ਮੋਗਾ ਕਤਲ ਕਾਂਡ 'ਚ ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਗੋਪੀ ਡੱਲੇਵਾਲੀਆ ਗੈਂਗ ਦੇ 3 ਗੈਂਗਸਟਰ ਗ੍ਰਿਫ਼ਤਾਰ

Friday, Jul 28, 2023 - 11:28 AM (IST)

ਮੋਗਾ ਕਤਲ ਕਾਂਡ 'ਚ ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਗੋਪੀ ਡੱਲੇਵਾਲੀਆ ਗੈਂਗ ਦੇ 3 ਗੈਂਗਸਟਰ ਗ੍ਰਿਫ਼ਤਾਰ

ਮੋਗਾ- ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਮੋਗਾ ਪੁਲਸ ਨਾਲ ਕੀਤੇ ਸਾਂਝੇ ਆਪ੍ਰੇਸ਼ਨ ਉਪਰੰਤ ਗੋਪੀ ਡੱਲੇਵਾਲੀਆ ਗੈਂਗ ਦੇ ਤਿੰਨ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਕੇ ਸੰਤੋਖ ਸਿੰਘ ਕਤਲ ਕੇਸ ਦੀ ਗੁੱਥੀ ਨੂੰ ਸੁਲਝਾਉਣ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਿਰਮਲ ਸਿੰਘ ਉਰਫ਼ ਨਿੰਮਾ, ਅਪਰੇਲ ਸਿੰਘ ਉਰਫ਼ ਸ਼ੇਰਾ ਅਤੇ ਜਸਕਰਨ ਸਿੰਘ ਉਰਫ਼ ਕਰਨ ਵਜੋਂ ਹੋਈ ਹੈ। ਪੁਲਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ 10 ਜਿੰਦਾ ਕਾਰਤੂਸਾਂ ਸਮੇਤ 3.32 ਕੈਲੀਬਰ ਪਿਸਤੌਲ ਅਤੇ ਅਪਰਾਧ ਵਿੱਚ ਵਰਤੀ ਹੁੰਡਈ ਵਰਨਾ ਕਾਰ ਵੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਚਾਰ ਹਮਲਾਵਰਾਂ ਨੇ 16 ਜੁਲਾਈ 2023 ਨੂੰ ਮੋਗਾ 'ਚ ਸੰਤੋਖ ਸਿੰਘ ਦੇ ਘਰ 'ਚ ਦਾਖਲ ਹੋ ਕੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

 

ਇਹ ਵੀ ਪੜ੍ਹੋ- ਵੱਖ-ਵੱਖ ਥਾਵਾਂ 'ਤੇ ਬਿਜਲੀ ਦਾ ਕਰੰਟ ਲੱਗਣ ਨਾਲ ਮਾਸੂਮ ਬੱਚੇ ਸਣੇ ਤਿੰਨ ਜਣਿਆਂ ਦੀ ਮੌਤ

ਇਸ ਦੌਰਾਨ ਪੰਜਾਬ ਪੁਲਸ ਵੱਲੋਂ ਗੋਪੀ ਡੱਲੇਵਾਲੀਆ ਗੈਂਗ ਦੇ 3 ਮੈਂਬਰਾਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਹੈ। ਉਨ੍ਹਾਂ ਟਵੀਟ ਰਾਹੀਂ ਜਾਣਕਾਰੀ ਦਿੰਦਿਆਂ ਲਿਖਿਆ ਕਿ ਇਕ ਵੱਡੀ ਸਫ਼ਲਤਾ 'ਚ AGTF ਅਤੇ ਮੋਗਾ ਪੁਲਸ ਨੇ ਗੋਪੀ ਡੱਲੇਵਾਲੀਆ ਗੈਂਗ ਦੇ 3 ਮੈਂਬਰਾਂ ਦੀ ਗ੍ਰਿਫ਼ਤਾਰੀ ਨਾਲ ਮੋਗਾ 'ਚ ਸੰਤੋਖ ਸਿੰਘ ਦੇ ਕਤਲ ਦੀ ਗੁੱਥੀ ਸੁਲਝ ਗਈ ਹੈ।

ਇਹ ਵੀ ਪੜ੍ਹੋ- ਡਰੋਨ ਖ਼ਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਡੀਜੀਪੀ ਨੇ ਲਿਖਿਆ  ਕਿ ਗੋਪੀ ਭਗੌੜਾ ਹੈ ਅਤੇ ਉਸ ਵਿਰੁੱਧ 12 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਜਾਂਚ 'ਚ ਸਾਹਮਣੇ ਆਇਆ ਹੈ ਕਿ ਕਤਲ ਦੇ ਪਿੱਛੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਡੱਲੇਵਾਲੀਆ ਅਤੇ ਗੌਰਵ ਸ਼ਰਮਾ ਉਰਫ਼ ਗੋਰੂ ਬੱਚਾ ਮਾਸਟਰ ਮਾਈਂਡ ਹਨ। ਇਸ ਦੇ ਨਾਲ ਉਨ੍ਹਾਂ ਕੋਲੋਂ 3 ਪਿਸਤੌਲ ਅਤੇ 10 ਜਿੰਦਾ ਕਾਰਤੂਸ  ਜ਼ਬਤ ਕੀਤੇ ਹਨ।

PunjabKesari

ਇਹ ਵੀ ਪੜ੍ਹੋ- ਮੁੜ ਖੁੱਲ੍ਹਿਆ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ, ਅੱਜ 5 ਦਿਨਾਂ ਬਾਅਦ ਸ਼ੁਰੂ ਹੋਈ ਯਾਤਰਾ

ਡੀਜੀਪੀ ਨੇ ਅੱਗੇ ਲਿਖਿਆ ਬਾਕੀ ਫ਼ਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਨਿਦੇਸ਼ਾਂ ਅਨੁਸਾਰ ਪੰਜਾਬ ਪੁਲਸ ਭਾਰਤ ਨੂੰ ਸੁਰੱਖਿਅਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧੀ ਐੱਫ.ਆਈ.ਆਰ. ਨੰ. 155 ਮਿਤੀ 16/07/2023 ਭਾਰਤੀ ਦੰਡਾਵਲੀ ਨਿਯਮ ਦੀ ਧਾਰਾ 302 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਿਟੀ ਮੋਗਾ ਵਿਖੇ ਕੇਸ ਪਹਿਲਾਂ ਹੀ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- 35 ਸਾਲ ਦਾ ਵਿਛੋੜਾ, ਪੁੱਤ ਨੇ ਜ਼ਿੰਦਗੀ 'ਚ ਪਹਿਲੀ ਵਾਰ ਕਿਹਾ 'ਮਾਂ', ਅੱਖਾਂ ਨਮ ਕਰੇਗੀ ਇਹ ਕਹਾਣੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News