ਹਰਵਿੰਦਰ ਰਿੰਦਾ ਦੇ ਕਰੀਬੀ ਗਿਰੋਹ ਬੱਬਰ ਖ਼ਾਲਸਾ ਦੇ 3 ਮੈਂਬਰ ਅਜਨਾਲਾ ਤੋਂ ਗ੍ਰਿਫ਼ਤਾਰ, UAPA ਤਹਿਤ ਮਾਮਲਾ ਦਰਜ

Thursday, Oct 12, 2023 - 12:27 AM (IST)

ਚੰਡੀਗੜ੍ਹ/ਅਜਨਾਲਾ(ਬਿਊਰੋ/ਗੁਰਜੰਟ): ਪੰਜਾਬ 'ਚ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਸਮਰਥਿਤ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਸੂਬੇ 'ਚ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਅਸਫ਼ਲ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਹ ਮਾਡਿਊਲ ਹਰਪ੍ਰੀਤ ਸਿੰਘ ਉਰਫ ਹੈਪੀ ਜੋ ਨਾਮੀ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਕਰੀਬੀ ਸਹਿਯੋਗੀ ਹੈ, ਵੱਲੋਂ ਯੂ.ਐਸ.ਏ. ਤੋਂ ਆਪਣੇ ਦੋ ਸਾਥੀਆਂ ਹਰਬੀਰ ਸਿੰਘ ਅਤੇ ਨਵਰੂਪ ਸਿੰਘ ਨਾਲ ਮਿਲ ਕੇ ਚਲਾਇਆ ਜਾ ਰਿਹਾ ਹੈ। 

ਇਹ ਖ਼ਬਰ ਵੀ ਪੜ੍ਹੋ - ਭਾਣਜੇ ਦਾ ਜਨਮ ਦਿਨ ਮਨਾਉਣ ਜਲੰਧਰ ਆਏ ਮਾਮੇ 'ਤੇ ਭਾਰੀ ਪਈ 'ਕੁਦਰਤ ਦੀ ਕਰੋਪੀ', ਮਚ ਗਿਆ ਚੀਕ-ਚਿਹਾੜਾ

ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਸਵਿੰਦਰ ਸਿੰਘ, ਲਵਪ੍ਰੀਤ ਸਿੰਘ ਅਤੇ ਗੁਰਪ੍ਰਤਾਪ ਸਿੰਘ ਸਾਰੇ ਵਾਸੀ ਪਿੰਡ ਰਮਦਾਸ, ਅੰਮ੍ਰਿਤਸਰ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ.32 ਬੋਰ ਦੇ ਦੋ ਪਿਸਤੌਲਾਂ ਸਮੇਤ ਤਿੰਨ ਮੈਗਜ਼ੀਨਾਂ ਅਤੇ 11 ਜਿੰਦਾ ਕਾਰਤੂਸ, ਮਾਰੂਤੀ ਸਵਿਫ਼ਟ ਕਾਰ (ਪੀਬੀ 46 ਏ ਡੀ 6236) ਅਤੇ ਇਕ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਭਰੋਸੇਮੰਦ ਸੂਚਨਾਵਾਂ ਦੇ ਆਧਾਰ 'ਤੇ ਅੰਮ੍ਰਿਤਸਰ ਦਿਹਾਤੀ, ਕਮਿਸ਼ਨਰੇਟ ਅੰਮ੍ਰਿਤਸਰ ਅਤੇ ਐਸਐਸਓਸੀ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਅਜਨਾਲਾ ਦੇ ਖੇਤਰ ਵਿੱਚ ਵਿਸ਼ੇਸ਼ ਨਾਕਾ ਲਗਾ ਕੇ ਉਕਤ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕੀਤਾ। ਡੀਜੀਪੀ ਨੇ ਕਿਹਾ ਕਿ ਜਾਂਚ ਉਪਰੰਤ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਸੂਬੇ ਵਿਚ ਦਹਿਸ਼ਤ ਫੈਲਾਉਣ ਲਈ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਅਦਾਕਾਰਾ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਲਿਖੀਆਂ ਇਹ ਗੱਲਾਂ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸਐਸਪੀ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਹਰਪ੍ਰੀਤ ਹੈਪੀ ਨੌਜਵਾਨਾਂ ਨੂੰ ਕੱਟੜਪੰਥੀ ਬਣਾ ਕੇ ਸੂਬੇ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਉਕਸਾਉਂਦਾ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (UAPA) ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐਫ.ਆਈ.ਆਰ ਨੰ. 209 ਮਿਤੀ 10.10.2023 ਨੂੰ ਯੂ.ਏ.ਪੀ.ਏ. ਦੀ ਧਾਰਾ 13, 17, 18 ਅਤੇ 20, ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾ 109, 115 ਅਤੇ 120ਬੀ ਤਹਿਤ ਥਾਣਾ ਅਜਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News