ਪੰਜਾਬ 'ਚ ਵੀਰਵਾਰ, ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ! ਨੋਟੀਫਿਕੇਸ਼ਨ ਜਾਰੀ
Monday, Dec 22, 2025 - 04:05 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਬੱਚਿਆਂ ਅਤੇ ਮੁਲਾਜ਼ਮਾਂ ਦੀਆਂ ਮੌਜਾਂ ਲੱਗਣ ਵਾਲੀਆਂ ਹਨ। ਮਹੀਨੇ ਦੇ ਆਖਰੀ ਦਿਨਾਂ ਵਿਚ ਪੰਜਾਬ ਵਿਚ ਤਿੰਨ ਸਰਕਾਰੀ ਛੁੱਟੀਆਂ ਆ ਰਹੀਆਂ ਹਨ। ਦੱਸ ਦਈਏ ਕਿ ਸੂਬਾ ਸਰਕਾਰ ਵੱਲੋਂ ਜਾਰੀ ਛੁੱਟੀਆਂ ਦੇ ਕਲੰਡਰ ਮੁਤਾਬਕ 25, 26 ਅਤੇ 27 ਦਸੰਬਰ ਨੂੰ ਵੀ ਸੂਬੇ ਵਿਚ ਸਰਕਾਰੀ ਛੁੱਟੀ ਰਹਿਣ ਵਾਲੀ ਹੈ। 25 ਦਸੰਬਰ ਨੂੰ ਕ੍ਰਿਸਮਿਸ ਦੀ ਛੁੱਟੀ ਰਹੇਗੀ ਅਤੇ 25 ਤੋਂ ਲੈ ਕੇ 27 ਦਸੰਬਰ ਤੱਕ ਸ਼ਹੀਦੀ ਸਭਾ ਮੌਕੇ ਸਰਕਾਰੀ ਛੁੱਟੀਆਂ ਰਹਿਣ ਵਾਲੀਆਂ ਹਨ। ਹਾਲਾਂਕਿ 26 ਦਸੰਬਰ ਨੂੰ ਪੰਜਾਬ ਸਰਕਾਰ ਵੱਲੋਂ ਰਾਖਵੀਂ ਛੁੱਟੀ ਐਲਾਨੀ ਗਈ ਹੈ ।

ਇਹ ਵੀ ਪੜ੍ਹੋ: ਨਿਊਜ਼ੀਲੈਂਡ 'ਚ ਹੋਏ ਨਗਰ ਕਰੀਤਨ ਦੇ ਵਿਰੋਧ ਕਰਨ 'ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
ਇਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ 'ਚ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਦਾ ਕਹਿਰ ਲਗਾਤਾਰ ਜਾਰੀ ਹੈ। ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਨੇ ਸੂਬੇ ਦੇ ਸਾਰੇ ਸਕੂਲਾਂ 'ਚ ਪਹਿਲਾਂ ਹੀ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੋਇਆ ਹੈ। 24 ਦਸੰਬਰ ਤੋਂ ਲੈ ਕੇ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਰਹਿਣਗੀਆਂ। ਸਿੱਖਿਆ ਵਿਭਾਗ ਨੇ ਸੋਮਵਾਰ ਨੂੰ ਇਸ ਸਬੰਧ ਵਿੱਚ ਇਕ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਜਿਸ ਨਾਲ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵੱਡੀ ਰਾਹਤ ਮਿਲੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਕਈ ਅਫ਼ਸਰ ਜਾਂਚ ਦੇ ਘੇਰੇ 'ਚ! ਡਿੱਗ ਸਕਦੀ ਹੈ ਗਾਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
