ਵੱਡੀ ਖ਼ਬਰ: ਹੁਸ਼ਿਆਰਪੁਰ ''ਚ 3 ਗੈਂਗਸਟਰ ਗ੍ਰਿਫ਼ਤਾਰ, NRI''ਤੇ ਹੋਏ ਹਮਲੇ ਨਾਲ ਦੱਸਿਆ ਜਾ ਰਿਹੈ ਲਿੰਕ

Monday, Aug 26, 2024 - 06:57 PM (IST)

ਵੱਡੀ ਖ਼ਬਰ: ਹੁਸ਼ਿਆਰਪੁਰ ''ਚ 3 ਗੈਂਗਸਟਰ ਗ੍ਰਿਫ਼ਤਾਰ, NRI''ਤੇ ਹੋਏ ਹਮਲੇ ਨਾਲ ਦੱਸਿਆ ਜਾ ਰਿਹੈ ਲਿੰਕ

ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਵਿਚ ਭੀੜ-ਭੜੱਕੇ ਵਾਲੇ ਬਾਜ਼ਾਰ ਵਿਚੋਂ ਤਿੰਨ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦਰਅਸਲ ਬੇਹੱਦ ਭੀੜ-ਭੜੱਕੇ ਵਾਲੇ ਗਊਸ਼ਾਲਾ ਬਾਜ਼ਾਰ ਵਿਚ ਗੈਂਗਸਟਰਾਂ ਦੇ ਲੁਕੇ ਹੋਣ ਦੀ ਖ਼ਬਰ ਮਿਲਣ ਤੋਂ ਬਾਅਦ ਸਾਰਾ ਹੀ ਬਾਜ਼ਾਰ ਪੁਲਸ ਛਾਉਣੀ ਵਿਚ ਤਬਦੀਲ ਹੋ ਗਿਆ ਅਤੇ ਕਾਫ਼ੀ ਜਦੋ-ਜਹਿਦ ਤੋਂ ਬਾਅਦ ਪੁਲਸ ਵੱਲੋਂ ਐੱਸ. ਡੀ. ਸਕੂਲ ਨਜ਼ਦੀਕ ਸਥਿਤ ਧਰਮਸ਼ਾਲਾ ਦੇ ਅੰਦਰੋਂ 3 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। 

PunjabKesari

ਬਾਜ਼ਾਰ ਪੁਲਸ ਛਾਉਣੀ ਵਿਚ ਤਬਦੀਲ ਹੋਇਆ ਤਾਂ ਦਕਾਨਦਾਰਾਂ ਚ ਵੀ ਦਹਿਸ਼ਤ ਫੈਲ ਗਈ ਕਿਉਂਕਿ ਵੱਡੀ ਗਿਣਤੀ ਵਿਚ ਪੁਲਸ ਵੱਲੋਂ ਧਰਮਸ਼ਾਲਾ ਨੂੰ ਘੇਰਾ ਪਾ ਲਿਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਪੁਲਸ ਵੱਲੋਂ ਇਨ੍ਹਾਂ ਗੈਂਗਸਟਰਾਂ ਦਾ ਪਿੱਛਾ ਕੀਤਾ ਜਾ ਰਿਹਾ ਸੀ ਅਤੇ ਜਾਣਕਾਰੀ ਮਿਲੀ ਹੈ ਕਿ  ਅੰਮ੍ਰਿਤਸਰ ਵਿਚ ਐੱਨ. ਆਰ. ਆਈ. ਸੁਖਚੈਨ ਸਿੰਘ ਦੇ ਗੋਲ਼ੀਆਂ ਮਾਰਨ ਵਾਲੇ ਕੇਸ ਦਾ ਇਨ੍ਹਾਂ ਗੈਂਗਸਟਰਾਂ ਨਾਲ ਕੋਈ ਸੰਬੰਧ ਹੈ। ਹਾਲਾਂਕਿ ਪੁਲਸ ਵੱਲੋਂ ਕੋਈ ਜ਼ਿਆਦਾ ਜਾਣਕਾਰੀ ਤਾਂ ਨਹੀਂ ਦਿੱਤੀ ਗਈ ਪਰ ਮੌਕੇ 'ਤੇ ਮੌਜੂਦ ਐੱਸ. ਪੀ. ਸਰਬਜੀਤ ਬਾਹੀਆ ਵੱਲੋਂ ਇਹ ਜ਼ਰੂਰ ਦੱਸਿਆ ਗਿਆ ਹੈ ਕਿ 3 ਗੈਂਗਸਟਰਾਂ ਨੂੰ ਕਾਬੂ ਕਰ ਲਿਆ ਗਿਆ ਹੈ, ਜਿਸ ਤੋਂ ਬਾਅਦ ਪੁਲਸ ਗੱਡੀਆਂ ਵਿਚ ਬਿਠਾ ਕੇ ਗੈਂਗਸਟਰਾਂ ਨੂੰ ਲੈ ਕੇ ਨਿਕਲ ਗਈ। ਹੁਸ਼ਿਆਰਪੁਰ ਅਤੇ ਅੰਮ੍ਰਿਤਸਰ ਦੀ ਪੁਲਸ ਨੇ ਸਾਂਝਾ ਆਪਰੇਸ਼ਨ ਚਲਾ ਕੇ ਇਨ੍ਹਾਂ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। 

ਇਹ ਵੀ ਪੜ੍ਹੋ- ਅਕਾਲੀ ਦਲ ਛੱਡਣ ਵਾਲੇ ਡਿੰਪੀ ਢਿੱਲੋਂ ਦੇ ਸੁਖਬੀਰ ਬਾਦਲ 'ਤੇ ਵੱਡੇ ਇਲਜ਼ਾਮ, 'ਆਪ' 'ਚ ਜਾਣ ਦੇ ਵੀ ਦਿੱਤੇ ਸੰਕੇਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News