ਵਿਸਾਖੀ ਮੌਕੇ ਫਰੀਦਕੋਟ 'ਚ ਵਾਪਰੀ ਵੱਡੀ ਘਟਨਾ, ਨਹਿਰ 'ਚ ਡਿੱਗੀ ਕਾਰ, 3 ਦੋਸਤ ਪਾਣੀ 'ਚ ਰੁੜ੍ਹੇ
Friday, Apr 14, 2023 - 06:37 PM (IST)
ਫਰੀਦਕੋਟ (ਰਾਜਨ, ਪਰਮਜੀਤ) : ਵਿਸਾਖੀ ਵਾਲੇ ਦਿਨ ਫਰੀਦਕੋਟ ਵਿਖੇ ਬਹੁਤ ਮੰਦਭਾਗੀ ਘਟਨਾ ਵਾਪਰਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿੱਥੇ ਪਿੰਡ ਬੀਹਲੇ ਵਾਲਾ ਦੇ ਰਹਿਣ ਵਾਲੇ ਤਿੰਨ ਮੁੰਡੇ, ਜੋ ਸਕੌਡਾ ਕਾਰ 'ਚ ਸਵਾਰ ਸਨ, ਦੀ ਕਾਰ ਬੇਕਾਬੂ ਹੋ ਕੇ ਸਰਹੰਦ ਨਹਿਰ 'ਚ ਜਾ ਡਿੱਗੀ। ਇਸ ਦੌਰਾਨ ਕਾਰ ਸਵਾਰ ਤਿੰਨੋਂ ਮੁੰਡੇ ਪਾਣੀ ਦੇ ਤੇਜ਼ ਵਹਾਅ ਨਾਲ ਵਹਿ ਗਏ। ਜਾਣਕਾਰੀ ਮੁਤਾਬਕ ਪਿੰਡ ਬੀਹਲੇ ਵਾਲਾ ਦੇ ਰਹਿਣ ਵਾਲੇ ਪੰਜ ਮੁੰਡੇ ਆਪਣੇ ਸਾਥੀ ਦਾ ਜਨਮ ਦਿਨ ਮਨਾਉਣ ਲਈ ਸਰਹੰਦ ਨਹਿਰ ਕਿਨਾਰੇ ਪੁੱਜੇ ਸਨ, ਜਿਨ੍ਹਾਂ ਵਿੱਚੋਂ ਤਿੰਨ ਮੁੰਡੇ ਕੁਝ ਸਾਮਾਨ ਲੈਣ ਲਈ ਕਾਰ 'ਚ ਸਵਾਰ ਹੋ ਕੇ ਸ਼ਹਿਰ ਚੱਲੇ ਗਏ ਜਦਕਿ ਉਨ੍ਹਾਂ ਦੇ ਦੋ ਸਾਥੀ ਉੱਥੇ ਹੀ ਰੁਕੇ ਰਹੇ।
ਇਹ ਵੀ ਪੜ੍ਹੋ- ਹੁਣ ਹੁਸੈਨੀਵਾਲ ਸ਼ਹੀਦੀ ਸਮਾਰਕ 'ਤੇ ਜਗੇਗੀ ਦੇਸੀ ਘਿਓ ਦੀ ਜੋਤ, ਹਰਿਆਣਾ ਦੇ ਕਿਸਾਨਾਂ ਨੇ ਚੁੱਕਿਆ ਬੀੜਾ
ਜਿਸ ਤੋਂ ਬਾਅਦ ਜਦੋਂ ਤਿੰਨੋਂ ਦੋਸਤ ਸਾਮਾਨ ਲੈ ਕੇ ਵਾਪਸ ਆ ਰਹੇ ਸਨ ਤਾਂ ਕਾਰ ਦੀ ਰਫ਼ਤਾਰ ਤੇਜ਼ ਹੋਣ ਕਾਰਨ ਕਾਰ ਬੇਕਾਬੂ ਹੋ ਕੇ ਪੱਟੜੀ ਨਾਲ ਟਕਰਾਉਣ ਤੋਂ ਬਾਅਦ ਉੱਛਲ ਕੇ ਨਹਿਰ 'ਚ ਜਾ ਡਿੱਗੀ। ਇਸ ਦੌਰਾਨ ਜਦੋਂ ਨਜ਼ਦੀਕੀ ਪਿੰਡ ਦੇ ਲੋਕਾਂ ਨੂੰ ਇਸ ਘਟਨਾ ਦਾ ਪਤਾ ਲੱਗਾ ਤਾਂ ਉਨ੍ਹਾਂ ਵੱਲੋਂ ਤੁਰੰਤ ਹਿੰਮਤ ਕਰ ਕੇ ਕਾਫ਼ੀ ਜਦੋ-ਜਹਿਦ ਤੋਂ ਬਾਅਦ ਕਾਰ ਨੂੰ ਨਹਿਰ 'ਚੋਂ ਬਾਹਰ ਕੱਢਿਆ ਗਿਆ ਪਰ ਕਾਰ ਅੰਦਰ ਸਵਾਰ ਤਿੰਨੋਂ ਮੁੰਡੇ ਪਾਣੀ ਦੇ ਤੇਜ਼ ਵਹਾਅ ਕਾਰਨ ਡੁੱਬ ਜਾਣ ਦਾ ਅੰਦੇਸ਼ਾ ਜਤਾਇਆ ਜਾ ਰਿਹਾ ਹੈ। ਫਿਲਹਾਲ ਪੁਲਸ ਵੱਲੋਂ ਨੋਜਵਾਨਾਂ ਦੀ ਭਾਲ ਲਈ ਗੋਤਖੋਰਾਂ ਦੀ ਮਦਦ ਲਏ ਜਾਣ ਦੀ ਗੱਲ ਕਹੀ ਜਾ ਰਹੀ ਹੈ।
