ਅੰਮ੍ਰਿਤਸਰ 'ਚ ਫੜੇ ਗਏ ਇਕ ਗਿਰੋਹ ਦੇ 3 ਮੈਂਬਰ, ਨਸ਼ੀਲੇ ਪਦਾਰਥ ਸਮੇਤ 5 ਪਿਸਤੌਲਾਂ ਵੀ ਬਰਾਮਦ

Thursday, Apr 23, 2026 - 03:48 PM (IST)

ਅੰਮ੍ਰਿਤਸਰ 'ਚ ਫੜੇ ਗਏ ਇਕ ਗਿਰੋਹ ਦੇ 3 ਮੈਂਬਰ, ਨਸ਼ੀਲੇ ਪਦਾਰਥ ਸਮੇਤ 5 ਪਿਸਤੌਲਾਂ ਵੀ ਬਰਾਮਦ

ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਕਾਰਵਾਈ ਦੌਰਾਨ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਤੋਂ 915 ਗ੍ਰਾਮ ਆਈ.ਸੀ.ਈ. (ਮੈਥੈਮਫੇਟਾਮਾਈਨ), 5 ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ- ਵੱਡੀ ਖਬਰ: Black Out ਤੋਂ ਪਹਿਲਾਂ ਅੰਮ੍ਰਿਤਸਰ 'ਚ ਫੜਿਆ ਗਿਆ 'ਪਾਕਿਸਤਾਨੀ ਜਾਸੂਸ'

ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਵੰਡ ਲਈ ਸਥਾਨਕ ਹੈਂਡਲਰ ਵਜੋਂ ਕੰਮ ਕਰ ਰਹੇ ਸਨ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਦੀ ਕੋਰਟ 'ਚ ਪੇਸ਼ੀ, ਅੰਮ੍ਰਿਤਸਰ ਪੁਲਸ ਨੂੰ ਮਿਲਿਆ 2 ਦਿਨ ਦਾ ਰਿਮਾਂਡ

ਇਸ ਸੰਬੰਧ 'ਚ ਅੰਮ੍ਰਿਤਸਰ ਦੇ ਪੁਲਸ ਥਾਣਾ ਗੇਟ ਹਕੀਮਾ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਤਾਂ ਜੋ ਦੋਸ਼ੀਆਂ ਦੇ ਅੱਗੇ ਅਤੇ ਪਿੱਛੇ ਦੇ ਲਿੰਕਾਂ ਦਾ ਪਤਾ ਲਗਾ ਕੇ ਪੂਰੇ ਨੈੱਟਵਰਕ ਨੂੰ ਬੇਨਕਾਬ ਕੀਤਾ ਜਾ ਸਕੇ।

PunjabKesari

ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨ ਲੱਗਣਗੇ ਲੰਬੇ-ਲੰਬੇ ਕੱਟ, ਨਹੀਂ ਆਉਣੀ ਬਿਜਲੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News