ਦੇਖਦੇ ਹੀ ਕਾਰ ਭਜਾ ਲਈ। ਇਸ 'ਤੇ ਟੀਮ ਨੇ ਪਿੱਛਾ ਕਰਕੇ ਉਕਤ ਦੋਸ਼ੀਆਂ ਨੂੰ ਦਬੋਚ ਲਿਆ। ਦੋਸ਼ੀਆਂ ਦੀ ਪਛਾਣ ਹਰਸਿਮਰਨਜੀਤ ਸਿੰਘ, ਗੁਰਮੁਖ ਸਿੰਘ ਅਤੇ ਰਾਕੇਸ਼ ਕੁਮਾਰ ਦੇ ਤੌਰ 'ਤੇ ਹੋਈ ਹੈ।