ਨਸ਼ੀਲੀਆਂ ਗੋਲੀਆਂ ਤੇ ਭੁੱਕੀ ਸਣੇ ਤਿੰਨ ਕਾਬੂ

01/16/2018 6:36:48 PM

ਬਠਿੰਡਾ (ਬਲਵਿੰਦਰ)— ਜ਼ਿਲਾ ਪੁਲਸ ਨੇ ਵੱਖ-ਵੱਖ ਥਾਂਵਾਂ ਤੋਂ ਨਸ਼ੀਲੀਆਂ ਗੋਲੀਆਂ ਅਤੇ ਭੁੱਕੀ ਸਣੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ, ਜਦਕਿ ਅਗਲੀ ਕਾਰਵਾਈ ਜਾਰੀ ਹੈ। ਜਾਣਕਾਰੀ ਮੁਤਾਬਕ ਥਾਣਾ ਦਿਆਲਪੁਰਾ ਪੁਲਸ ਨੇ ਪਿੰਡ ਕੋਠਾਗੁਰੂ ਤੋਂ ਗਸ਼ਤ ਦੌਰਾਨ ਕੁਲਵੰਤ ਸਿੰਘ ਵਾਸੀ ਮਲੂਕਾ ਨੂੰ ਗ੍ਰਿਫਤਾਰ ਕੀਤਾ, ਜਿਸ ਪਾਸੋਂ 8 ਕਿਲੋ ਭੁੱਕੀ ਬਰਾਮਦ ਹੋਈ। ਇਸੇ ਤਰ੍ਹਾਂ ਥਾਣਾ ਬਾਲਿਆਂਵਾਲੀ ਪੁਲਸ ਨੇ ਪਿੰਡ ਡਿੱਖ 'ਚ ਛਾਪਾਮਾਰੀ ਕਰਕੇ ਗੁਰਤੇਜ ਸਿੰਘ ਵਾਸੀ ਡਿੱਖ ਤੋਂ 185 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ, ਜਿਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਤੋਂ ਇਲਾਵਾ ਥਾਣਾ ਮੌੜ ਮੰਡੀ ਪੁਲਸ ਨੇ 170 ਨਸ਼ੀਲੀਆਂ ਗੋਲੀਆਂ ਸਣੇ ਸੁਖਪਾਲ ਸਿੰਘ ਵਾਸੀ ਚਨਾਰਥਲ ਨੂੰ ਵੀ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਉਕਤ ਮਾਮਲਿਆਂ 'ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮੇ ਦਰਜ ਕਰ ਲਏ ਹਨ ਅਤੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।


Related News