ਨਾਜਾਇਜ਼ ਸ਼ਰਾਬ ਸਮੇਤ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀ ਕਾਬੂ
Wednesday, Oct 04, 2017 - 06:33 PM (IST)
ਸ੍ਰੀ ਆਨੰਦਪੁਰ ਸਾਹਿਬ(ਬਾਲੀ)— ਥਾਣਾ ਸ੍ਰੀ ਆਨੰਦਪੁਰ ਸਾਹਿਬ ਵਿਖੇ ਐਕਸਾਈਜ਼ ਐਕਟ ਅਧੀਨ ਤਿੰਨ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ ਅਤੇ ਤਿੰਨਾਂ ਨੂੰ ਸ਼ਰਾਬ ਸਣੇ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸੰਬੰਧੀ ਜਾਂਚ ਅਧਿਕਾਰੀ ਏ. ਐੱਸ. ਆਈ. ਚਿਰੰਜੀ ਲਾਲ ਨੇ ਦੱਸਿਆ ਕਿ ਪੁਲਸ ਪਾਰਟੀ ਗਸ਼ਤ ਕਰ ਰਹੀ ਸੀ ਕਿ ਪਿੰਡ ਢੇਰ ਨੇੜੇ ਇਕ ਵਿਅਕਤੀ ਗੁਰਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ਨੂੰ ਰੋਕ ਕੇ ਉਸ ਦੇ ਥੈਲੇ ਦੀ ਤਲਾਸ਼ੀ ਲਈ ਗਈ ਤਾਂ ਉਸ 'ਚੋਂ 12 ਸ਼ਰਾਬ ਦੀਆਂ ਬੋਤਲਾਂ ਬਰਾਮਦ ਹੋਈਆਂ।
ਦੂਜੇ ਮਾਮਲੇ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਜਸਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਚੈਕਿੰਗ ਦੌਰਾਨ ਪਿੰਡ ਦਸਗਰਾਈਂ ਖੱਡ ਨੇੜੇ ਪਰਮਜੀਤ ਸਿੰਘ ਪੁੱਤਰ ਤਰਸੇਮ ਸਿੰਘ ਪਿੰਡ ਜੀਓਵਾਲ ਥਾਣਾ ਕਾਠਗੜ੍ਹ ਜ਼ਿਲਾ ਨਵਾਂਸ਼ਹਿਰ ਤੋਂ ਹਿਮਾਚਲ ਪ੍ਰਦੇਸ਼ 'ਚ ਵਿਕਣ ਵਾਲੀ ਦੇਸੀ ਸੰਤਰਾ ਸ਼ਰਾਬ ਦੀਆਂ 12 ਬੋਤਲਾਂ ਬਰਾਮਦ ਕੀਤੀਆਂ। ਤੀਜੇ ਮਾਮਲੇ ਦੇ ਤਫਤੀਸ਼ੀ ਅਧਿਕਾਰੀ ਏ. ਐੱਸ. ਆਈ. ਹਰਮੇਸ਼ ਕੁਮਾਰ ਸੈਣੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਿੰਡ ਦਸਗਰਾਈਂ ਸਕੂਲ ਨੇੜੇ ਚੈਕਿੰਗ ਦੌਰਾਨ ਜਤਿੰਦਰ ਸਿੰਘ ਪੁੱਤਰ ਬਖ਼ਤਾਵਰ ਸਿੰਘ ਤੋਂ ਇਕ ਕੈਨ ਬਰਾਮਦ ਕੀਤਾ, ਜਿਸ 'ਚ ਘਰ ਦੀ ਕੱਢੀ ਸ਼ਰਾਬ ਦੀਆਂ 20 ਬੋਤਲਾਂ ਸਨ।