ਇਹ ਵੀ ਪੜ੍ਹੋ- ਬਠਿੰਡਾ ਵਿਖੇ ਡਾਂਸਰ ਕਤਲ ਮਾਮਲੇ 'ਚ ਅਦਾਲਤ ਦਾ ਮਿਸਾਲੀ ਫ਼ੈਸਲਾ, ਦੋਸ਼ੀ ਨੂੰ ਸੁਣਾਈ ਸਖ਼ਤ ਸਜ਼ਾ
ਮੌਕੇ 'ਤੇ ਪੁੱਜੇ ਪਿੰਡ ਮਚਾਕੀ ਦੇ ਸਰਪੰਚ ਪ੍ਰੀਤਮ ਸਿੰਘ ਨੇ ਦੱਸਿਆ ਕੇ ਕਰੀਬ 18 ਤੋਂ 20 ਸਾਲ ਦੀ ਉਮਰ ਦੇ ਪੰਜ ਬੱਚੇ ਆਪਣੇ ਸਾਥੀ ਦਾ ਜਨਮਦਿਨ ਮਨਾ ਰਹੇ ਸਨ, ਜਿੱਥੇ ਤਿੰਨ ਮੁੰਡੇ ਜੋ ਸ਼ਹਿਰ ਤੋਂ ਕੁੱਝ ਸਾਮਾਨ ਲੈ ਕੇ ਵਾਪਸ ਆ ਰਹੇ ਸਨ, ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਨਹਿਰ 'ਚ ਡਿੱਗੀ ਗਈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਵਲੋਂ ਕਾਰ ਤਾਂ ਨਹਿਰ 'ਚੋਂ ਕੱਢ ਲਈ ਗਈ ਪਰ ਤਿੰਨੋਂ ਮੁੰਡੇ ਲਾਪਤਾ ਹਨ। ਘਟਨਾ ਦੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਗੁਰਵਿੰਦਰ ਸਿੰਘ ਨੇ ਦੱਸਿਆ ਕੇ ਪੰਜੇ ਦੋਸਤ ਪਿੰਡ ਬੀਹਲੇ ਵਾਲਾ ਦੇ ਰਹਿਣ ਵਾਲੇ ਹਨ, ਜਿਨ੍ਹਾਂ 'ਚੋਂ ਦੋ ਦੋਸਤ ਬਾਹਰ ਸਨ ਤੇ ਉਹ ਸਹੀ-ਸਲਾਮਤ ਹਨ ਪਰ ਕਾਰ ਸਵਾਰ ਤਿੰਨ ਮੁੰਡੇ ਲਾਪਤਾ ਹਨ, ਜਿਨ੍ਹਾਂ ਦੀ ਤਲਾਸ਼ ਲਈ ਗੋਤਖੋਰਾਂ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਤਿੰਨਾ ਮੁੰਡਿਆਂ ਦੀ ਉਮਰ 18 ਤੋਂ 20 ਸਾਲ ਹੈ। ਉਨ੍ਹਾਂ ਦੱਸਿਆ ਕਿ ਕਾਰ ਬਾਹਰ ਕੱਢ ਲਈ ਗਈ ਪਰ ਕਾਰ ਚ ਕੁੱਝ ਵੀ ਨਹੀਂ ਮਿਲਿਆ।
ਇਹ ਵੀ ਪੜ੍ਹੋ- ਖ਼ਾਲਸਾ ਸਾਜਨਾ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦਾ ਪੰਥ ਨੂੰ ਸੰਦੇਸ਼, ਹਰ ਸਿੱਖ ਆਪਣੇ ਘਰ 'ਚ ਰੱਖੇ ਕਿਰਪਾਨ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।