ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ 'ਤੇ 3 ਮੁਲਾਜਮਾਂ ਦੀ ਰਿਪੋਰਟ ਪਾਜ਼ੇਟਿਵ

Wednesday, Mar 17, 2021 - 11:10 PM (IST)

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ 'ਤੇ 3 ਮੁਲਾਜਮਾਂ ਦੀ ਰਿਪੋਰਟ ਪਾਜ਼ੇਟਿਵ

ਸ੍ਰੀ ਮੁਕਤਸਰ ਸਾਹਿਬ, (ਕੁਲਦੀਪ ਰਿਣੀ/ਪਵਨ)- ਜ਼ਿਲ੍ਹੇ ਅੰਦਰ ਪੈਂਦੇ ਪਿੰਡ ਬਾਦਲ ਵਿਖੇ ਸਥਿਤ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ 'ਤੇ ਤਾਇਨਾਤ 3 ਮੁਲਾਜਮਾਂ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ੇਟਿਵ ਆਈ ਹੈ।

ਇਹ ਵੀ ਪੜ੍ਹੋ:- ਪੰਜਾਬ 'ਚ ਬੁੱਧਵਾਰ ਨੂੰ ਕੋਰੋਨਾ ਦੇ 2039 ਨਵੇਂ ਮਾਮਲੇ ਆਏ ਸਾਹਮਣੇ, 35 ਦੀ ਮੌਤ

ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਹੁਣ ਪਿੰਡ ਬਾਦਲ ਸਥਿਤ ਰਿਹਾਇਸ਼ 'ਤੇ 3 ਮੁਲਾਜਮਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸੀਨੀਅਰ ਮੈਡੀਕਲ ਅਫ਼ਸਰ ਡਾ. ਮੰਜੂ ਬਾਂਸਲ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅਜੇ ਸੈਂਪਲ ਨਹੀਂ ਲਿਆ ਗਿਆ ਹੈ।

ਇਹ ਵੀ ਪੜ੍ਹੋ:- ਕਰਜ਼ੇ ਤੋਂ ਪ੍ਰੇਸ਼ਾਨ ਇੱਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ

ਜਦਕਿ ਪਹਿਲਾ ਲਏ ਗਏ ਮੁਲਾਜਮਾਂ ਦੇ ਸੈਂਪਲਾਂ ਚੋਂ ਇਕ ਔਰਤ ਮੁਲਾਜ਼ਮ ਸਮੇਤ ਤਿੰਨ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਉਹਨਾਂ ਦੱਸਿਆ ਕਿ ਅਜ ਕਰੀਬ 60 ਕਰਮਚਾਰੀਆਂ ਦੇ ਹੋਰ ਸੈਂਪਲ ਭੇਜੇ ਗਏ ਹਨ ।


author

Bharat Thapa

Content Editor

Related News