ਪੰਜਾਬ ਪੁਲਸ ਦੇ ਹੱਥ ਲੱਗੀ ਵੱਡੀ ਸਫ਼ਲਤਾ, AK-47 ਸਣੇ 3 ਗੈਂਗਸਟਰ ਕਾਬੂ

Thursday, Oct 20, 2022 - 10:02 PM (IST)

ਪੰਜਾਬ ਪੁਲਸ ਦੇ ਹੱਥ ਲੱਗੀ ਵੱਡੀ ਸਫ਼ਲਤਾ, AK-47 ਸਣੇ 3 ਗੈਂਗਸਟਰ ਕਾਬੂ

ਅੰਮ੍ਰਿਤਸਰ (ਸੰਜੀਵ) : ਦਿੱਲੀ ਪੁਲਸ ਨੇ ਈ.ਜੀ.ਟੀ.ਐੱਫ. ਅਤੇ ਕਮਿਸ਼ਨਰੇਟ ਪੁਲਿਸ ਨੇ ਅੱਜ ਅੰਮ੍ਰਿਤਸਰ ਦੇ ਘੀਰਾ ਮੰਡੀ ਇਲਾਕੇ 'ਚ ਸਥਿਤ ਇਕ ਹੋਟਲ 'ਚ ਸਾਂਝੀ ਕਾਰਵਾਈ ਕੀਤੀ | ਇਸ ਦੌਰਾਨ ਕੈਨੇਡਾ 'ਚ ਬੈਠੇ ਅੱਤਵਾਦੀ ਲਖਬੀਰ ਸਿੰਘ ਲੰਡਾ ਦੇ 3 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਫੜੇ ਗਏ ਕਾਰਕੁਨਾਂ ਕੋਲੋਂ ਤਿੰਨ ਵਿਦੇਸ਼ੀ ਪਿਸਤੌਲਾਂ ਅਤੇ ਗੋਲੀਆਂ ਦੇ ਨਾਲ ਇੱਕ ਏਕੇ-47 ਰਾਈਫ਼ਲ ਬਰਾਮਦ ਹੋਈ ਹੈ।

ਇਹ ਵੀ ਪੜ੍ਹੋ : ਗੈਂਗਸਟਰ ਪਵਨ ਟੀਨੂੰ ਨੂੰ ਪਟਿਆਲਾ ਹਾਊਸ ਕੋਰਟ 'ਚ ਕੀਤਾ ਪੇਸ਼, ਇੰਨੇ ਦਿਨ ਦਾ ਮਿਲਿਆ ਰਿਮਾਂਡ

ਇਸ ਕਾਰਵਾਈ ਦੀ ਅਗਵਾਈ ਡੀ.ਸੀ.ਪੀ ਮੁਖਵਿੰਦਰ ਸਿੰਘ ਭੁੱਲਰ ਕਰ ਰਹੇ ਸਨ। ਦਿੱਲੀ ਪੁਲਸ ਅਤੇ ਕਮਿਸ਼ਨਰੇਟ ਪੁਲਸ ਨੂੰ ਜਾਣਕਾਰੀ ਮਿਲੀ ਸੀ ਕਿ ਦੀਵਾਲੀ ਤੋਂ ਪਹਿਲਾਂ ਅੱਤਵਾਦੀ ਲੰਡਾ ਆਪਣੇ ਸਾਥੀਆਂ ਨਾਲ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਹਨ, ਜਿਸ ਤੋਂ ਬਾਅਦ ਪੁਲਸ ਵੱਲੋਂ ਇੱਕ ਵੱਡੀ ਕਾਰਵਾਈ ਕੀਤੀ ਗਈ। ਪੁਲਸ ਨੇ ਤਿੰਨੋਂ ਮੁਲਜ਼ਮਾਂ ਨੂੰ ਬੜੀ ਦਲੇਰੀ ਨਾਲ ਗ੍ਰਿਫ਼ਤਾਰ ਕਰ ਲਿਆ, ਜਦੋਂਕਿ ਪੁਲਸ ਨੂੰ ਇਸ ਕਾਰਵਾਈ ਦੌਰਾਨ ਕਰਾਸ ਫਾਇਰਿੰਗ ਹੋਣ ਦਾ ਵੀ ਸ਼ੱਕ ਹੈ। ਪੁਲਸ ਨੇ ਹੋਟਲ ਨੂੰ ਪੂਰੀ ਤਰ੍ਹਾਂ ਨਾਲ ਘੇਰ ਲਿਆ ਗਿਆ ਅਤੇ ਤਿੰਨੋਂ ਫੜੇ ਗਏ।

ਭਲਕੇ ਅਦਾਲਤ 'ਚ ਪੇਸ਼ ਕੀਤਾ ਜਾਵੇਗਾ
ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਤਿੰਨਾਂ ਗੈਂਗਸਟਰਾਂ ਨੂੰ ਭਲਕੇ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਰਿਮਾਂਡ ਹਾਸਲ ਕਰਕੇ ਉਨ੍ਹਾਂ  ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਅੰਮ੍ਰਿਤਸਰ ਦੇ ਹੋਟਲ 'ਚ ਰਹਿ ਕੇ ਕਿਸ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾਈ ਜਾ ਰਹੀ ਸੀ, ਦਾ ਵੀ ਖੁਲਾਸਾ ਕੀਤਾ ਜਾਵੇਗਾ।


author

Mandeep Singh

Content Editor

Related News