ਵੱਡੀ ਖ਼ਬਰ: ਤਬਾਹ ਹੋਇਆ ਹੱਸਦਾ-ਖੇਡਦਾ ਪਰਿਵਾਰ, ਪੰਜਾਬ 'ਚ ਇੱਕੋ ਪਰਿਵਾਰ ਦੇ 3 ਮੈਂਬਰਾਂ ਨੇ ਕੀਤੀ ਖ਼ੁਦਕੁਸ਼ੀ
Wednesday, Jul 24, 2024 - 06:54 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਪਰਿਵਾਰ ਦੇ ਮੁਖੀ ਦੀ ਸ਼ਰਾਬ ਦੀ ਆਦਤ ਕਾਰਨ ਪਤੀ-ਪਤਨੀ ਵਿਚ ਹੋਈ ਲੜਾਈ ਕਾਰਨ ਹੱਸਦੇ-ਖੇਡਦੇ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਵੱਲੋਂ ਖ਼ੁਦਕੁਸ਼ੀ ਕਰ ਲਈ ਗਈ। ਨੇੜਲੇ ਪਿੰਡ ਮੱਲ੍ਹਪੁਰ ਅੜਕਾਂ ਵਿਚ ਇਕ ਔਰਤ ਅਤੇ ਉਸ ਦੀ 11ਵੀਂ ਵਿਚ ਪੜ੍ਹਨ ਵਾਲੀ ਧੀ ਨੇ ਸਲਫ਼ਾਸ ਦੀਆਂ ਗੋਲ਼ੀਆਂ ਨਿਗਲ ਲਈਆਂ, ਜਿਨ੍ਹਾਂ ਨੂੰ ਨਵਾਂਸ਼ਹਿਰ ਦੇ ਬੰਗਾ ਰੋਡ ’ਤੇ ਸਥਿਤ ਇਕ ਨਿੱਜੀ ਹਸਪਤਾਲ ’ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਹਸਪਤਾਲ ’ਚ ਔਰਤ ਦੇ ਰਿਸ਼ਤੇਦਾਰ ਭਰਾ ਅਮਰਜੀਤ ਨੇ ਦੱਸਿਆ ਕਿ ਉਸ ਦਾ ਜੀਜਾ ਅਵਤਾਰ ਸਿੰਘ ਤਰਖ਼ਾਣ ਦਾ ਕੰਮ ਕਰਦਾ ਹੈ ਅਤੇ ਸ਼ਰਾਬ ਪੀਣ ਦਾ ਆਦੀ ਹੈ, ਜਿਸ ਕਾਰਨ ਉਹ ਅਕਸਰ ਉਸ ਦੀ ਭੈਣ ਸੋਨੀਆ ਨਾਲ ਲੜਾਈ-ਝਗੜਾ ਕਰਦਾ ਰਹਿੰਦਾ ਸੀ। ਉਸ ਨੇ ਦੱਸਿਆ ਕਿ ਅੱਜ ਸੋਨੀਆ ਨੇ ਆਪਣੀ ਛੋਟੀ ਕੁੜੀ ਨੂੰ ਸਕੂਲ ਭੇਜ ਦਿੱਤਾ ਜਦਕਿ ਵੱਡੀ ਕੁੜੀ ਨੇ ਅਜੇ ਸਕੂਲ ਜਾਣਾ ਸੀ ਕਿ ਉਸ ਦਾ ਜੀਜਾ ਉਸ ਦੀ ਭੈਣ ਨਾਲ ਲੜਨ ਲੱਗ ਪਿਆ।
ਇਹ ਵੀ ਪੜ੍ਹੋ- ਜ਼ਿਮਨੀ ਚੋਣ ਦੀ ਜਿੱਤ ਤੋਂ ਬਾਅਦ ਜਲੰਧਰ ਪਹੁੰਚੇ CM ਭਗਵੰਤ ਮਾਨ, ਧੰਨਵਾਦ ਕਰਦਿਆਂ ਆਖੀ ਇਹ ਗੱਲ
ਉਸ ਨੇ ਦੱਸਿਆ ਕਿ ਰੋਜ਼ਾਨਾ ਦੀ ਤੰਗੀ ਤੋਂ ਤੰਗ ਆ ਕੇ ਉਸ ਦੀ ਭੈਣ ਨੇ ਨਵਾਂਸ਼ਹਿਰ ਦੇ ਇਕ ਸਕੂਲ ਵਿਚ 11ਵੀਂ ਵਿਚ ਪੜ੍ਹਦੀ ਆਪਣੀ ਵੱਡੀ ਧੀ ਨਾਲ ਮਿਲ ਕੇ ਸਲਫ਼ਾਸ ਨਿਗਲ ਲਈ, ਜਦਕਿ ਉਸ ਦਾ ਜੀਜਾ ਉਸ ਸਮੇਂ ਘਰ ਵਿਚ ਹੀ ਸੀ। ਉਸ ਨੇ ਦੱਸਿਆ ਕਿ ਗੁਆਂਢ ਵਿਚ ਰਹਿੰਦੇ ਕੁਝ ਲੋਕਾਂ ਨੇ ਉਸ ਦੀ ਭੈਣ ਅਤੇ ਉਸ ਦੀ ਕੁੜੀ ਨੂੰ ਇਲਾਜ ਲਈ ਨਵਾਂਸ਼ਹਿਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ। ਪਹਿਲਾਂ ਉਸ ਦੀ ਭਾਣਜੀ ਦੀ ਇਲਾਜ ਦੌਰਾਨ ਮੌਤ ਹੋ ਗਈ ਅਤੇ ਬਾਅਦ ਵਿਚ ਉਸ ਦੀ ਭੈਣ ਸੋਨੀਆ ਦੀ ਵੀ ਮੌਤ ਹੋ ਗਈ।
ਉਸ ਨੇ ਦੱਸਿਆ ਕਿ ਬਾਅਦ ਵਿਚ ਉਸ ਨੂੰ ਪਤਾ ਲੱਗਾ ਕਿ ਉਸ ਦੇ ਜੀਜਾ ਅਵਤਾਰ ਸਿੰਘ ਨੇ ਵੀ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਹੈ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਨਵਾਂਸ਼ਹਿਰ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਤਾਇਨਾਤ ਥਾਣਾ ਸਦਰ ਨਵਾਂਸ਼ਹਿਰ ਦੇ ਤਫ਼ਤੀਸ਼ੀ ਅਫ਼ਸਰ ਏ. ਐੱਸ. ਆਈ. ਮਹਿੰਦਰ ਪਾਲ ਨੇ ਦੱਸਿਆ ਕਿ ਮਾਂ-ਧੀ ਦੀਆਂ ਲਾਸ਼ਾਂ ਨੂੰ ਨਿੱਜੀ ਹਸਪਤਾਲ ਤੋਂ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਅਹਿਮ ਖ਼ਬਰ: ਬਿਜਲੀ ਸਬੰਧੀ ਸ਼ਾਰਟੇਜ ਨੂੰ ਲੈ ਕੇ ਪਾਵਰਕਾਮ ਲੈਣ ਜਾ ਰਿਹੈ ਵੱਡਾ ਫ਼ੈਸਲਾ, ਭਰਤੀ ਦੀ ਤਿਆਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।