CIA-2 ਦੀ ਟੀਮ ਨੇ 3 ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

Saturday, Oct 26, 2024 - 04:17 PM (IST)

CIA-2 ਦੀ ਟੀਮ ਨੇ 3 ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਅਬੋਹਰ (ਸੁਨੀਲ) : ਸੀ. ਆਈ. ਏ.-2 ਅਬੋਹਰ ਦੀ ਟੀਮ ਵੱਲੋਂ ਪਿੰਡ ਰਾਣਾ ਨੇੜੇ ਗਸ਼ਤ ਦੇ ਦੌਰਾਨ ਇੱਕ ਮੋਟਰਸਾਈਕਲ ਨੂੰ ਰੋਕਿਆ, ਜਿਸ 'ਤੇ 3 ਨੌਜਵਾਨ ਸਵਾਰ ਸਨ। ਉਨ੍ਹਾਂ ਕੋਲੋਂ ਤਲਾਸ਼ੀ ਦੌਰਾਨ 531 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਪਾਰਟੀ ਵੱਲੋਂ ਇਨ੍ਹਾਂ ਨਸ਼ਾ ਤਸਕਰਾਂ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਕੇ ਹੈਰੋਇਨ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤੇ ਤਸਕਰਾਂ ਦੀ ਪਛਾਣ ਬਗੀਚਾ ਸਿੰਘ ਪੁੱਤਰ ਹਰਦੀਪ ਸਿੰਘ, ਰਜਿੰਦਰ ਸਿੰਘ ਪੁੱਤਰ ਹੀਰਾ ਸਿੰਘ ਵਾਸੀਆਨ ਕਾਵਾਂ ਵਾਲੀ ਥਾਣਾ ਸਦਰ ਫਾਜ਼ਿਲਕਾ ਅਤੇ ਦਰਸ਼ਨ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਜੋਧਾ ਭੈਣੀ ਥਾਣਾ ਸਦਰ ਜਲਾਲਾਬਾਦ ਵਜੋਂ ਹੋਈ।

ਉਨ੍ਹਾਂ ਦੇ ਖ਼ਿਲਾਫ਼ ਥਾਣਾ ਸਦਰ ਫਾਜ਼ਿਲਕਾ 'ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਮੁੱਢਲੀ ਤਫਤੀਸ਼ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਕਾਬੂ ਕੀਤੇ ਗਏ ਨਸ਼ਾ ਤਸਕਰਾਂ ਦੀਆਂ ਜ਼ਮੀਨਾਂ ਪਾਕਿਸਤਾਨ ਦੇ ਬਾਰਡਰ ਨਾਲ ਲੱਗਦੀਆਂ ਹਨ, ਜੋ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਉਸ ਨੂੰ ਅੱਗੇ ਸਪਲਾਈ ਕਰਦੇ ਸਨ। ਇਨ੍ਹਾਂ ਦਾ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।


author

Babita

Content Editor

Related News