ਔਰਤਾਂ ਦੀਆਂ ਵਾਲੀਆਂ ਖੋਹਣ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ, ਗੱਡੀ ਤੇ ਨਕਦੀ ਬਰਾਮਦ
Sunday, Jul 12, 2026 - 11:42 AM (IST)
ਤਲਵਾੜਾ (ਜੋਸ਼ੀ)- ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਤਲਵਾੜਾ ਪੁਲਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇਕ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਐੱਸ. ਐੱਸ. ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ, ਐੱਸ. ਪੀ. (ਇੰਨਵੈਸਟੀਗੇਸ਼ਨ) ਮਨਪ੍ਰੀਤ ਸ਼ੀਮਾਰ ਅਤੇ ਡੀ. ਐੱਸ. ਪੀ. ਦਸੂਹਾ ਹਰਗੁਰਦੇਵ ਸਿੰਘ ਦੀਆਂ ਹਦਾਇਤਾਂ 'ਤੇ ਐੱਸ. ਐੱਚ. ਓ. ਤਲਵਾੜਾ ਸਤਪਾਲ ਸਿੰਘ ਦੀ ਅਗਵਾਈ ਹੇਠ ਅਮਲ ਵਿੱਚ ਲਿਆਂਦੀ ਗਈ।
ਇਹ ਵੀ ਪੜ੍ਹੋ: ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
ਪੁਲਸ ਮੁਤਾਬਕ ਪਿੰਡ ਭਟੋਲੀ ਨੇੜੇ ਕੰਡੀ ਨਹਿਰ 'ਤੇ ਇਕ ਕਾਰ 'ਚ ਸਵਾਰ ਚਾਰ ਨੌਜਵਾਨਾਂ ਵੱਲੋਂ ਇਕ ਬਜ਼ੁਰਗ ਔਰਤ ਦੇ ਕੰਨਾਂ ਦੀਆਂ ਵਾਲੀਆਂ ਖੋਹਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਇਸ ਸਬੰਧੀ ਤਲਵਾੜਾ ਪੁਲਸ ਸਟੇਸ਼ਨ ਵਿਖੇ ਮੁਕੱਦਮਾ ਦਰਜ ਕਰਕੇ ਜਦੋਂ ਏ. ਐੱਸ. ਆਈ. ਸਿਕੰਦਰ ਸਿੰਘ ਨੇ ਸਾਥੀ ਕਰਮਚਾਰੀਆਂ ਸਮੇਤ ਤਫ਼ਤੀਸ਼ ਸ਼ੁਰੂ ਕੀਤੀ ਤਾਂ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ ਗਿਰੋਹ ਦੇ 3 ਮੈਂਬਰਾਂ ਨੂੰ ਦਬੋਚ ਲਿਆ ਗਿਆ । ਫੜੇ ਗਏ ਮੁਲਜ਼ਮਾਂ ਦੀ ਪਛਾਣ ਬਲਬੀਰ ਸਿੰਘ ਉਰਫ਼ ਬਬਲੂ ਪੁੱਤਰ ਪਰਮਜੀਤ ਸਿੰਘ ਵਾਸੀ ਖੁੱਡਾ, ਥਾਣਾ ਟਾਂਡਾ, ਸੁਮੀਰ ਪੁੱਤਰ ਸੰਗੀਤ ਪਾਲ ਵਾਸੀ ਖੁਣ-ਖੁਣ ਕਲਾਂ, ਥਾਣਾ ਟਾਂਡਾ ਅਤੇ ਪ੍ਰੇਮ ਸਾਗਰ ਉਰਫ਼ ਸਾਗਰ ਪੁੱਤਰ ਪਰਮਜੀਤ ਸਿੰਘ ਵਾਸੀ ਕੁਮਪੁਰ, ਥਾਣਾ ਗੜ੍ਹਦੀਵਾਲਾ ਵੱਜੋਂ ਹੋਈ ਹੈ। ਪੁਲਸ ਵੱਲੋਂ ਵਾਰਦਾਤ ਸਮੇਂ ਵਰਤੀ ਗਈ ਕਾਰ ਨੰਬਰ ਪੀ. ਬੀ .01-ਐੱਫ਼-6405 ਅਤੇ ਸੋਨੇ ਦੀਆਂ ਵਾਲੀਆਂ ਵੇਚ ਕੇ ਹਾਸਲ ਕੀਤੀ ਗਈ ਨਕਦੀ ਬਰਾਮਦ ਕਰ ਲਈ ਗਈ ਹੈ। ਗਿਰੋਹ ਦੇ ਚੌਥੇ ਫ਼ਰਾਰ ਮੈਂਬਰ ਦੀ ਭਾਲ ਜਾਰੀ ਹੈ।
ਇਹ ਵੀ ਪੜ੍ਹੋ: ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
ਫੜੇ ਗਏ ਮੁਲਜ਼ਮਾਂ ਨੇ ਪੁਲਸ ਰਿਮਾਂਡ ਦੌਰਾਨ ਮੰਨਿਆ ਹੈ ਕਿ ਉਹ ਇਲਾਕੇ ਵਿੱਚ ਲਗਾਤਾਰ ਸਰਗਰਮ ਸਨ। ਉਨ੍ਹਾਂ ਨੇ ਕਬੂਲਿਆ ਕਿ 7 ਜੁਲਾਈ ਨੂੰ ਉਨ੍ਹਾਂ ਨੇ ਪਿੰਡ ਜੰਡੋਰਕਟਿਵਾ ਸਵਾਰ ਇਕ ਜੋੜੇ ਨੂੰ ਘੇਰ ਕੇ ਔਰਤ ਦੀਆਂ ਵਾਲੀਆਂ ਅਤੇ 15,000 ਰੁਪਏ ਨਕਦ ਖੋਹੇ ਸਨ। ਉਸੇ ਦਿਨ ਹੀ ਉਨ੍ਹਾਂ ਨੇ ਪਿੰਡ ਘੋਗਰਾ ਅੱਡੇ 'ਤੇ ਵੀ ਇੱਕ ਹੋਰ ਔਰਤ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਸ ਦੀਆਂ ਵਾਲੀਆਂ ਖੋਹੀਆਂ ਸਨ। ਪੁਲਸ ਅਧਿਕਾਰੀਆਂ ਮੁਤਾਬਿਕ ਮੁਲਜ਼ਮਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਨਾਲ ਇਲਾਕੇ ਵਿੱਚ ਹੋਈਆਂ ਕੁਝ ਹੋਰ ਵਾਰਦਾਤਾਂ ਦੇ ਸੁਲਝਣ ਦੀ ਵੀ ਉਮੀਦ ਹੈ।
ਇਹ ਵੀ ਪੜ੍ਹੋ: ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
