ਵੱਖ-ਵੱਖ ਮਾਮਲਿਆਂ ''ਚ 3 ਭਗੌੜੇ ਕਾਬੂ

Friday, Nov 24, 2017 - 03:44 PM (IST)

ਵੱਖ-ਵੱਖ ਮਾਮਲਿਆਂ ''ਚ 3 ਭਗੌੜੇ ਕਾਬੂ

ਫਤਿਹਗੜ੍ਹ ਸਾਹਿਬ (ਜੱਜੀ)-ਪੀ. ਓ. ਸਟਾਫ ਜ਼ਿਲਾ ਫਤਿਹਗੜ੍ਹ ਸਾਹਿਬ ਵੱਲੋਂ 3 ਭਗੌੜੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਡੀ. ਦਲਜੀਤ ਸਿੰਘ ਖੱਖ ਨੇ ਦੱਸਿਆ ਕਿ ਪੀ. ਓ. ਸਟਾਫ ਦੇ ਮੁਖੀ ਗੁਰਪਿੰਦਰਪਾਲ ਸਿੰਘ ਬਿੱਟੂ ਦੀ ਅਗਵਾਈ ਵਿਚ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਕਾਰਵਾਈ ਕਰਦੇ ਹੋਏ ਚਰਨਜੀਤ ਸਿੰਘ ਚੰਨੀ ਪੁੱਤਰ ਮੋਹਨ ਸਿੰਘ ਵਾਸੀ ਵਿਸ਼ਵਕਰਮਾ ਨਗਰ ਮੋਗਾ ਨੂੰ ਗ੍ਰਿਫਤਾਰ ਕਰ ਕੇ ਅਦਾਲਤ ਵਿਚ ਪੇਸ਼ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਚਰਨਜੀਤ ਸਿੰਘ ਖਿਲਾਫ ਥਾਣਾ ਫਤਿਹਗੜ੍ਹ ਸਾਹਿਬ ਪੁਲਸ ਨੇ 27 ਮਈ 2009 ਨੂੰ 50 ਪੇਟੀਆਂ ਸ਼ਰਾਬ ਦਾ ਮਾਮਲਾ ਐਕਸਾਈਜ਼ ਐਕਟ ਅਧੀਨ ਦਰਜ ਕੀਤਾ ਸੀ ਤੇ ਮਾਣਯੋਗ ਅਦਾਲਤ ਫਤਿਹਗੜ੍ਹ ਸਾਹਿਬ ਨੇ ਚਰਨਜੀਤ ਸਿੰਘ ਨੂੰ 13 ਜਨਵਰੀ 2012 ਨੂੰ ਭਗੌੜਾ ਕਰਾਰ ਦਿੱਤਾ ਸੀ, ਜਿਸ 'ਤੇ ਕਾਰਵਾਈ ਕਰਦੇ ਹੋਏ ਚਰਨਜੀਤ ਸਿੰਘ ਨੂੰ ਅੱਜ ਪੁਲਸ ਨੇ ਮਾਣਯੋਗ ਅਦਾਲਤ ਫਤਿਹਗੜ੍ਹ ਸਾਹਿਬ ਵਿਚ ਪੇਸ਼ ਕੀਤਾ, ਜਿਥੋਂ ਉਸਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਵਿਚ ਜੇਲ ਭੇਜ ਦਿੱਤਾ ਹੈ।   ਇਸੇ ਤਰ੍ਹਾਂ ਜਸਪਾਲ ਸਿੰਘ ਪੁੱਤਰ ਬੰਤ ਸਿੰਘ ਵਾਸੀ ਪਿੰਡ ਇਕੋਲਾਹਾ ਜ਼ਿਲਾ ਲੁਧਿਆਣਾ ਵਿਰੁੱਧ ਥਾਣਾ ਮੰਡੀ ਗੋਬਿੰਦਗੜ੍ਹ ਦੀ ਪੁਲਸ ਨੇ 3 ਦਸੰਬਰ 2014 ਨੂੰ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਸੀ ਤੇ ਮਾਣਯੋਗ ਅਦਾਲਤ ਅਮਲੋਹ ਨੇ ਜਸਪਾਲ ਸਿੰਘ ਨੂੰ 9 ਦਸੰਬਰ 2015 ਨੂੰ ਭਗੌੜਾ ਕਰਾਰ ਦਿੱਤਾ ਸੀ, ਜਿਸ 'ਤੇ ਕਾਰਵਾਈ ਕਰਦੇ ਹੋਏ ਪੀ. ਓ. ਸਟਾਫ ਦੀ ਪੁਲਸ ਨੇ ਜਸਪਾਲ ਸਿੰਘ ਨੂੰ ਉਸਦੇ ਘਰੋਂ ਗ੍ਰਿਫਤਾਰ ਕਰ ਕੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਿਥੋਂ ਉਸਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਵਿਚ ਜੇਲ ਭੇਜ ਦਿੱਤਾ ਹੈ।
ਇਕ ਹੋਰ ਕੇਸ ਵਿਚ ਦਿਨੇਸ਼ ਕੁਮਾਰ ਪੁੱਤਰ ਰਾਜਿੰਦਰ ਕੁਮਾਰ ਵਾਸੀ ਕਾਜ਼ੀਵਾੜਾ ਅੰਬਾਲਾ (ਹਰਿਆਣਾ) ਖਿਲਾਫ ਥਾਣਾ ਫਤਿਹਗੜ੍ਹ ਸਾਹਿਬ ਦੀ ਪੁਲਸ ਨੇ 7 ਜਨਵਰੀ 2014 ਨੂੰ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਸੀ ਅਤੇ ਮਾਣਯੋਗ ਅਦਾਲਤ ਫਤਿਹਗੜ੍ਹ ਸਾਹਿਬ ਨੇ ਦਿਨੇਸ਼ ਕੁਮਾਰ ਨੂੰ 21 ਅਪ੍ਰੈਲ 2016 ਨੂੰ ਭਗੌੜਾ ਕਰਾਰ ਦਿੱਤਾ ਸੀ ਜਿਸ 'ਤੇ ਕਾਰਵਾਈ ਕਰਦੇ ਹੋਏ ਪੀ.ਓ. ਸਟਾਫ ਦੀ ਪੁਲਸ ਨੇ ਦਿਨੇਸ਼ ਕੁਮਾਰ ਨੂੰ ਉਸਦੇ ਘਰੋਂ ਗ੍ਰਿਫਤਾਰ ਕਰ ਕੇ ਮਾਣਯੋਗ ਅਦਾਲਤ ਫਤਿਹਗੜ੍ਹ ਸਾਹਿਬ ਵਿਚ ਪੇਸ਼ ਕੀਤਾ ਜਿਥੋਂ ਉਸਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਵਿਚ ਜੇਲ ਭੇਜ ਦਿੱਤਾ ਹੈ।


Related News