ਨਸ਼ੀਲੇ ਪਦਾਰਥਾਂ ਸਮੇਤ ਤਿੰਨ ਨੌਜਵਾਨ ਕਾਬੂ

09/16/2017 6:14:15 PM

ਕਪੂਰਥਲਾ(ਭੂਸ਼ਣ)— ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ 3 ਮੁਲਜ਼ਮਾਂ ਨੂੰ ਕਾਬੂ ਕਰਕੇ ਮਾਮਲੇ ਦਰਜ ਕਰ ਲਏ ਹਨ। ਜਾਣਕਾਰੀ ਮੁਤਾਬਕ ਥਾਣਾ ਕੋਤਵਾਲੀ ਦੇ ਐੱਸ. ਐੱਚ. ਓ. ਇੰਸਪੈਕਟਰ ਹਰਗੁਰਦੇਵ ਸਿੰਘ ਨੇ ਪੁਲਸ ਪਾਰਟੀ ਦੇ ਨਾਲ ਸੁਭਾਨਪੁਰ ਮਾਰਗ 'ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਜਦੋਂ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 40 ਨਸ਼ੀਲੀ ਗੋਲੀਆਂ ਬਰਾਮਦ ਹੋਈਆਂ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣਾ ਨਾਮ ਗੱਬਰ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਬੂਟਾਂ ਦੱਸਿਆ, ਉਥੀ ਹੀ ਦੂਜੇ ਪਾਸੇ ਥਾਣਾ ਕੋਤਵਾਲੀ ਪੁਲਸ ਨੇ ਨਾਕਾਬੰਦੀ ਦੌਰਾਨ ਕਰਨੈਲ ਸਿੰਘ ਪੁੱਤਰ ਮੁਖਤਿਆਰ ਵਾਸੀ ਪਿੰਡ ਬੂਟਾਂ ਨੂੰ ਕਾਬੂ ਕਰਕੇ 45 ਨਸ਼ੀਲੀ ਗੋਲੀਆਂ ਬਰਾਮਦ ਕੀਤੀਆਂ, ਜਦਕਿ ਮੁਹੰਮਦ ਰਸ਼ੀਦ ਪੁੱਤਰ ਮੁਹੰਮਦ ਸੈਮ ਨੂੰ 25 ਨਸ਼ੀਲੀ ਗੋਲੀਆਂ ਸਮੇਤ ਕਾਬੂ ਕੀਤਾ ਗਿਆ।