ਦੁੱਖਦਾਇਕ ਖ਼ਬਰ : ਭਾਦਸੋਂ ’ਚ ਅਸਮਾਨੀ ਬਿਜਲੀ ਡਿੱਗਣ ਨਾਲ 3 ਵਿਅਕਤੀਆਂ ਦੀ ਮੌਤ

Saturday, Oct 02, 2021 - 02:03 PM (IST)

ਦੁੱਖਦਾਇਕ ਖ਼ਬਰ : ਭਾਦਸੋਂ ’ਚ ਅਸਮਾਨੀ ਬਿਜਲੀ ਡਿੱਗਣ ਨਾਲ 3 ਵਿਅਕਤੀਆਂ ਦੀ ਮੌਤ

ਭਾਦਸੋਂ (ਅਵਤਾਰ) : ਥਾਣਾ ਭਾਦਸੋਂ ਦੇ ਅਧੀਨ ਆਉਂਦੇ ਪਿੰਡ ਰਾਇਮਲ ਮਾਜਰੀ ’ਚ ਅੱਜ ਸਵੇਰੇ ਅਸਮਾਨੀ ਡਿੱਗਣ ਨਾਲ ਇੱਟਾਂ ਦੇ ਭੱਠੇ (ਪਥੇਰ) ’ਤੇ ਕੰਮ ਕਰਨ ਵਾਲੇ 3 ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ ਇੱਕ ਹੋਰ ਮਜ਼ਦੂਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਇੱਟਾਂ ਦੇ ਭੱਠੇ (ਪਥੇਰ) ’ਤੇ ਮਜ਼ਦੂਰ ਕੰਮ ਕਰ ਰਹੇ ਸਨ ਤਾਂ ਸਵੇਰੇ ਅਚਨਚੇਤ ਅਸਮਾਨੀ ਬਿਜਲੀ ਡਿੱਗ ਗਈ, ਜਿਸ ਨਾਲ ਗੁਰਪ੍ਰੀਤ ਸਿੰਘ ਪੁੱਤਰ ਗੁਰਬਖ਼ਸ ਸਿੰਘ, ਗੁਲਜਾਰ ਸਿੰਘ ਪੁੱਤਰ ਰੌਣਕੀ ਰਾਮ ਪਿੰਡ ਰਾਇਮਲ ਮਾਜਰੀ ਅਤੇ ਗੁਰਲਾਲ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਧਨੌਰੀ ਦੀ ਮੌਤ ਹੋ ਗਈ ਜਦਕਿ ਲਖਵੀਰ ਸਿੰਘ ਪੁੱਤਰ ਪਾਲ ਸਿੰਘ ਪਿੰਡ ਕਨਸੂਹਾ ਖੁਰਦ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਕੋਵਿਡ ਹਾਲਾਤ ’ਚ ਢਿੱਲ ਦਿੰਦਿਆਂ ਨਵੇਂ ਹੁਕਮ ਜਾਰੀ

ਮ੍ਰਿਤਕ ਵਿਅਕਤੀਆਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਨਾਭਾ ਵਿਖੇ ਭੇਜ ਦਿੱਤਾ ਗਿਆ ਹੈ। ਘਟਨਾ ਦਾ ਪਤਾ ਲਗਦਿਆਂ ਹੀ ਥਾਣਾ ਮੁਖੀ ਸਖਦੇਵ ਸਿੰਘ ਵੀ ਪੁਲਸ ਪਾਰਟੀ ਸਮੇਤ ਘਟਨਾ ਸਥਾਨ ’ਤੇ ਪੁੱਜ ਗਏ। ਇਸ ਘਟਨਾ ਦੇ ਨਾਲ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ ਹੈ।

ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਪਰਗਟ ਸਿੰਘ ਨੇ ਆਪਣੀ ਹੀ ਸਰਕਾਰ ਨੂੰ ਕਟਹਿਰੇ ’ਚ ਖੜ੍ਹਾ ਕੀਤਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Anuradha

Content Editor

Related News