ਸੁਨਾਮ ''ਚ ਵੱਡਾ ਹਾਦਸਾ, ਸ਼ੈਲਰ ਦੀ ਕੰਧ ਡਿੱਗਣ ਕਾਰਨ 3 ਮਜ਼ਦੂਰਾਂ ਦੀ ਦਰਦਨਾਕ ਮੌਤ
Sunday, Jun 09, 2024 - 06:44 PM (IST)

ਸੁਨਾਮ ਊਧਮ ਸਿੰਘ ਵਾਲਾ/ਧਰਮਗੜ੍ਹ (ਬਾਂਸਲ, ਬੇਦੀ)- ਬੀਤੇ ਦਿਨ ਸਵੇਰੇ ਪਿੰਡ ਕਣਕਵਾਲ ਭੰਗੂਆ ਵਿਖੇ ਨਵੇਂ ਬਣ ਰਹੇ ਸ਼ੈਲਰ ਦੀ ਕੰਧ ਡਿੱਗਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ 2 ਗੰਭੀਰ ਰੂਪ ’ਚ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਪਿੰਡ ਕਣਕਵਾਲ ਭੰਗੂਆਂ ’ਚ ਸ਼ੈਲਰ ਦੀ ਨਵੀਂ ਇਮਾਰਤ ਬਣਾਈ ਜਾ ਰਹੀ ਸੀ, ਜਦੋਂ ਸ਼ੈਲਰ ਦੀ ਇਕ ਕੰਧ ਨੂੰ ਪਾਣੀ ਨਾਲ ਗਿੱਲਾ ਕਰ ਕੇ ਪਲਸਤਰ ਕੀਤਾ ਜਾ ਰਿਹਾ ਸੀ ਤਾਂ ਅਚਾਨਕ ਕੰਧ ਡਿੱਗ ਗਈ। ਇਸ ਦੌਰਾਨ ਉਸ ਸਮੇਂ ਕੰਮ ਕਰ ਰਹੇ ਪੰਜ ਮਜ਼ਦੂਰ ਕੰਧ ਦੇ ਮਲਬੇ ਹੇਠ ਦੱਬ ਗਏ।
ਇਹ ਵੀ ਪੜ੍ਹੋ- ਪਹਿਲਾਂ ਵਿਅਕਤੀ ਨੂੰ ਕੁੜੀ ਨੇ ਕੀਤੀ ਅਸ਼ਲੀਲ ਵੀਡੀਓ ਕਾਲ, ਫਿਰ ਕੀਤਾ ਉਹ ਜੋ ਸੋਚਿਆ ਵੀ ਨਾ ਸੀ
ਇਸ ਸਮੇਂ ਜਨਕ ਰਾਜ (50) ਵਾਸੀ ਧਰਮਗੜ੍ਹ ਅਤੇ ਅਮਨਦੀਪ ਸਿੰਘ (30) ਵਾਸੀ ਪਿੰਡ ਹੀਰੋ ਖੁਰਦ ਨੂੰ ਸਿਵਲ ਹਸਪਤਾਲ ਸੁਨਾਮ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਜਦਕਿ ਗੰਭੀਰ ਰੂਪ ’ਚ ਜ਼ਖਮੀ ਕ੍ਰਿਸ਼ਨ ਵਾਸੀ ਪਿੰਡ ਰਤਨਗੜ੍ਹ ਪਾਟਿਆਂਵਾਲੀ, ਬਿੱਟੂ ਵਾਸੀ ਪਿੰਡ ਹੀਰੋ ਖੁਰਦ ਅਤੇ ਜਗਸੀਰ ਸਿੰਘ ਵਾਸੀ ਪਿੰਡ ਧਰਮਗੜ੍ਹ ਨੂੰ ਇਲਾਜ ਲਈ ਸੁਨਾਮ ਦੇ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਕ੍ਰਿਸ਼ਨ ਤੇ ਬਿੱਟੂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਨ੍ਹਾਂ ਨੂੰ ਇਲਾਜ ਲਈ ਪਟਿਆਲਾ ਭੇਜ ਦਿੱਤਾ ਗਿਆ ਜਦਕਿ ਪਟਿਆਲਾ ਵਿਖੇ ਇਲਾਜ ਅਧੀਨ ਬਿੱਟੂ ਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ- ਵਿਦੇਸ਼ ਗਏ ਨੌਜਵਾਨ ਦੀ ਝੀਲ 'ਚੋਂ ਮਿਲੀ ਲਾਸ਼, ਪਿਛਲੇ 3 ਮਹੀਨਿਆਂ ਤੋਂ ਸੀ ਲਾਪਤਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8