ਪੰਜਾਬ 'ਚ ਜ਼ਿੰਦਾ ਸੜੇ 3 ਮਜ਼ਦੂਰ, ਭਿਆਨਕ ਅੱਗ ਨੇ ਮਚਾਇਆ ਤਾਂਡਵ (ਵੀਡੀਓ)

Wednesday, Sep 18, 2024 - 12:13 PM (IST)

ਪੰਜਾਬ 'ਚ ਜ਼ਿੰਦਾ ਸੜੇ 3 ਮਜ਼ਦੂਰ, ਭਿਆਨਕ ਅੱਗ ਨੇ ਮਚਾਇਆ ਤਾਂਡਵ (ਵੀਡੀਓ)

ਬਠਿੰਡਾ : ਬਠਿੰਡਾ ਦੇ ਡੱਬਵਾਲੀ ਰੋਡ 'ਤੇ ਪਿੰਡ ਗਹਿਰੀ ਬੁੱਟਰ ਵਿਖੇ ਉਸ ਸਮੇਂ ਦਰਦਨਾਕ ਘਟਨਾ ਵਾਪਰੀ, ਜਦੋਂ ਗੱਦੇ ਦੀ ਫੈਕਟਰੀ ਨੂੰ ਭਿਆਨਕ ਅੱਗ ਲੱਗਣ ਕਾਰਨ 3 ਮਜ਼ਦੂਰਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਅਚਾਨਕ ਗੱਦੇ ਦੀ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ ਅਤੇ ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਦਿਖਾਈ ਦੇਣ ਲੱਗੀਆਂ।

ਇਹ ਵੀ ਪੜ੍ਹੋ : ਪੰਜਾਬ 'ਚ ਨੌਕਰੀਆਂ ਦੇ ਚਾਹਵਾਨ ਨੌਜਵਾਨਾਂ ਲਈ ਖ਼ੁਸ਼ਖ਼ਬਰੀ, ਪੜ੍ਹੋ ਪੂਰੀ ਖ਼ਬਰ

ਅੱਗ ਇੰਨੀ ਭਿਆਨਕ ਸੀ ਕਿ ਤੇਜ਼ੀ ਨਾਲ ਫੈਲ ਰਹੀ ਸੀ। ਅੱਗ ਦੇ ਸੇਕ ਕਾਰਨ ਫੈਕਟਰੀ ਦਾ ਸ਼ੈੱਡ ਡਿੱਗ ਗਿਆ। ਇਸ ਘਟਨਾ ਦੌਰਾਨ ਅੰਦਰ ਕੰਮ ਕਰਦੇ 3 ਮਜ਼ਦੂਰਾਂ ਦੀ ਮੌਤ ਹੋ ਗਈ। ਮੌਕੇ 'ਤੇ ਫਾਇਰ ਬ੍ਰਿਗੇਡ ਨੇ ਪਹੁੰਚ ਕੇ ਬੜੀ ਮੁਸ਼ੱਕਤ ਨਾਲ ਅੱਗ 'ਤੇ ਕਾਬੂ ਪਾਇਆ।

ਇਹ ਵੀ ਪੜ੍ਹੋ : ਪੰਜਾਬ 'ਚ ਨਵੇਂ ਭਰਤੀ ਨੌਜਵਾਨਾਂ ਨੇ ਸ਼ੁਰੂ ਕੀਤਾ ਓਹੀ ਕੰਮ, CM ਮਾਨ ਪਹਿਲਾਂ ਹੀ ਕਰ ਚੁੱਕੇ ਨੇ ਅਪੀਲ
ਘਟਨਾ ਦੌਰਾਨ ਮਾਰੇ ਗਏ ਮਜ਼ਦੂਰ ਨੇੜਲੇ ਪਿੰਡ ਸ਼ੇਰਗੜ੍ਹ ਦੇ ਦੱਸੇ ਜਾ ਰਹੇ ਹਨ। ਉਨ੍ਹਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News