5 ਕਿਲੋ ਹੈਰੋਇਨ ਸਮੇਤ 3 ਨਸ਼ਾ ਸਮੱਗਲਰ ਗ੍ਰਿਫਤਾਰ
Saturday, Dec 07, 2024 - 03:59 AM (IST)
ਅੰਮ੍ਰਿਤਸਰ/ਅਜਨਾਲਾ (ਗੁਰਜੰਟ) - ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਚਲਾਈ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਸ ਨੇ 3 ਨਸ਼ਾ ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਮੱਖਣ ਸਿੰਘ ਪੁੱਤਰ ਦਇਆ ਸਿੰਘ ਵਾਸੀ ਭੂਰਾ ਕੋਨਾ, ਸੱਜਣ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਫਿਰੋਜ਼ਪੁਰ ਅਤੇ ਵਿਲੀਅਮ ਪੁੱਤਰ ਮੱਦੀ ਮਸੀਹ ਵਾਸੀ ਬਟਾਲਾ ਵਜੋਂ ਹੋਈ ਹੈ, ਜਿਨ੍ਹਾਂ ਕੋਲੋਂ ਪੁਲਸ ਨੇ 5 ਕਿਲੋ ਹੈਰੋਇਨ, 1 ਰਿਵਾਲਵਰ 32 ਬੋਰ, 5 ਕਾਰਤੂਸ 32 ਬੋਰ ਅਤੇ ਇਕ ਵੈਨਿਊ ਗੱਡੀ ਬਰਾਮਦ ਕੀਤੀ ਹੈ।
ਡੀ. ਐੱਸ. ਪੀ. ਅਜਨਾਲਾ ਗੁਰਵਿੰਦਰ ਸਿੰਘ ਨੇ ਕਿਹਾ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਨਾਕਾਬੰਦੀ ਕਰ ਕੇ ਇਕ ਵੈਨਿਊ ਗੱਡੀ ਨੂੰ ਸ਼ੱਕ ਦੇ ਅਾਧਾਰ ’ਤੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਸਵਾਰ ਨੇ ਕੁਝ ਦੂਰੀ ’ਤੇ ਹੀ ਕਾਰ ਨੂੰ ਰੋਕ ਲਿਆ ਅਤੇ ਜਦ ਪੁਲਸ ਪਾਰਟੀ ਗੱਡੀ ਦੀ ਚੈਕਿੰਗ ਲਈ ਗਈ ਤਾਂ ਦੋ ਨੌਜਵਾਨ ਮੌਕੇ ਤੋਂ ਭੱਜਣ ਵਿਚ ਕਾਮਯਾਬ ਹੋ ਗਏ ਜਦਕਿ ਤਿੰਨ ਨੂੰ ਗ੍ਰਿਫਤਾਰ ਕਰ ਲਿਆ ਗਿਆ।