ਬਰਨਾਲਾ : 280 ਗ੍ਰਾਮ ਹੈਰੋਇਨ ਸਣੇ 3 ਨਸ਼ਾ ਤਸਕਰ ਕਾਬੂ

Monday, Jul 18, 2022 - 07:56 PM (IST)

ਬਰਨਾਲਾ (ਪੁਨੀਤ) : ਸੀ.ਆਈ.ਏ. ਪੁਲਸ ਬਰਨਾਲਾ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦੋਂ 280 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਤਸਕਰਾਂ ਨੂੰ ਕਾਬੂ ਕਰ ਲਿਆ ਗਿਆ। ਇਨ੍ਹਾਂ ਤਿੰਨਾਂ 'ਚੋਂ 2 'ਤੇ ਪਹਿਲਾਂ ਹੀ ਵੱਖ-ਵੱਖ ਥਾਣਿਆਂ 'ਚ ਨਸ਼ਾ ਤੇ ਸ਼ਰਾਬ ਤਸਕਰੀ ਦੇ ਮਾਮਲੇ ਦਰਜ ਹਨ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਬਾਈਕ ਚੋਰ ਗਿਰੋਹ ਦਾ ਪਰਦਾਫਾਸ਼, ਚੋਰੀ ਦੇ 41 ਮੋਟਰਸਾਈਕਲਾਂ ਸਣੇ 3 ਕਾਬੂ

ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਬਰਨਾਲਾ ਦੇ ਡੀ.ਐੱਸ.ਪੀ. ਸੰਦੀਪ ਵਢੇਰਾ ਨੇ ਦੱਸਿਆ ਕਿ ਇਕ ਮੁਖ਼ਬਰ ਦੀ ਇਤਲਾਹ ਦੇ ਆਧਾਰ ’ਤੇ ਸੀ.ਆਈ.ਏ. ਪੁਲਸ ਵੱਲੋਂ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਫੜੇ ਗਏ ਤਿੰਨ ਨਸ਼ਾ ਤਸਕਰਾਂ 'ਚੋਂ 2 'ਤੇ ਪਹਿਲਾਂ ਵੀ ਵੱਖ-ਵੱਖ ਥਾਣਿਆਂ 'ਚ ਨਸ਼ਾ ਅਤੇ ਸ਼ਰਾਬ ਤਸਕਰੀ ਦੇ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਨਸ਼ਾ ਤਸਕਰਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਤੇ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਨਸ਼ੀਲੇ ਪਦਾਰਥ ਕਿੱਥੋਂ ਲੈ ਕੇ ਆਉਂਦੇ ਸਨ ਅਤੇ ਕਿੱਥੇ ਵੇਚਦੇ ਸਨ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News