ਜਲੰਧਰ 'ਚ ਰੂਹ ਨੂੰ ਕੰਬਾਅ ਦੇਣ ਵਾਲੀ ਵਾਰਦਾਤ, ਟਰੰਕ 'ਚੋਂ ਮਿਲੀਆਂ 3 ਸਕੀਆਂ ਭੈਣਾਂ ਦੀਆਂ ਲਾਸ਼ਾਂ

Monday, Oct 02, 2023 - 01:19 PM (IST)

ਜਲੰਧਰ 'ਚ ਰੂਹ ਨੂੰ ਕੰਬਾਅ ਦੇਣ ਵਾਲੀ ਵਾਰਦਾਤ, ਟਰੰਕ 'ਚੋਂ ਮਿਲੀਆਂ 3 ਸਕੀਆਂ ਭੈਣਾਂ ਦੀਆਂ ਲਾਸ਼ਾਂ

ਜਲੰਧਰ (ਸੁਨੀਲ)- ਜਲੰਧਰ ਤੋਂ ਰੂਹ ਨੂੰ ਕੰਬਾਅ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਥਾਣਾ ਮਕਸੂਦਾਂ ਅਧੀਨ ਪੈਂਦੇ ਪਿੰਡ ਕਾਨਪੁਰ ਨੇੜੇ ਇਕ ਟਰੰਕ 'ਚੋਂ 3 ਕੁੜੀਆਂ ਦੀਆਂ ਲਾਸ਼ਾਂ ਮਿਲਣ ਨਾਲ ਇਲਾਕੇ 'ਚ ਦਹਿਸ਼ਤ ਫੈਲ ਗਈ। ਸਵੇਰੇ-ਸਵੇਰੇ ਕੁੜੀਆਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਪੁਲਸ ਵਿਭਾਗ 'ਚ ਹਫ਼ੜਾ-ਦਫ਼ੜੀ ਮਚ ਗਈ। ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚੀ। ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਕੁੜੀਆਂ ਸਕੀਆਂ ਭੈਣਾਂ ਹਨ। ਕੁੜੀਆਂ ਦੀ ਉਮਰ 9, 7 ਅਤੇ 4 ਸਾਲ ਦੱਸੀ ਜਾ ਰਹੀ ਹੈ। ਮੌਕੇ ਉਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 

PunjabKesari

ਤਿੰਨੇ ਭੈਣਾਂ ਐਤਵਾਰ ਰਾਤ 8 ਵਜੇ ਤੋਂ ਲਾਪਤਾ ਸਨ। ਮਕਾਨ ਮਾਲਕ ਨੇ ਤਿੰਨਾਂ ਦੇ ਲਾਪਤਾ ਹੋਣ ਸਬੰਧੀ ਰਾਤ 11 ਵਜੇ ਥਾਣੇ ਵਿੱਚ ਸ਼ਿਕਾਇਤ ਵੀ ਦਰਜ ਕਰਵਾਈ ਸੀ। ਪੁਲਸ ਨੇ ਵੀ ਰਾਤ ਸਮੇਂ ਮੌਕੇ ’ਤੇ ਪਹੁੰਚ ਕੇ ਇਲਾਕੇ ਦੇ ਲੋਕਾਂ ਨੂੰ ਨਾਲ ਲੈ ਕੇ ਭਾਲ ਕੀਤੀ ਪਰ ਕੋਈ ਸੁਰਾਗ ਨਹੀਂ ਮਿਲਿਆ।

ਲੋਕਾਂ ਨੇ ਟਰੰਕ ਵੇਖ ਦਿੱਤੀ ਪੁਲਸ ਨੂੰ ਸੂਚਨਾ
ਸਵੇਰੇ ਲੋਕਾਂ ਨੇ ਜਿਸ ਘਰ ਵਿਚੋਂ ਤਿੰਨੋਂ ਕੁੜੀਆਂ ਲਾਪਤਾ ਹੋਈਆਂ ਸਨ, ਉਸੇ ਘਰ ਦੇ ਬਾਹਰ ਇਕ ਟਰੰਕ ਪਿਆ ਵੇਖਿਆ। ਲੋਕਾਂ ਨੇ ਟਰੰਕ ਖੋਲ੍ਹ ਕੇ ਵੇਖਿਆ ਤਾਂ ਅੰਦਰ ਤਿੰਨੋਂ ਕੁੜੀਆਂ ਦੀਆਂ ਲਾਸ਼ਾਂ ਪਈਆਂ ਸਨ। ਜਿਨ੍ਹਾਂ ਬੱਚੀਆਂ ਦੀਆਂ ਲਾਸ਼ਾਂ ਮਿਲੀਆਂ ਹਨ, ਉਨ੍ਹਾਂ ਵਿੱਚ ਅੰਮ੍ਰਿਤਾ ਕੁਮਾਰੀ (9) ਸਾਕਸ਼ੀ (7) ਕੰਚਨ (4) ਸ਼ਾਮਲ ਹਨ।

