ਪੰਜਾਬ ''ਚ 24 ਕਿਲੋ ਹੈਰੋਇਨ ਤੇ ਲੱਖਾਂ ਰੁਪਏ ਨਕਦੀ ਸਮੇਤ 3 ਮਾਸਟਰਮਾਈਂਡ ਗ੍ਰਿਫਤਾਰ

Sunday, Mar 22, 2026 - 06:20 PM (IST)

ਪੰਜਾਬ ''ਚ 24 ਕਿਲੋ ਹੈਰੋਇਨ ਤੇ ਲੱਖਾਂ ਰੁਪਏ ਨਕਦੀ ਸਮੇਤ 3 ਮਾਸਟਰਮਾਈਂਡ ਗ੍ਰਿਫਤਾਰ

ਚੰਡੀਗੜ੍ਹ- ਸੀਮਾ ਸੁਰੱਖਿਆ ਬਲ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਪੰਜਾਬ ਪੁਲਸ ਨੇ ਸਰਹੱਦ ਪਾਰ ਤਸਕਰੀ ਕਰਨ ਵਾਲੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ । ਇਸ ਦੌਰਾਨ ਤਿੰਨ ਮਾਸਟਰਮਾਈਂਡਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਕੋਲੋਂ 24.5 ਕਿਲੋਗ੍ਰਾਮ ਹੈਰੋਇਨ ਅਤੇ 21.5 ਲੱਖ ਨਕਦੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ-  DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਬਿਕਰਮ ਮਜੀਠੀਆ ਨੇ ਘੇਰੀ 'ਆਪ' ਸਰਕਾਰ ! CBI ਜਾਂਚ ਦੀ ਕੀਤੀ ਮੰਗ

ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਮੁਲਜ਼ਮਾਂ ਦੇ ਪਾਕਿਸਤਾਨ ਵਿੱਚ ਹੈਂਡਲਰਾਂ ਨਾਲ ਸਬੰਧ ਸਨ। ਮੁਲਜ਼ਮਾਂ ਦੀ ਪਛਾਣ ਜਗਜੀਤ ਸਿੰਘ ਉਰਫ਼ ਰਾਣਾ, ਮਨਪ੍ਰੀਤ ਸਿੰਘ ਅਤੇ ਰੋਸ਼ਨ ਸਿੰਘ ਵਜੋਂ ਹੋਈ ਹੈ, ਜੋ ਸਾਰੇ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਡੀਜੀਪੀ ਨੇ ਕਿਹਾ ਕਿ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਡਰੋਨ ਵੀ ਬਰਾਮਦ ਕੀਤਾ ਗਿਆ ਹੈ, ਅਤੇ ਮਾਮਲੇ ਦੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫਤਰ ਰਹਿਣਗੇ ਬੰਦ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e-


author

Shivani Bassan

Content Editor

Related News