56 ਬੋਤਲਾਂ ਸ਼ਰਾਬ ਸਮੇਤ 3 ਵਿਅਕਤੀ ਗ੍ਰਿਫਤਾਰ
Tuesday, Jun 13, 2017 - 06:26 PM (IST)
ਸੰਗਰੂਰ(ਵਿਵੇਕ ਸਿੰਧਵਾਨੀ/ਗੋਇਲ)— ਪੁਲਸ ਨੇ ਦੋ ਕੇਸਾਂ 'ਚ 56 ਬੋਤਲਾਂ ਸ਼ਰਾਬ ਦੀਆਂ ਬਰਾਮਦ ਕਰਕੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਥਾਣਾ ਲਹਿਰਾ ਦੇ ਹੌਲਦਾਰ ਸੁਖਵਿੰਦਰ ਸਿੰਘ ਜਦੋਂ ਪੁਲ ਦੇ ਨਜ਼ਦੀਕ ਮੌਜੂਦ ਸਨ ਤਾਂ ਇਕ ਮੋਟਰਸਾਈਕਲ 'ਤੇ ਦੋ ਵਿਅਕਤੀ ਆਉਂਦੇ ਦਿਖਾਈ ਦਿੱਤੇ। ਸ਼ੱਕ ਦੇ ਆਧਾਰ 'ਤੇ ਉਨ੍ਹਾਂ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ਕੋਲੋਂ 48 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ। ਉਕਤ ਵਿਅਕਤੀਆਂ ਦੀ ਪਛਾਣ ਗਗਨਦੀਪ ਸਿੰਘ ਪੁੱਤਰ ਬੋਰੀਆ ਰਾਮ, ਵਿਕਰਮਜੀਤ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਕੋਟੜਾ ਲਹਿਲ ਦੇ ਤੌਰ 'ਤੇ ਹੋਈ। ਇਸੇ ਤਰ੍ਹਾਂ ਥਾਣਾ ਅਹਿਮਦਗੜ੍ਹ ਦੇ ਹੌਲਦਾਰ ਲਾਭ ਸਿੰਘ ਨੇ ਗੁਰਪ੍ਰੀਤ ਸਿੰਘ ਉਰਫ ਗੁਰੀ ਪੁੱਤਰ ਸੁਪਿੰਦਰ ਸਿੰਘ ਵਾਸੀ ਅਮੀਰ ਨਗਰ ਦੁੱਲਮਾਂ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 8 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ।