ਇਹ ਵੀ ਪੜ੍ਹੋ:  'ਕੁੱਲ੍ਹੜ ਪਿੱਜ਼ਾ' ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੀ ਔਰਤ ਆਈ ਕੈਮਰੇ ਦੇ ਸਾਹਮਣੇ, ਥਾਣੇ ਬਾਹਰ ਕੀਤਾ ਹੰਗਾਮਾ

PunjabKesari

ਨਸ਼ੇ ਦਾ ਆਦੀ ਹੈ ਪਿਤਾ 
ਇਲਾਕਾ ਵਾਸੀਆਂ ਨੇ ਦੋਸ਼ ਲਾਇਆ ਕਿ ਕੁੜੀਆਂ ਦਾ ਪਿਤਾ ਨਸ਼ੇ ਦਾ ਆਦੀ ਹੈ। ਉਹ ਸ਼ਰਾਬ ਦੇ ਨਸ਼ੇ 'ਚ ਰਹਿੰਦਾ ਹੈ ਅਤੇ ਉਸ ਨੇ ਇਹ ਕਤਲ ਕੀਤੇ ਹਨ। ਪੁਲਸ ਨੇ ਬੱਚੀ ਦੇ ਪਿਤਾ ਨੂੰ ਹਿਰਾਸਤ 'ਚ ਲੈ ਲਿਆ ਹੈ। ਕੁੜੀਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਕਾਰਨਾਂ ਦਾ ਖ਼ੁਲਾਸਾ ਹੋਵੇਗਾ।

PunjabKesari

ਪੁਲਸ ਬੋਲੀ, ਕੋਈ ਸੱਟ ਦੇ ਨਿਸ਼ਾਨ ਨਹੀਂ, ਖੇਡਦੇ ਸਮੇਂ ਹਾਦਸੇ ਦੀ ਸੰਭਾਵਨਾ ਹੈ
ਇਸ ਸਬੰਧੀ ਐੱਸ.ਪੀ. ਇਨਵੈਸਟੀਗੇਸ਼ਨ ਮਨਪ੍ਰੀਤ ਢਿੱਲੋਂ ਨੇ ਦੱਸਿਆ ਕਿ ਕੁੜੀਆਂ ਦੇ ਸਰੀਰ ’ਤੇ ਕੋਈ ਸੱਟ ਦੇ ਨਿਸ਼ਾਨ ਨਹੀਂ ਮਿਲੇ ਹਨ। ਸ਼ੁਰੂਆਤੀ ਜਾਂਚ ਵਿੱਚ ਇਹ ਕਤਲ ਨਹੀਂ ਲੱਗ ਰਿਹਾ ਹੈ। ਅਜਿਹਾ ਲਗਦਾ ਹੈ ਕਿ ਕੁੜੀਆਂ ਘਰ ਵਿਚ ਇਕੱਲੀਆਂ ਸਨ। ਅਜਿਹਾ ਹੋ ਸਕਦਾ ਹੈ ਕਿ ਉਹ ਖੇਡਦੇ ਹੋਏ ਟਰੰਕ ਵਿੱਚ ਬੈਠ ਗਈਆਂ ਹੋਣ ਅਤੇ ਢੱਕਣ ਉੱਪਰੋਂ ਬੰਦ ਹੋ ਗਿਆ ਹੋਵੇ। ਜਿਸ ਤੋਂ ਬਾਅਦ ਢੱਕਣ ਨਹੀਂ ਖੁੱਲ੍ਹਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਜਲੰਧਰ ਦੇ ਇਸ ਥਾਣੇ 'ਚ ਜਾਣ ਤੋਂ ਪਹਿਲਾਂ ਪੜ੍ਹੋ ਅਹਿਮ ਖ਼ਬਰ, ਲਾਗੂ ਹੋਇਆ ਨਵਾਂ ਨਿਯਮ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 


https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News