ਵਾਹਨਾਂ ਦੀ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਹਥਿਆਰਾਂ ਸਣੇ ਕਾਬੂ

Tuesday, Sep 03, 2019 - 05:12 PM (IST)

ਵਾਹਨਾਂ ਦੀ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਹਥਿਆਰਾਂ ਸਣੇ ਕਾਬੂ

ਤਰਨਤਾਰਨ (ਰਮਨ) - ਜ਼ਿਲਾ ਤਰਨਤਾਰਨ ਦੇ ਥਾਣਾ ਸਰ ਹਾਲੀ ਦੀ ਪੁਲਸ ਨੇ ਨਕਲੀ ਸੇਲ ਟੈਕਸ ਅਧਿਕਾਰੀ ਬਣ ਕੇ ਵਾਹਨਾਂ ਦੀ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਕਾਬੂ ਕੀਤੇ ਵਿਅਕਤੀਆਂ ਤੋਂ ਇਕ ਬਲੈਰੋ ਗੱਡੀ, ਇਕ ਦਾਤਰ ਅਤੇ ਇਕ ਕਿਰਪਾਨ ਬਰਾਮਦ ਕੀਤੀ ਗਈ ਹੈ, ਜਿਸ ਦੇ ਆਧਾਰ 'ਤੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਥਾਣਾ ਸਰਹਆਲੀ ਦੀ ਪੁਲਸ ਨੇ ਕੁਲ 5 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਹਰਜੀਤ ਸਿੰਘ ਨੇ ਦੱਸਿਆ ਕਿ ਉਕਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਰਾਤ ਦੇ ਸਮੇਂ ਨੈਸ਼ਨਲ ਹਾਈਵੇਅ 'ਤੇ ਦੂਜੇ ਸੂਬਿਆ ਤੋਂ ਆਉਣ ਵਾਲੇ ਲੋਕਾਂ ਨੂੰ ਟੋਰਚ ਦੀ ਮਦਦ ਨਾਲ ਰੋਕ ਲੈਂਦੇ ਸਨ। ਰੋਕਣ ਤੋਂ ਬਾਅਦ ਉਕਤ ਲੁਟੇਰੇ ਲੋਕਾਂ ਤੋਂ ਲੁੱਟ-ਖੋਹ ਕਰਦੇ ਸਨ। ਕਾਬੂ ਕੀਤੇ ਦੋਸ਼ੀਆਂ ਨੂੰ ਪੁਲਸ ਰਿਮਾਂਡ 'ਤੇ ਲਿਆ ਜਾਵੇਗਾ, ਜਿਸ ਦੌਰਾਨ ਉਨ੍ਹਾਂ ਤੋਂ ਇਸ ਮਾਮਲੇ ਦੇ ਸਬੰਧ 'ਚ ਪੁੱਛਗਿੱਛ ਕੀਤੀ ਜਾਵੇਗੀ।


author

rajwinder kaur

Content Editor

Related News